ਨੈਸ਼ਨਲ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 17, 2024 08:14 PM

ਨਵੀਂ ਦਿੱਲੀ - ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਪੇਸ਼ ਹੋਈ ਪਰ ਉਸ ਦੀ ਜਿਰ੍ਹਾ ਨਹੀਂ ਹੋ ਸਕੀ।

ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਰਾਕੇਸ਼ ਸਿਆਲ ਦੀ ਮੌਜੂਦਗੀ ਨਾ ਹੋਣ ਕਾਰਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਸ ਨੇ ਕੇਸ ਦੀ ਪੂਰੀ ਫਾਈਲ ਨਹੀਂ ਪੜ੍ਹੀ, ਇਸ ਲਈ ਉਹ ਸ਼ਿਕਾਇਤਕਰਤਾ ਲਖਵਿੰਦਰ ਕੌਰ ਤੋਂ ਪੁੱਛਗਿੱਛ ਨਹੀਂ ਕਰ ਸਕਦੇ। ਉਸ ਨੇ ਅਦਾਲਤ ਤੋਂ ਉਸ ਨੂੰ ਸਮਾਂ ਦੇਣ ਲਈ ਕਿਹਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਕਰਨ ਦੇ ਹੁਕਮ ਦਿੱਤੇ ਹਨ। ਸ਼ਿਕਾਇਤਕਰਤਾ ਲਖਵਿੰਦਰ ਕੌਰ ਨੇ ਇਸ ਮਾਮਲੇ ਵਿੱਚ 3 ਅਕਤੂਬਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਸੀ। ਲਖਵਿੰਦਰ ਕੌਰ ਨੇ ਦੱਸਿਆ ਕਿ ਪੁਲਬੰਗਸ਼ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਬਾਦਲ ਸਿੰਘ ਦਾ ਗੁਰਦੁਆਰਾ ਪੁਲਬੰਗਸ਼ ਨੇੜੇ ਭੀੜ ਨੇ ਕਤਲ ਕਰ ਦਿੱਤਾ ਹੈ ਜਿਸ ਦੀ ਅਗਵਾਈ ਜਗਦੀਸ਼ ਟਾਈਟਲਰ ਕਰ ਰਿਹਾ ਸੀ ।
ਅਦਾਲਤ ਨੇ 30 ਅਗਸਤ ਨੂੰ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ। ਜਗਦੀਸ਼ ਟਾਈਟਲਰ ਨੇ 13 ਸਤੰਬਰ ਨੂੰ ਰੌਜ਼ ਐਵੇਨਿਊ ਅਦਾਲਤ 'ਚ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਟਾਈਟਲਰ ਨੇ ਰਾਉਸ ਐਵੇਨਿਊ ਦੀ ਤਰਫੋਂ ਦੋਸ਼ ਤੈਅ ਕਰਨ ਦੇ ਹੁਕਮ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜੋ ਅਜੇ ਵਿਚਾਰ ਅਧੀਨ ਹੈ। ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ