ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਾਦਾ ਕੀਤਾ ਪੂਰਾ ਕਿਡਨੀ ਰੋਗੀਆਂ ਨੂੰ ਹਰਿਆਣਾ ਸਰਕਾਰ ਦਵੇਗੀ ਖਰਚਾ

ਕੌਮੀ ਮਾਰਗ ਬਿਊਰੋ | October 18, 2024 08:51 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਅਹੁਦਾ ਗ੍ਰਹਿਣ ਕਰਦੇ ਹੀ ਪਹਿਲੀ ਕਲਮ ਨਾਲ ਭਾਰਤੀ ਜਨਤਾ ਪਾਰਟੀ ਦੇ ਸੰਕਲਪ -ਪੱਤਰ ਦੇ ਸੰਕਲਪ ਨੁੰ ਪੂਰਾ ਕਰਦੇ ਹੋਏ ਕਿਡਨੀ ਰੋਗੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਸੂਬੇ ਵਿਚ ਗੰਭੀਰ ਕਿਡਨੀ ਰੋਗੀ ਤੋਂ ਪੀੜਤ ਰੋਗੀਆਂ ਲਈ ਮੁਫਤ ਹੇਮੋਡਾਇਲਸਿਸ ਸੇਵਾਵਾਂ ਨੁੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਪਹਿਲ ਨਾਲ ਮੌਜੂਦਾ ਵਿਚ ਡਾਇਲਸਿਸ ਸੈਸ਼ਨਾਂ ਤੋਂ ਲੰਘਣ ਵਾਲੇ ਸਾਰੇ ਰੋਗੀਆਂ ਨੂੰ ਸਿੱਧਾ ਲਾਭ ਹੋਵੇਗਾ। ਇਸ ਪਹਿਲ ਦਾ ਉਦੇਸ਼ ਪਰਿਵਾਰਾਂ 'ਤੇ ਨਿਯਮਤ ਡਾਇਲਸਿਸ ਉਪਚਾਰ ਨਾਲ ਜੁੜੇ ਵਿੱਤੀ ਬੋਝ ਨੂੰ ਘੱਟ ਕਰਨਾ ਹੈ। ਇੰਨ੍ਹਾਂ ਮਹਤੱਵਪੂਰਨ ਸੇਵਾਵਾਂ ਦੇ ਲਈ ਹੋਣ ਵਾਲੇ ਖਰਚ ਨੂੰ ਹਰਿਆਣਾ ਸਰਕਾਰ ਭੁਗਤਾਨ ਕਰੇਗੀ।

ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਡਾਇਲਸਿਸ ਕਰਵਾਉਣ ਲਈ ਮੌਜੂਦਾ ਵਿਚ ਇਕ ਮਰੀਜ ਨੂੰ ਸਰਕਾਰੀ ਹਸਪਤਾਲਾਂ ਵਿਚ ਪ੍ਰਤੀ ਸੈਸ਼ਨ ਔਸਤਨ 2500 ਰੁਪਏ ਤਕ ਖਰਚ ਕਰਨਾ ਪੈਂਦਾ ਹੈ। ਇਸ ਤਰ੍ਹਾ, ਡਾਇਲਸਿਸ ਦਾ ਇਹ ਖਰਚ 20 ਤੋਂ 25 ਹਜਾਰ ਰੁਪਏ ਤਕ ਵੀ ਪਹੁੰਚ ਜਾਂਦਾ ਹੈ। ਹੁਣ ਸਰਕਾਰ ਵੱਲੋਂ ਮੁਫਤ ਹੇਮੋਡਾਇਲਸਿਸ ਸੇਵਾ ਮਿਲਣ ਨਾਲ ਮਰੀਜਾਂ ਨੂੰ ਇਸ ਭਾਰੀ ਖਰਚ ਤੋਂ ਵੱਡੀ ਰਾਹਤ ਮਿਲੇਗੀ।

ਵਰਨਣਯੋਗ ਹੈ ਕਿ ਸਰਕਾਰ ਦੀ ਇਸ ਪਹਿਲ ਨਾਲ ਆਮਜਨਤਾ ਦੀ ਸਹਿਤ ਸੇਵਾਵਾਂ ਤਕ ਪਹੁੰਚ ਵਧਾਉਣ ਅਤੇ ਜਰੂਰਤਮੰਦ ਵਿਅਕਤੀਆਂ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦੀ ਦਿਸ਼ਾ ਵਿਚ ਜੋਰ ਮਿਲੇਗਾ। ਇਸ ਪਹਿਲ ਨਾਲ ਰੋਗੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਮਾਲੀ ਬੋਝ ਵਿਚ ਵਰਨਣਯੋਗ ਕਮੀ ਆਉਣ ਦੀ ਉਮੀਦ ਹੈ। ਮੌਜੂਦਾ ਵਿਚ ਇਹ ਸੇਵਾ 20 ਜਿਲ੍ਹਾ ਹਸਪਤਾਲਾਂ- ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਅੰਬਾਲਾ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ ਵਿਚ ਬਹਾਦੁਰਗੜ੍ਹ, ਭਿਵਾਨੀ, ਚਰਖੀ ਦਾਦਰੀ, ਮਹੇਂਦਰਗੜ੍ਹ, ਰਿਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ ਤੇ ਕੈਥਲ ਵਿਚ ਉਪਲਬਧ ਹਨ। ਇਸ ਤੋਂ ਇਲਾਵਾ, 3 ਮੈਡੀਕਲ ਕਾਲਜਾਂ- ਕਰਨਾਲ ਵਿਚ ਕਲਪਣਾ ਚਾਵਲਾ ਮੈਡੀਕਲ ਕਾਲਜ, ਨੁੰਹ ਵਿਚ ਸ਼ਹੀਦ ਹਸਨ ਖਾਂ ਮੇਵਾਤੀ ਮੈਡੀਕਲ ਕਾਲਜ ਅਤੇ ਪੰਡਿਤ ਭਗਵਤ ਦਿਆਲ ਸ਼ਰਮਾ ਮੈਡੀਕਲ ਕਾਲਜ, ਰੋਹਤਕ ਵਿਚ ਇਹ ਸਹੂਲਤ ਉਪਲਬਧ ਹੈ। ਜਲਦੀ ਹੀ ਇਸ ਸਹੂਲਤ ਦਾ ਵਿਸਤਾਰ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਵਿਚ ਕੀਤਾ ਜਾਵੇਗਾ। ਇਹ ਸੇਵਾ ਰਾਜ ਦੇ ਸਾਰੇ ਅਗਾਮੀ ਮੈਡੀਕਲ ਕਾਲਜਾਂ ਅਤੇ ਸਿਹਤ ਸਹੂਲਤਾਂ ਤਕ ਵੀ ਵਿਸਤਾਰਿਤ ਕੀਤੀ ਜਾਵੇਗੀ।

Have something to say? Post your comment

 

ਹਰਿਆਣਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ

ਭਾਜਪਾ ਦੇ ਇਸ਼ਾਰੇ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੋਈ ਗੜਬੜੀ: ਕਰਨ ਸਿੰਘ ਦਲਾਲ

ਹਰਿਆਣਾ ਕਮੇਟੀ ਵਲੋਂ ਅਨਾਜ ਮੰਡੀ ਕਾਲਾਂਵਾਲੀ ਵਿੱਚ ਸ਼ਫਰ-ਏ-ਸ਼ਹਾਦਤ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ