ਪੰਜਾਬ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 17, 2024 08:46 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਕੌਮ ਨੂੰ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਕੌਮ ਸੰਕਟਮਈ ਦੌਰ ਵਿੱਚੋਂ ਲੰਘ ਰਹੀ ਹੈ, ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਰਹੀਆਂ ਹਨ। ਅਜਿਹੇ ਸਮੇਂ ਵਿਚ ਸਭ ਦੀ ਸਾਂਝੀ ਜੁੰਮੇਵਾਰੀ ਹੈ ਕਿ ਕਿਸੇ ਵੀ ਵਿਵਾਦ ਤੋਂ ਬਚਿਆ ਜਾਵੇ ਅਤੇ ਕੌਮ ਦੇ ਵਡੇਰੇ ਹਿੱਤਾਂ ਲਈ ਕਾਰਜ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਐਸਐਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਦੀ ਮਨਸ਼ਾ ਨਾਲ ਅੱਗੇ ਵਧ ਰਹੀਆਂ ਹਨ, ਜਿਸ ਦੀ ਮਿਸਾਲ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸ਼੍ਰੋਮਣੀ ਕਮੇਟੀ ਨੂੰ ਖੰਡਤ ਕੀਤੇ ਜਾਣਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਰਕਾਰ ਦੀ ਸਿੱਧੀ ਦਖ਼ਲ ਅੰਦਾਜੀ ਤੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ਵਿਚ ਦਿੱਤਾ ਜਾ ਰਿਹਾ ਦਖਲ ਹੈ। ਇਨ੍ਹਾਂ ਦੇ ਹੱਥ ਹੁਣ ਪੰਜਾਬ ਵੱਲ ਵੀ ਵੱਧ ਰਹੇ ਹਨ, ਜਿਸ ਬਾਰੇ ਕੌਮ ਨੂੰ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਕਿਸੇ ਵੀ ਵਿਵਾਦ ਵਿਚ ਪੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਪਹਿਲਾਂ ਹੀ ਇਹ ਆਦੇਸ਼ ਕਰ ਚੁੱਕੇ ਹਨ ਕਿ ਕਿਸੇ ਵੀ ਕਿਸਮ ਦੀ ਬਿਆਨਬਾਜ਼ੀ ਨਾ ਕੀਤੀ ਜਾਵੇ ਅਤੇ ਉਹ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕਰਦੇ ਹਨ ਕਿ ਕੋਈ ਆਗੂ ਅਜਿਹੀ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਸਿੱਖ ਸੰਸਥਾਵਾਂ ਅਤੇ ਕੌਮ ਦੇ ਸਨਮਾਨ ਨੂੰ ਠੇਸ ਪੁੱਜਦੀ ਹੋਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਫਿਰ ਬਾਦਲ ਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ,  ਨਿੱਜੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ