ਖੇਡ

68ਵੀਆਂ ਪੰਜਾਬ ਸਕੂਲ ਖੇਡਾਂ ਤਾਈਕਵਾਂਡੋ ਅੰਡਰ-17 ਦੇ ਵੱਖ ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ

ਕੌਮੀ ਮਾਰਗ ਬਿਊਰੋ | October 26, 2024 05:54 PM

ਜਲੰਧਰ- 68ਵੀਆਂ ਪੰਜਾਬ ਸਕੂਲ ਖੇਡਾਂ ਤਾਈਕਵਾਂਡੋ (ਅੰਡਰ-14, 17) ਦੇ ਦੂਸਰੇ ਦਿਨ ਆਰਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਗੁਜਾਂ ਵਿੱਚ ਲੜਕੀਆਂ ਦੇ ਮੁਕਾਬਲੇ ਵੇਖਣ ਨੂੰ ਮਿਲੇ। ਅੰਡਰ-14 ਅਤੇ ਅੰਡਰ-17 ਦੇ ਵੱਖ-ਵੱਖ ਭਾਰ ਵਰਗ ਵਿੱਚ ਖਿਡਾਰਣਾਂ ਵਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ।

ਅੱਜ ਦੂਸਰੇ ਦਿਨ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਅਮਨਦੀਪ ਕੌਂਡਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਕਨਵੀਨਰ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਅਤੇ ਪ੍ਰਿੰਸੀਪਲ ਸਾਰਿਕਾ ਵੱਲੋਂ ਖੇਡਾਂ ਨਾਲ ਸਬੰਧਤ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਹਾਇਕ ਸਕੱਤਰ ਸੁਰਿੰਦਰ ਕੁਮਾਰ ਵੱਲੋਂ ਦੂਸਰੇ ਦਿਨ ਦੇ ਸਾਰੇ ਮੈਚ ਸਫਲਤਾਪੂਰਵਕ ਕਰਵਾਏ ਗਏ।ਉਨ੍ਹਾਂ ਵੱਲੋਂ ਅੱਜ ਦੇ ਮੈਚਾਂ ਦੇ ਨਤੀਜਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਸਮਾਪਨ ਸਮਾਰੋਹ ਦੌਰਾਨ ਅਮਨਦੀਪ ਕੌਂਡਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਸੁਰਿੰਦਰ ਕੁਮਾਰ ਸਹਾਇਕ ਸਕੱਤਰ ਜਿਲ੍ਹਾ ਟੂਰਨਾਮੈਂਟ ਕਮੇਟੀ, ਕਨਵੀਨਰ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਓਬਜਰਵਰ ਰਜੇਸ਼ ਕੁਮਾਰ, ਅਤੇ ਹੋਰ ਆਫੀਸ਼ੀਅਲਜ਼ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਅੱਜ ਦੇ ਮੁਕਾਬਲਿਆਂ ਵਿੱਚ ਵੱਖ-ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ। 32 ਕਿਲੋਗ੍ਰਾਮ ਭਾਰ ਵਰਗ ਵਿੱਚ ਮਾਨਸਾ ਦੀ ਹਰਮਨਜੋਤ ਕੌਰ ਨੇ ਪਹਿਲਾ, ਬਠਿੰਡਾ ਦੀ ਚਰਨਜੀਤ ਕੌਰ ਨੇ ਦੂਸਰਾ, ਪਟਿਆਲਾ ਦੀ ਤਨੂਜਾ ਅਤੇ ਜਲੰਧਰ ਦੀ ਜੈਸਮੀਨ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। 35 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਸ਼ਮਾ ਨੇ ਪਹਿਲਾ, ਲੁਧਿਆਣਾ ਦੀ ਪ੍ਰੀਤੀ ਨੇ ਦੂਸਰਾ, ਸ੍ਰੀ ਮੁਕਤਸਰ ਸਾਹਿਬ ਦੀ ਜੀਵਨਜੋਤ ਕੌਰ ਅਤੇ ਪਟਿਆਲਾ ਦੀ ਰੁਪਿੰਦਰ ਕੌਰ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 42 ਕਿਲੋਗ੍ਰਾਮ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਆਂਚਲ ਸ਼ਰਮਾ ਨੇ ਪਹਿਲਾ, ਪਟਿਆਲਾ ਦੀ ਮਨਪ੍ਰੀਤ ਕੌਰ ਨੇ ਦੂਸਰਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਆਰਨਾਂ ਅਤੇ ਜਲੰਧਰ ਦੀ ਕਾਵਿਆ ਅਤਰੀ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਦੌਰਾਨ ਪ੍ਰਿੰਸੀਪਲ ਪਵਨ ਕੁਮਾਰ, ਸ਼ਿਵ ਕੁਮਾਰ, ਵਿਸ਼ਾਲ ਕੁਮਾਰ, ਰਵੀ ਕੁਮਾਰ, ਰਜੇਸ਼ ਕੁਮਾਰ, ਸਲਿੰਦਰ ਸਿੰਘ, ਅਦਿਤੀ, ਨਰੇਸ਼ ਕੁਮਾਰ ਵਿਕਾਸ, ਮੁੱਖ ਅਧਿਆਪਕ ਪਰਮਜੀਤ ਸਿੰਘ, ਮਨੀਸ਼ ਚੋਪੜਾ, ਮੀਡੀਆ ਇੰਚਾਰਜ ਹਰਜੀਤ ਸਿੰਘ ਅਤੇ ਵਰੁਣ ਰਾਜ ਮੌਜੂਦ ਸਨ।

Have something to say? Post your comment

 

ਖੇਡ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ