ਸੰਸਾਰ

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | October 22, 2024 08:47 PM

ਸਰੀ-ਬੀਤੇ ਦਿਨ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਦਵਾਨ, ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਨੇ ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਉਹਨਾਂ ਨੇ ਗੁਰੂ ਨਾਨਕ ਜਹਾਜ਼ ਦੇ ਸਫਰ ਅਤੇ ਉਸ ਦੇ ਅਸਲ ਇਤਿਹਾਸ ਦੇ ਪੱਖਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਬਾਬਾ ਗੁਰਦਿੱਤ ਸਿੰਘ ਦੀ ਲਿਖਤ ਕਿਤਾਬ 'ਗੁਰੂ ਨਾਨਕ ਜਹਾਜ਼ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਅਤੇ ਵਿਦਿਆਰਥੀ ਨੂੰ ਭੇਟ ਕੀਤੀ। ਦਸ਼ਮੇਸ਼ ਪੰਜਾਬੀ ਸਕੂਲ ਦੇ ਵਿਦਿਆਰਥੀਆਂ ਨੇ ਉਹਨਾਂ ਦੇ ਵਿਚਾਰ ਬਹੁਤ ਗ਼ੌਰ ਨਾਲ ਸੁਣੇ ਅਤੇ ਇਤਹਾਸ ਸੰਬੰਧੀ ਕੁਝ ਸਵਾਲ ਵੀ ਪੁੱਛੇ ਜਿਹਨਾਂ ਦੇ ਜਵਾਬ ਡਾ. ਗੁਰਵਿੰਦਰ ਸਿੰਘ ਨੇ ਦਿਲਚਸਪੀ ਨਾਲ ਦਿੱਤੇ।

 ਇਸ ਮੌਕੇ ‘ਤੇ ਦਸ਼ਮੇਸ਼ ਪੰਜਾਬੀ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਵੱਲੋਂ ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਐਬਸਫੋਰਡ ਦੇ ਵਾਸੀ ਸਨ। ਉਹਨਾਂ ਨੇ ਆਪਣੀ ਜ਼ਮੀਨ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਨੂੰ ਭੇਟ ਕਰਕੇ,  ਪੰਜਾਬ ਜਾ ਕੇ ਸ਼ਹੀਦੀ ਦਿੱਤੀ ਸੀ।

Have something to say? Post your comment

 

ਸੰਸਾਰ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ

ਡੋਨਾਲਡ ਟਰੰਪ ਅਮਰੀਕਾ ਦੇ ਮੁੜ ਰਾਸ਼ਟਰਪਤੀ ਚੁਣੇ ਗਏ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਵੈਨਕੂਵਰ ਵਿਚਾਰ ਮੰਚ ਨੇ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼ ਕੀਤੀਆਂ

ਬੀਸੀ ਕੰਸਰਵੇਟਿਵ ਪਾਰਟੀ ਦੇ ਆਗੂਆਂ ਨੇ ਸਰੀ ਦੇ ਗੁਰਦੁਆਰਿਆਂ ਵਿਚ ਨਤਮਸਤਕ ਹੋ ਕੇ ਦੀਵਾਲੀ ਮਨਾਈ

ਤਰਕਸ਼ੀਲ ਸੁਸਾਇਟੀ ਕੈਨੇਡਾ ਨੇ ਸਰੀ ਅਤੇ ਐਬਸਫੋਰਡ ਵਿੱਚ ਕਰਵਾਇਆ ਤਰਕਸ਼ੀਲ ਮੇਲਾ

ਬੀਸੀ ਅਸੈਂਬਲੀ ਚੋਣਾਂ 2024- ਲੱਗਭੱਗ 65,000 ਬੈਲਟ ਪੇਪਰ ਗਿਣਤੀ ਦੇ ਅੰਤਿਮ ਗੇੜ ਵਿਚ ਗਿਣੇ ਜਾਣਗੇ

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਬੀਸੀ ਅਸੈਂਬਲੀ ਚੋਣਾਂ ਵਿਚ ਕੋਈ ਵੀ ਪਾਰਟੀ ਸਪੱਸ਼ਟ ਬਹੁਤ ਹਾਸਲ ਨਾ ਕਰ ਸਕੀ