ਪੰਜਾਬ

 ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ 

ਕੌਮੀ ਮਾਰਗ ਬਿਊਰੋ | October 22, 2024 08:25 PM

ਚੰਡੀਗੜ੍ਹ- ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ਪ੍ਰਤੀ ਅਣਗਹਿਲੀ ਅਤੇ ਵਿਰੋਧੀ ਨੀਤੀਆਂ ਲਈ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ।

ਆਪਣੇ ਹਾਲੀਆ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਗੁਦਾਮਾਂ ਵਿੱਚ ਸਟੋਰ ਕੀਤੇ ਵਾਧੂ ਅਨਾਜ ਨੂੰ ਲੈਕੇ ਚਿੰਤਤ ਹੈ। ਕੇਂਦਰੀ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਅਤੇ ਨਿੱਜੀ ਮੀਟਿੰਗਾਂ ਦੇ ਬਾਵਜੂਦ, ਭਾਜਪਾ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਸ ਅਣਗਹਿਲੀ ਨੇ ਕੇਂਦਰ ਸਰਕਾਰ ਦੀਆਂ ਬੇਅਸਰ ਨੀਤੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ।

ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਜਪਾ ਨੇ ਵਾਰ-ਵਾਰ ਉਨ੍ਹਾਂ ਦੇ ਹਿੱਤਾਂ ਦੇ ਖਿਲਾਫ ਫੈਸਲੇ ਲਾਗੂ ਕੀਤੇ ਹਨ।  'ਆਪ' ਆਗੂ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ 'ਤੇ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਬਦਲਾ ਲੈਣ ਦਾ ਦੋਸ਼ ਲਾਇਆ। ਅਰੋੜਾ ਨੇ ਟਿੱਪਣੀ ਕੀਤੀ, "ਪੰਜਾਬ ਦੇ ਕਿਸਾਨ ਬਿਹਤਰ ਦੇ ਹੱਕਦਾਰ ਹਨ। ਭਾਜਪਾ ਸਰਕਾਰ ਨੇ ਵਾਰ-ਵਾਰ ਕੀਤੀ ਗਈਆਂ ਸਾਡੀਆਂ ਬੇਨਤੀਆਂ ਵੱਲ ਅੱਖਾਂ ਬੰਦ ਕਰ ਦਿੱਤੀਆਂ ਹਨ। ਉਹ ਭੰਡਾਰ ਕੀਤੇ ਅਨਾਜ ਨੂੰ ਹਟਾਉਣ ਵਿੱਚ ਅਸਫਲ ਰਹੀ ਹੈ"।

ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹਾਂ। ਤੁਹਾਡਾ (ਕਿਸਾਨਾਂ ਦਾ) ਸੰਘਰਸ਼ ਸਾਡਾ ਸੰਘਰਸ਼ ਹੈ ਅਤੇ ਅਸੀਂ ਤੁਹਾਡੀਆਂ ਜ਼ਰੂਰਤਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।

ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸੰਬੋਧਿਤ ਕਰਦੇ ਹੋਏ ਅਰੋੜਾ ਨੇ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ 'ਆਪ' ਸਰਕਾਰ ਲਈ ਤੁਹਾਡੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤੁਹਾਡੇ ਹੱਕਾਂ ਦੀ ਰਾਖੀ ਲਈ ਆਪਣੀ ਪੂਰੀ ਤਾਕਤ ਨਾਲ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਤੁਹਾਡੇ ਨਾਲ ਸਹੀ ਵਿਵਹਾਰ ਕੀਤਾ ਜਾਵੇ।" 

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਨੂੰ ਕਮਜ਼ੋਰ ਕਰਨ ਦੀਆਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  "ਅਸੀਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਣੇ ਫਾਇਦੇ ਲਈ ਹਾਸ਼ੀਏ 'ਤੇ ਪਹੁੰਚਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਪਛਾਣਦੇ ਹਾਂ, ਉਹ ਖਾਸ ਤੌਰ 'ਤੇ ਆਪਣੇ ਪੂੰਜੀਵਾਦੀ ਦੋਸਤ ਅਡਾਨੀ ਨੂੰ ਫਾਇਦਾ ਪਹੁਚਾਉਣਾ ਚਾਹੁੰਦੇ ਹਨ। ਅਸੀਂ ਇਸਦੇ ਵਿਰੁੱਧ ਖੜੇ ਹੋਵਾਂਗੇ ਅਤੇ ਨਕਾਮ ਕਰਾਂਗੇ।"

Have something to say? Post your comment

 

ਪੰਜਾਬ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਤਿੰਨ ਉਮੀਦਵਾਰਾਂ ਦੇ ਨਾਂ ਐਲਾਨੇ, ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਮੈਦਾਨ 'ਚ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਡਾ. ਬਲਜੀਤ ਕੌਰ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ

ਸੀਐੱਸਆਰ ਫੰਤ ਤਹਿਤ ਢਕਾਂਨਸੂ ਕਲਾਂ ਸਕੂਲ ਵਿੱਚ ਈ-ਲਰਨਿੰਗ ਡਿਜੀਟਲ ਲਾਇਬ੍ਰੇਰੀ ਦਾ ਹੋਇਆ ਉਦਘਾਟਨ

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

68ਵੀਆਂ ਪੰਜਾਬ ਸਕੂਲ ਖੇਡਾਂ ਵੁਸ਼ੂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀ