ਪੰਜਾਬ

ਫਿਰ ਬਾਦਲ ਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ,  ਨਿੱਜੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ

ਕੌਮੀ ਮਾਰਗ ਬਿਊਰੋ | October 17, 2024 09:32 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। 

ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਗਿਰਦੀ਼ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।  

ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤ ਕੇ, ਇਹ ਸਪੱਸ਼ਟ ਹੈ ਕਿ ਉਹਨਾਂ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਹਨਾਂ ਨੂੰ ਉਸੇ ਸਮਾਜ ਤੋਂ ਦੂਰ ਕਰ ਦਿੱਤਾ ਹੈ ਜਿਸਦੀ ਉਹ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ। 

ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ, ਕਿਉਂਕਿ ਉਨ੍ਹਾਂ ਦੀ ਅਗਵਾਈ ਸਿੱਖ ਭਾਈਚਾਰੇ ਅਤੇ ਪੰਜਾਬ ਲਈ ਬਹੁਤ ਜ਼ਰੂਰੀ ਹੈ। ਆਪ ਲੋਕ ਸੇਵਾ ਲਈ ਵਿਸ਼ੇਸ਼ ਸਿਧਾਂਤਵਾਦੀ ਨੇਤਾਵਾਂ ਦਾ ਸਮਰਥਨ ਕਰਦੀ ਹੈ। ਕੰਗ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇੱਕ ਈਮਾਨਦਾਰ ਨੇਤਾ ਅਤੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਦੀ ਸੇਵਾ ਕਰ ਰਹੇ ਹਨ।  ਸਾਡੀ ਕੌਮ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਦੀ ਲੋੜ ਹੈ

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ