ਖੇਡ

68ਵੀਆਂ ਪੰਜਾਬ ਸਕੂਲ ਖੇਡਾਂ -ਜਲੰਧਰ ਨੇ ਕੀਤਾ ਓਵਰ ਆਲ ਟਰਾਫੀ ਤੇ ਕਬਜ਼ਾ

ਕੌਮੀ ਮਾਰਗ ਬਿਊਰੋ | October 23, 2024 08:59 PM

ਜਲੰਧਰ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 68ਵੀਆਂ ਪੰਜਾਬ ਸਕੂਲ ਖੇਡਾਂ ਵੁਸ਼ੂ (ਅੰਡਰ-17, 19) ਦੇ ਦੂਸਰੇ ਅਤੇ ਆਖ਼ਰੀ ਦਿਨ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿੱਚ ਬੇਹੱਦ ਮੁਸ਼ਕਿਲ ਅਤੇ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ।
ਅੱਜ ਦੂਸਰੇ ਦਿਨ ਦੇ ਮੁਕਾਬਲਿਆਂ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਡਾ.ਗੁਰਿੰਦਰਜੀਤ ਕੌਰ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਖੇਡਾਂ ਨਾਲ ਸਬੰਧਤ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਖਿਡਾਰਣਾਂ ਨਾਲ ਮੁਲਾਕਾਤ ਕਰਦੇ ਹੋਏ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਵੱਲੋਂ ਖਿਡਾਰਣਾਂ ਦੇ ਰਿਹਾਇਸ਼ ਸਕੂਲਾਂ ਅਤੇ ਮੈਸ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਗੋਹਰੀਨਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਰਾਜ ਪਧਰੀ ਮੁਕਾਬਲਿਆਂ ਦੌਰਾਨ ਵੱਖ-ਵੱਖ ਜਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਆਫੀਸ਼ਲਜ਼ ਦੇ ਰਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡੀ.ਐਮ ਸਪੋਰਟਸ ਅਮਨਦੀਪ ਕੌਂਡਲ ਵੱਲੋਂ ਅੱਜ ਦੇ ਮੈਚਾਂ ਦੇ ਨਤੀਜਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬ ਸਕੂਲ ਖੇਡਾਂ ਵੁਸ਼ੂ ਦੇ ਅੰਡਰ-17 ਦੇ 70 ਕਿਲੋ ਭਾਰ ਵਰਗ ਵਿੱਚ ਜਲੰਧਰ ਦੀ ਅਵਨੀ ਨੇ ਪਹਿਲਾ, ਪਟਿਆਲਾ ਦੀ ਮਹਿਕ ਆਹਲੂਵਾਲੀਆ ਨੇ ਦੂਜਾ ਅਤੇ ਬਠਿੰਡਾ ਦੀ ਹਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਤੇ ਕੀਤਾ। 65 ਕਿਲੋਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੀ ਪ੍ਰਕ੍ਰਿਤੀ ਲਾਲ ਨੇ ਪਹਿਲਾ, ਹੁਸ਼ਿਆਰਪੁਰ ਦੀ ਸਾਨੀਆ ਸਹੋਤਾ ਨੇ ਦੂਸਰਾ ਅਤੇ ਫਾਜ਼ਿਲਕਾ ਦੀ ਯੂਵਿਕਾ ਨੇ ਤੀਸਰਾ ਸਥਾਨ ਹਾਸਲ ਕੀਤਾ। 60 ਕਿਲੋ ਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੀ ਕ੍ਰਿਸਟੀਨਾ ਸ਼ਰਮਾ ਨੇ ਪਹਿਲਾ, ਫਤਿਹਗੜ੍ਹ ਸਾਹਿਬ ਦੀ ਸੰਦੀਪ ਕੌਰ ਨੇ ਦੂਸਰਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੀ ਏਕਤਾ ਬਾਲੀ ਨੇ ਤੀਜਾ ਸਥਾਨ ਹਾਸਲਕੀਤਾ।
ਅੰਡਰ-19 ਦੇ ਮੁੱਖ ਮੁਕਾਬਲਿਆਂ ਦੌਰਾਨ 45 ਕਿਲੋਗ੍ਰਾਮ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਨੈਨਾ ਕੁਮਾਰੀ ਨੇ ਪਹਿਲਾ ਸਥਾਨ, ਬਠਿੰਡਾ ਦੀ ਪ੍ਰਭਜੋਤ ਕੌਰ ਨੇ ਦੂਸਰਾ ਸਥਾਨ ਅਤੇ ਫਾਜ਼ਿਲਕਾ ਦੀ ਸੀਨੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 52 ਕਿਲੋਗ੍ਰਾਮ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਦੀਕਸ਼ਾ ਨੇ ਪਹਿਲਾ, ਅੰਮ੍ਰਿਤਸਰ ਦੀ ਕਿਰਨਦੀਪ ਕੌਰ ਨੇ ਦੂਸਰਾ ਅਤੇ ਪਟਿਆਲਾ ਦੀ ਹਰਸਿਮਰਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 60 ਕਿਲੋਗ੍ਰਾਮ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਪਰਮਿੰਦਰ ਕੌਰ ਨੇ ਪਹਿਲਾ, ਸੰਗਰੂਰ ਦੀ ਜੈਸਮੀਨ ਕੌਰ ਨੇ ਦੂਸਰਾ ਅਤੇ ਅੰਮ੍ਰਿਤਸਰ ਦੀ ਨੈਨਸੀ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਦੇ ਮੁਕਾਬਲਿਆਂ ਵਿੱਚ ਜਲੰਧਰ ਨੇ ਓਵਰ ਆਲ ਟਰਾਫੀ ਤੇ ਕਬਜ਼ਾ ਕੀਤਾ।ਇਸੇ ਤਰ੍ਹਾਂ ਅੰਡਰ-19 ਦੇ ਮੁਕਾਬਲਿਆਂ ਵਿੱਚ ਓਵਰ ਆਲ ਟਰਾਫੀ ਹੁਸ਼ਿਆਰਪੁਰ ਨੇ ਹਾਸਿਲ ਕੀਤੀ। ਸਮਾਪਨ ਸਮਾਰੋਹ ਦੌਰਾਨ ਜਿਲਾ ਸਿੱਖਿਆ ਅਫ਼ਸਰ ਡਾਕਟਰ ਗੁਰਿੰਦਰਜੀਤ ਕੌਰ, ਡੀ.ਐਮ ਸਪੋਰਟਸ ਅਮਨਦੀਪ ਕੌਂਡਲ, ਸੁਰਿੰਦਰ ਕੁਮਾਰ, ਸਹਾਇਕ ਕਨਵੀਨਰ ਸੁਧੀਰ ਕੁਮਾਰ, ਓਬਜਰਵਰ ਰਛਪਾਲ ਸਿੰਘ ਅਤੇ ਹੋਰ ਆਫੀਸ਼ੀਅਲਜ਼ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਜੇਤੂ ਟੀਮਾਂ ਨੂੰ ਓਵਰਆਲ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਮਨ ਕੁਮਾਰ, ਮੀਡੀਆ ਇੰਚਾਰਜ ਹਰਜੀਤ ਸਿੰਘ, ਅਮਰਿੰਦਰ ਸਿੰਘ ਸਿੱਧੂ, ਪਰਮਜੀਤ ਕੌਰ, ਜਸਵਿੰਦਰ ਸਿੰਘ, ਸਾਬਕਾ ਏ.ਈ.ਓ ਹਰਬਿੰਦਰ ਪਾਲ, ਪ੍ਰਦੀਪ ਸ਼ਰਮਾ, ਮੰਗਤ ਰਾਏ ਅਤੇ ਸਤਬੀਰ ਸਿੰਘ ਮੌਜੂਦ ਸਨ।

Have something to say? Post your comment

 

ਖੇਡ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

68ਵੀਆਂ ਪੰਜਾਬ ਸਕੂਲ ਖੇਡਾਂ ਤਾਈਕਵਾਂਡੋ ਅੰਡਰ-17 ਦੇ ਵੱਖ ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ

ਰਗਬੀ ਲੀਗ ਅੰਮ੍ਰਿਤਸਰ ਵਿੱਚ ਕਰਵਾਈ ਜਾਵੇਗੀ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਵਿਨੇਸ਼ ਫੋਗਟ ਦਾ ਸਵਾ ਤੋਲੇ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨ ਹੋਵੇਗਾ - ਪ੍ਰਿੰ. ਸਰਵਣ ਸਿੰਘ

ਪੈਰਿਸ ਓਲੰਪਿਕ- ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਲਿਆ ਕਾਂਸੀ ਦਾ ਤਗ਼ਮਾ ਭਾਰਤ ਨੇ

ਕੈਨੇਡਾ ਵਲੋਂ ਪੈਰਿਸ ਉਲੰਪਿਕ ’ਚ ਖੇਡੇਗੀ ਪੰਜਾਬ ਦੀ ਧੀ ਜੈਸਿਕਾ