ਨੈਸ਼ਨਲ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 17, 2024 08:13 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਸੰਸਾਰ ਭਰ ਵਿਚ ਵਸਦੇ ਸਿੱਖਾਂ ਲਈ ਸਰਵਉੱਚ ਅਸਥਾਨ ਹੈ ਤੇ ਇਸਦਾ ਹੁਕਮ ਮੰਨਣਾ ਹਰ ਸਿੱਖ ਦਾ ਫਰਜ਼ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ 24 ਘੰਟਿਆਂ ਅੰਦਰ 10 ਸਾਲਾਂ ਲਈ ਕੱਢਣ ਦਾ ਹੁਕਮ ਨਾ ਮੰਨ ਕੇ ਬੱਜਰ ਗੁਨਾਹ ਕੀਤਾ ਹੈ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਇਆ ਸੀ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਹੀ ਛੇਵੇਂ ਪਾਤਸ਼ਾਹ ਦੇ ਤਖਤ ਤੋਂ ਜਾਰੀ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੈ, ਜੋ ਬੇਹੱਦ ਨਿੰਦਣਯੋਗ ਗੱਲ ਹੈ।
ਉਹਨਾਂ ਕਿਹਾ ਕਿ ਇਸੇ ਲੀਡਰਸ਼ਿਪ ਨੇ ਬੀਤੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੁਆਉਣ ਸਮੇਤ ਹੋਰ ਵੱਡੇ ਗੁਨਾਹ ਕੀਤੇ ਹਨ। ਉਹਨਾਂ ਕਿਹਾ ਕਿ ਹੁਣ ਇਹ ਲੀਡਰਸ਼ਿਪ ਸਿੰਘ ਸਾਹਿਬਾਨ ਨੂੰ ਧਮਕੀਆਂ ਦੇ ਰਹੀ ਹੈ ਤੇ ਉਹਨਾਂ ਨਾਲ ਮਾੜਾ ਸਲੂਕ ਕਰ ਰਹੀ ਹੈ ਜੋ ਬਹੁਤ ਹੀ ਨਿੰਦਣਯੋਗ ਵਤੀਰਾ ਹੈ।
ਉਹਨਾਂ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕੌਮ ਦੀਆਂ ਵੱਖ-ਵੱਖ ਜਥੇਬੰਦੀਆਂ ਸਭ ਤੁਹਾਡੇ ਨਾਲ ਹਨ ਤੇ ਤੁਹਾਨੂੰ ਕਿਸੇ ਦੀ ਪਰਵਾਹ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਤੁਹਾਨੂੰ ਕੁਤਾਹੀਆਂ ਕਰਨ ਵਾਲਿਆਂ ਤੇ ਬਜਰ ਗਲਤੀਆਂ ਕਰਨ ਵਾਲਿਆਂ ਖਿਲਾਫ ਡੱਟ ਕੇ ਸਖ਼ਤ ਫੈਸਲੇ ਲੈਣੇ ਚਾਹੀਦੇ ਹਨ ਜੋ ਕੌਮ ਦੇ ਹਿੱਤ ਵਿਚ ਹੋਣਗੇ। ਉਹਨਾਂ ਕਿਹਾ ਕਿ ਸਮੁੱਚੀ ਕੌਮ ਤੁਹਾਡੇ ਨਾਲ ਹੈ, ਤੁਹਾਨੂੰ ਕਿਸੇ ਦੀ ਵੀ ਤਰੀਕੇ ਦਾ ਦਬਾਅ ਝਲਣ ਦੀ ਜ਼ਰੂਰਤ ਨਹੀਂ ਹੈ।

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ