ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਗੁਰਜੰਟ ਸਿੰਘ ਬਾਜੇਵਾਲੀਆਂ/ ਕੌਮੀ ਮਾਰਗ ਬਿਊਰੋ | October 29, 2024 07:31 PM

ਮਾਨਸਾ- ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਮੈਡਮ ਰਾਜਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਧੂੰਏ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।
ਇਸ ਮੌਕੇ ਇੰਜ. ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਦੱਸਿਆ ਕਿ ਬੱਚੇ ਆਪਣੇ ਮਾਪਿਆਂ ਨੂੰ ਇਹ ਜਾਣਕਾਰੀ ਵੀ ਦੇ ਸਕਦੇ ਹਨ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਲਈ ਮਸ਼ੀਨਰੀ ਬਹੁਤ ਹੀ ਘੱਟ ਰੇਟਾਂ ਉੱਪਰ ਮਹੁੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਖੁਰਾਕੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ ਅਤੇ ਇਸ ਦੇ ਉੱਲਟ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।
ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀ—ਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ—ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਬੱਚਿਆਂ ਵੱਲੋਂ “ਧਰਤੀ ਮਾਤਾ ਕਰੇ ਪੁਕਾਰ, ਅੱਗ ਲਾਕੇ ਨਾ ਮੈਨੂੰ ਸਾੜ” ਦੇ ਨਾਅਰੇ ਨਾਲ ਜਾਗਰੂਕਤਾ ਕੈਂਪ ਦੀ ਸਮਾਪਤੀ ਕੀਤੀ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੇ ਪ੍ਰਿੰਸੀਪਲ ਸ਼੍ਰੀ ਨਰਿੰਦਰ ਸਿੰਘ ਮਾਨਸ਼ਾਹੀਆ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਦਾ ਧੰਨਵਾਦ ਕਰਦਿਆਂ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਕਿਹਾ। ਇਸ ਪ੍ਰੋਗਰਾਮ ਵਿੱਚ 256 ਦੇ ਕਰੀਬ ਬੱਚੇ ਹਾਜ਼ਰ ਸਨ ਅਤੇ ਇਸ ਪ੍ਰੋਗਰਾਮ ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ-ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

 

ਪੰਜਾਬ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ-ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ ਆਯੋਜਿਤ

ਸਮੂਹ ਨਿਹੰਗ ਸਿੰਘਾਂ ਵੱਲੋਂ ਦਿਵਾਲੀ 1 ਨਵੰਬਰ ਅਤੇ ਮਹੱਲਾ 2 ਨਵੰਬਰ ਨੂੰ ਖੇਡਿਆ ਜਾਵੇਗਾ- ਬਾਬਾ ਬਲਬੀਰ ਸਿੰਘ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਈ-ਨਿਲਾਮੀ ਦੀ ਸਫ਼ਲਤਾ ਨੇ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

ਅਨਾਜ ਦੀ ਧੀਮੀ ਲਿਫਟਿੰਗ ਕਾਰਨ ਭਲਕੇ 'ਆਪ' ਕਰੇਗੀ ਭਾਜਪਾ ਦਫਤਰ ਦਾ ਘਿਰਾਓ-ਬਰਸਟ