ਪੰਜਾਬ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਕੌਮੀ ਮਾਰਗ ਬਿਊਰੋ | October 22, 2024 09:38 PM

ਡੇਰਾਬਸੀ-ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ।

ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ।ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਇਸ ਮੌਕੇ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਤਿੰਨ ਉਮੀਦਵਾਰਾਂ ਦੇ ਨਾਂ ਐਲਾਨੇ, ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਮੈਦਾਨ 'ਚ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਡਾ. ਬਲਜੀਤ ਕੌਰ

ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ

ਸੀਐੱਸਆਰ ਫੰਤ ਤਹਿਤ ਢਕਾਂਨਸੂ ਕਲਾਂ ਸਕੂਲ ਵਿੱਚ ਈ-ਲਰਨਿੰਗ ਡਿਜੀਟਲ ਲਾਇਬ੍ਰੇਰੀ ਦਾ ਹੋਇਆ ਉਦਘਾਟਨ

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

68ਵੀਆਂ ਪੰਜਾਬ ਸਕੂਲ ਖੇਡਾਂ ਵੁਸ਼ੂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

 ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ 

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀ