ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਨਵੀਂ ਦਿੱਲੀ ਵਿਚ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੇ ਵਿਚ ਕਈ ਅਹਿਮ ਵਿਸ਼ਿਆਂ 'ਤੇ ਚਰਚਾ ਹੋਈ।
ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀ ਨੂੰ ਸ਼ਾਲ ਪਹਿਨਾ ਕੇ ਅਤੇ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਪਟਕਾ ਪਹਿਨਾ ਕੇ ਸਵਾਗਤ ਕੀਤਾ।
ਵਰਨਣਯੋਗ ਹੈ ਕਿ ਸੁੰਹ ਚੁੱਕਣ ਬਾਅਦ ਆਪਣੇ ਅਹੁਦਾ ਗ੍ਰਹਿਣ ਕਰਨ ਬਾਅਦ ਸ੍ਰੀ ਨਾਇਬ ਸਿੰਘ ਸੈਨੀ ਦਾ ਨਵੀਂ ਦਿੱਲੀ ਵਿਚ ਪਹਿਲਾ ਦੌਰਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੁੰ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਚ ਸੂਬੇ ਦੀ ਜਨਤਾ ਵਧਾਈਆਂ ਤੇ ਸ਼ੁਭਕਾਮਨਾਵਾਂ ਦੇਣ ਲਈ ਲਗਾਤਾਰ ਆ ਰਹੀ ਹੈ।