ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਕੌਮੀ ਮਾਰਗ ਬਿਊਰੋ | October 17, 2024 09:27 PM


ਚੰਡੀਗੜ੍ਹ-ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।
ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਲੀਡਰਾਂ ਦਾ ਸ਼ਰਮਨਾਕ ਚਿਹਰਾ ਦੇਖਿਆ ਹੈ ਜੋ ਆਪਣੇ ਸੌੜੇ ਮੁਫਾਦਾਂ ਲਈ ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਸਿਰਫ ਇਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਜਿਹਾ ਬੇਸਮਝ ਅਤੇ ਹੰਕਾਰੀ ਰਵੱਈਆ ਅਪਣਾਇਆ ਜਾ ਰਿਹਾ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪੰਜਾਬ ਖਾਸ ਕਰਕੇ ਸਿੱਖ ਭਾਈਚਾਰੇ ਦਾ ਪਹਿਲਾਂ ਹੀ ਨਾ-ਪੂਰਿਆ ਜਾਣ ਵਾਲਾ ਨੁਕਸਾਨ ਕਰ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਹਾਲੀਆ ਕਾਰਵਾਈ ਨੇ ਸਿੱਖ ਭਾਈਚਾਰੇ ਦੇ ਹਿਰਦੇ ਧੁਰ ਅੰਦਰ ਤੱਕ ਵਲੂੰਧਰ ਕੇ ਰੱਖ ਦਿੱਤੇ ਜਿਸ ਕਰਕੇ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸ਼ਪੱਸਟ ਕੀਤਾ ਕਿ ਜਥੇਦਾਰ ਸਾਹਿਬ ਨੂੰ ਧਮਕੀਆਂ ਦੇਣਾ ਅਤੇ ਉਨ੍ਹਾਂ ਖਿਲਾਫ਼ ਜਾਤੀਸੂਚਕ ਸ਼ਬਦ ਵਰਤਣੇ ਅਤੇ ਪਰਿਵਾਰਕ ਮੈਂਬਰਾਂ ਵਿਰੁੱਧ ਘਟੀਆ ਟਿੱਪਣੀਆਂ ਕਰਨਾ ਅਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਿੰਦੀ ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲਣ ਦੀ ਸੂਰਤ ਵਿੱਚ ਜਥੇਦਾਰ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਘਿਨਾਉਣਾ ਅਪਰਾਧ ਕਰਨ ਵਾਲਿਆਂ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਭਾਵੇਂ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਜਾਅਲੀ ਆਈ.ਡੀ. ਬਣਾਈ ਹੋਵੇ, ਦੇ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਫਿਰ ਬਾਦਲ ਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ,  ਨਿੱਜੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ