ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 17, 2024 08:40 PM

ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 19 ਅਕਤੂਬਰ ਨੂੰ ਪਾਇਆ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਅਜੈ ਸਿੰਘ ਹਾਜ਼ਰ ਸਨ।

ਇਸ ਮੌਕੇ ਸ. ਪ੍ਰਤਾਪ ਸਿੰਘ ਨੇ ਗੁਰਪੁਰਬ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 18 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਰਾਗ ਅਧਾਰਿਤ ਕੀਰਤਨ ਸਰਵਣ ਕਰਵਾਉਣਗੇ। ਗੁਰਪੁਰਬ ਵਾਲੇ ਦਿਨ 19 ਅਕਤੂਬਰ ਨੂੰ ਜਿਥੇ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌ ਸਜਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਫਿਰ ਬਾਦਲ ਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ,  ਨਿੱਜੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ