ਪੰਜਾਬ

ਨਵੀਂ ਉਡਾਨ - ਸੂਚਨਾ ਦੀ ਸਵਾਰੀ' –ਜ਼ਿਲ੍ਹਾ ਪ੍ਰਸ਼ਾਸਨ ਨੇ ਅਖ਼ਬਾਰਾਂ ਵੰਡਣ ਵਾਲਿਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਕੌਮੀ ਮਾਰਗ ਬਿਊਰੋ | October 29, 2024 09:34 PM

ਨਵਾਂਸ਼ਹਿਰ- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿਚ ਇਕ ਅਹਿਮ ਉਪਰਾਲੇ ਤਹਿਤ ਜ਼ਿਲ੍ਹੇ ਦੇ ਅਖ਼ਬਾਰਾਂ ਵੰਡਣ ਵਾਲੇ ਹਾਕਰਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦਾ ਤੋਹਫ਼ੇ ਵਜੋਂ ਨਵੇਂ ਸਾਈਕਲ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੱਜ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਪਹਿਲੀ ਵਾਰ ਮਿਲੇ ਅਜਿਹੇ ਮਾਣ-ਸਨਮਾਨ ਕਾਰਨ ਬਹੁਤ ਸਾਰੇ ਹਾਕਰ ਖੁਸ਼ੀ ਨਾਲ ਭਾਵੁਕ ਹੋ ਗਏ। 'ਨਵੀਂ ਉਡਾਣ - ਸੂਚਨਾ ਦੀ ਸਵਾਰੀ' ਮਾਟੋ ਤਹਿਤ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਅਖ਼ਬਾਰਾਂ ਵੰਡਣ ਵਾਲੇ ਬਿਨਾਂ ਛੁੱਟੀ ਦੇ ਸਵੇਰੇ ਤੜਕੇ ਚਾਰ ਵਜੇ ਦੇ ਕਰੀਬ ਉੱਠ ਕੇ ਆਪਣੇ ਵਿਅਕਤੀਗਤ ਸੁੱਖ ਨੂੰ ਛੱਡ ਕੇ ਅੱਤ ਦੀ ਸਰਦੀ, ਗਰਮੀ ਤੇ ਖਰਾਬ ਮੌਸਮ ਵਿਚ ਵੀ ਘਰਾਂ-ਦਫ਼ਤਰਾਂ ਤਕ ਬਿਨਾਂ ਨਾਗਾ ਅਖ਼ਬਾਰਾਂ ਪਹੁੰਚਾਉਣ ਦਾ ਕਾਰਜ ਕਰਦੇ ਹਨ। ਪਰੰਤੂ ਲੋਕਾਂ ਨੂੰ ਇਨ੍ਹਾਂ ਦੇ ਨਾਂ ਤੱਕ ਦਾ ਵੀ ਪਤਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਰੜੀ, ਅਣਥੱਕ ਤੇ ਮਿਹਨਤੀ ਵਿਅਕਤੀਆਂ ਦਾ ਮੁੱਖ ਧਰਮ ਇਨ੍ਹਾਂ ਦੀ ਮਿਹਨਤ ਹੀ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਇਨ੍ਹਾਂ ਦੀ ਮਿਹਨਤ ਤੇ ਸਿਰੜ ਤੋਂ ਪ੍ਰੇਰਿਤ ਹੋਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਈ ਚੈਰਿਟੀ ਨਹੀਂ ਹੈ, ਬਲਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਮਿਹਨਤ ਤੇ ਜਜ਼ਬੇ ਨੂੰ ਸਲਾਮ ਕਰਨ ਦਾ ਨਿਗੁਣਾ ਉਪਰਾਲਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਦਾ ਸਨਮਾਨ ਕਰਨ ਦਾ ਮਕਸਦ ਉਨ੍ਹਾਂ ਨੂੰ ਹੌਸਲਾ ਤੇ ਹੱਲਾਸ਼ੇਰੀ ਦੇ ਨਾਲ ਸਤਿਕਾਰ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਸਨਮਾਨਿਤ ਕੀਤੇ ਗਏ ਅਖ਼ਬਾਰਾਂ ਵੰਡਣ ਵਾਲੇ ਕਈ ਸਾਲਾਂ ਤੋਂ ਲਗਾਤਾਰ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਅਖ਼ਬਾਰਾਂ ਵੰਡਣ ਦਾ ਕਾਰਜ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੀ ਵਾਰ ਮਿਲੇ ਇਸ ਸਨਮਾਨ ਨਾਲ ਉਨ੍ਹਾਂ ਨੂੰ ਨਵੀਂ ਉਡਾਣ ਮਿਲੀ ਹੈ। ਅਖ਼ਬਾਰਾਂ ਵੰਡਣ ਦੇ ਕਈ ਸਾਲਾਂ ਦੇ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਲਈ ਅੱਜ ਖੁਸ਼ੀਆਂ ਭਰਿਆ ਦਿਨ ਅਤੇ ਮਾਣ ਵਾਲੇ ਪਲ ਹਨ। ਉਨ੍ਹਾਂ ਇਸ ਉੱਦਮ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਸਨਮਾਨ ਲੈਣ ਮੌਕੇ ਬਹੁਤ ਸਾਰੇ ਅਖ਼ਬਾਰ ਵੰਡਣ ਵਾਲੇ ਭਾਵੁਕ ਹੁੰਦੇ ਵੀ ਵੇਖੇ ਗਏ। ਇਸ ਦੌਰਾਨ 35 ਅਖ਼ਬਾਰ ਵੰਡਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਸਿੰਘ ਸੁੱਖੀ, 'ਆਪ' ਆਗੂ ਲਲਿਤ ਮੋਹਨ ਪਾਠਕ ਬੱਲੂ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਅਤੇ ਹੋਰ ਹਾਜ਼ਰ ਸਨ।

Have something to say? Post your comment

 

ਪੰਜਾਬ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

ਅਨਾਜ ਦੀ ਧੀਮੀ ਲਿਫਟਿੰਗ ਕਾਰਨ ਭਲਕੇ 'ਆਪ' ਕਰੇਗੀ ਭਾਜਪਾ ਦਫਤਰ ਦਾ ਘਿਰਾਓ-ਬਰਸਟ

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਡਾ. ਅਮਿਤ ਕੁਮਾਰ

ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਦੌਰਾਨ 09, 10, 23 ਅਤੇ 24 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ

ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ