ਨੈਸ਼ਨਲ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ, 500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 20, 2024 08:40 PM

ਨਵੀਂ ਦਿੱਲੀ-ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ, ਫਾਇਨੇਂਸ਼ੀਅਲ ਸਰਵੀਸਿਜ ਅਤੇ ਇੰਸੋਰੇਂਸ (ਬੀਐਫਐਸਆਈ) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਤੋਂ ਬਾਅਦ ਸਫਲਤਾਪੂਰਵਕ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਡਾ. ਸਾਹਨੀ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਆਈਐਫਐਮ ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਦੁਆਰਾ ਫੰਡ ਕੀਤੇ ਗਏ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਸੀ ਅਤੇ ਉਹਨਾਂ ਨੇ ਐਕਸਿਸ ਬੈਂਕ, ਯੈੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।

ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੇ ਵੱਖ-ਵੱਖ ਵਿਸ਼ਵ ਪੱਧਰੀ ਹੁਨਰ ਕੇਂਦਰਾਂ ਵਿੱਚ ਰਸਮੀ ਤੌਰ ’ਤੇ ਬੀਐਫਐਸਆਈ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਸਾਡੇ ਵਿਜ਼ਨ ਦੇ ਅਨੁਸਾਰ ਹੈ। ਮੈਂ ਵਿਦਿਆਰਥੀਆਂ ਅਤੇ ਸਨ ਫਾਊਂਡੇਸ਼ਨ ਨੂੰ ਸਾਡੇ ਨੌਜਵਾਨਾਂ ਦੇ ਵਿਕਾਸ ਅਤੇ ਸਕਿਲ ਡਿਵੈਲਪਮੈਂਟ ਲਈ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਾ ਹਾਂ।

Have something to say? Post your comment

 

ਨੈਸ਼ਨਲ

ਦੁਬਈ ਵਿੱਚ ਮਹਾਂਵੀਰ ਅੰਤਰਰਾਸ਼ਟਰੀ ਵੀਰਾ ਕਾਨਫਰੰਸ "ਅਮੁਧਾ" ਸੰਪੰਨ

ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ 'ਚ 2 ਮੁਲਜ਼ਮ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗਾ ਸਜ਼ਾ ਦਾ ਐਲਾਨ

ਡਾ. ਮਨਮੋਹਨ ਸਿੰਘ ਨੂੰ "ਭਾਰਤ ਰਤਨ" ਨਾਲ ਸਨਮਾਨਿਤ ਕੀਤਾ ਜਾਵੇ - ਨਾਮਧਾਰੀ ਸਿੱਖ

ਐੱਸਕੇਐੱਮ ਨੇ ਕਿਸਾਨਾਂ ਨੂੰ ਮੰਡੀ ਸਿਸਟਮ ਅਤੇ ਲੋਕਾਂ ਦੀ ਖੁਰਾਕ ਸੁਰੱਖਿਆ ਦੀ ਰੱਖਿਆ ਲਈ ਐਫਸੀਆਈ ਨੂੰ ਬਚਾਉਣ ਦਾ ਸੱਦਾ ਦਿੱਤਾ

ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ-ਚੇਅਰਮੈਨ ਵਜੋਂ ਨਿਯੁਕਤ ਹੋਏ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ

ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ

ਤਖ਼ਤ ਅਤੇ ਸਿੰਘ ਸਾਹਿਬਾਨ ਨਾਲ ਕਿਸੇ ਵੀ ਸਿਆਸੀ ਵਿਅਕਤੀ ਦਾ ਅਪਮਾਨ ਜਨਕ ਵਤੀਰਾ ਬਰਦਾਸ਼ਤ ਯੋਗ ਨਹੀਂ : ਸਿੱਖ ਫੈਡਰੇਸ਼ਨ ਯੂਕੇ

ਸਥਾਨ ਦੀ ਘਾਟ ਅਤੇ ਝੋਨੇ ਦੀ ਖਰੀਦ ਸੰਕਟ ਲਈ ਐਫਸੀਆਈ ਜ਼ਿੰਮੇਵਾਰ: ਸੰਯੁਕਤ ਕਿਸਾਨ ਮੋਰਚਾ 

ਅਮਰੀਕਾ ਨੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ

ਕੈਨੇਡਾ ਪੁਲਿਸ ਵੱਲੋਂ ਮੁੜ ਜਾਰੀ ਹੋਈ ਚੇਤਾਵਨੀ ਸਿੱਖ ਭਾਈਚਾਰੇ ਲਈ