ਪੰਜਾਬ

ਸੀਐੱਸਆਰ ਫੰਤ ਤਹਿਤ ਢਕਾਂਨਸੂ ਕਲਾਂ ਸਕੂਲ ਵਿੱਚ ਈ-ਲਰਨਿੰਗ ਡਿਜੀਟਲ ਲਾਇਬ੍ਰੇਰੀ ਦਾ ਹੋਇਆ ਉਦਘਾਟਨ

ਕੌਮੀ ਮਾਰਗ ਬਿਊਰੋ | October 22, 2024 09:36 PM

ਰਾਜਪੁਰਾ -ਸੀ ਐਸ ਆਰ ਫੰਡ ਤਹਿਤ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਰਾਜਪੁਰਾ ਕੰਪਨੀ ਵੱਲੋਂ ਉੱਚ ਗੁਣਵੱਤਾ ਵਾਲੀ ਕੰਪਿਊਟਰੀਕ੍ਰਿਤ ਡਿਜੀਟਲ ਲਾਇਬ੍ਰੇਰੀ ਤਿਆਰ ਕਰਕੇ ਸਹਸ ਢਕਾਂਨਸੂ ਕਲਾਂ ਵਿਖੇ ਉਦਘਾਟਨ ਕੀਤਾ। ਇਸ ਵਿੱਚ ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਰਾਜਪੁਰਾ ਵੱਲੋਂ 20 ਨਵੇਂ ਕੰਪਿਊਟਰ, ਯੂਪੀਐਸ, ਲੈਬ ਲਈ ਏਸੀ ਅਤੇ ਕਮਰੇ ਦੀ ਪੂਰੀ ਆਧੁਨਿਕ ਸਜਾਵਟ ਅਤੇ ਸੰਬੰਧਿਤ ਲੋੜੀਂਦਾ ਫਰਨੀਚਰ ਸ਼ਾਮਲ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਨੇ ਕਿਹਾ ਕਿ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਦੀ ਅਗਵਾਈ ਵਿੱਚ ਸਕੂਲਾਂ ਦੇ ਵਿਕਾਸ ਲਈ ਸੀਐਸਆਰ ਫੰਡਾਂ ਲਈ ਵੱਖ-ਵੱਖ ਕਾਰਪੋਰੇਟ ਸੰਗਠਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਲਈ ਬੰਗੇ ਇੰਡੀਆ ਨਾਲ ਸੰਪਰਕ ਕੀਤਾ ਜਿਸ ਦੀ ਸੀਐਸਆਰ ਮੈਨੇਜਮੈਂਟ ਨੇ ਸਕੂਲ ਵਿੱਚ ਈ-ਲਰਨਿੰਗ ਲਈ ਡਿਜੀਟਲ ਲਾਇਬਰੇਰੀ ਕਮ ਕੰਪਿਊਟਰ ਲੈਬ ਬਣਾਉਣ ਦੀ ਅਪੀਲ ਕੀਤੀ ਗਈ ਸੀ ਜਿਸ ਦਾ ਸਫਲਤਾਪੂਰਵਕ ਉਦਘਾਟਨ ਬੁੰਗੇ ਇੰਡੀਆ ਵੱਲੋਂ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਨਾਲ ਮਿਲ ਕੇ ਕੀਤਾ ਗਿਆ ਹੈ। ਇਸ ਲੈਬ ਦਾ ਵਿਦਿਆਰਥੀਆਂ ਨੂੰ ਈ-ਲਰਨਿੰਗ ਵਿੱਚ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਸੰਦੀਪ ਕੁਮਾਰ ਸਿੰਘ ਮੈਨੇਜਿੰਗ ਡਾਇਰੈਕਟਰ, ਭਾਸਕਰ ਖੰਡੈਤ ਮੀਤ ਪ੍ਰਧਾਨ, ਨਿਕੁੰਜ ਮਾਧਵ ਸੀ ਐਫ ਓ ਨੇ ਵੀ ਵਿਦਿਆਰਥੀਆਂ ਨਾਲ ਇਸ ਈ-ਲਰਨਿੰਗ ਡਿਜੀਟਲ ਲੈਬ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮੂਹ ਮਹਿਮਾਨਾਂ ਨੂੰ ਸੀਨੀਅਰ ਅਧਿਆਪਕ ਦਲਜੀਤ ਸਿੰਘ ਬੇਦੀ ਨੇ ਜੀ ਆਇਆਂ ਕਿਹਾ। ਸਕੂਲ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਨੇ ਬੰਗੇ ਇੰਡੀਆ ਦੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਦਲਜੀਤ ਸਿੰਘ ਸਰਪੰਚ, ਸੁਨੀਲ ਵਡੇਰਾ ਪਲਾਟ ਹੈੱਡ, ਸੁਭਾਸ਼ ਸ਼ਰਮਾ ਪਲਾਂਟ ਐਚ ਆਰ ਹੈੱਡ, ਸੰਦੀਪ ਸ਼ਰਮਾ ਸਹਾਇਕ ਮੈਨੇਜਰ ਐਚ ਆਰ ਅਤੇ ਐਡਮਿਨ, ਦੀਪਿਕਾ ਸ਼ਰਮਾ ਸਹਾਇਕ ਮੈਨੇਜਰ ਐਚ ਆਰ, ਸ਼ਰਦ ਵੋਹਰਾ ਸੀਨੀਅਰ ਪ੍ਰੋਜੈਕਟ ਮੈਨੇਜਰ ਆਈ ਟੀ, ਦਲਜੀਤ ਸਿੰਘ ਸੀਨੀਅਰ ਅਧਿਆਪਕ ਮਨਦੀਪ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਹਰਭਾਗ ਸਿੰਘ ਪੰਚ, ਗੀਤੂ ਚੌਧਰੀ, ਅਵਤਾਰ ਸਿੰਘ ਕੈਂਪਸ ਮੈਨੇਜਰ, ਦਰਸ਼ਨ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ, ਗੁਰਬਚਨ ਸਿੰਘ ਅਤੇ ਹੋਰ ਮੌਜੂਦ ਸਨ।

Have something to say? Post your comment

 

ਪੰਜਾਬ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਤਿੰਨ ਉਮੀਦਵਾਰਾਂ ਦੇ ਨਾਂ ਐਲਾਨੇ, ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਮੈਦਾਨ 'ਚ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਡਾ. ਬਲਜੀਤ ਕੌਰ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

68ਵੀਆਂ ਪੰਜਾਬ ਸਕੂਲ ਖੇਡਾਂ ਵੁਸ਼ੂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

 ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ 

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀ