ਖੇਡ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਕੌਮੀ ਮਾਰਗ ਬਿਊਰੋ | October 29, 2024 07:32 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ‘ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਅੱਜ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 13 ਅਦਾਰਿਆਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜਿਸ ’ਚ ਅੱਜ ਓਵਰ ਆਲ ਟਰਾਫ਼ੀ ’ਤੇ ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਨੇ ਕਬਜ਼ਾ ਕਰਕੇ ਜਿੱਤ ’ਤੇ ਮਾਅਰਕਾ ਲਗਾਇਆ।

ਇਨ੍ਹਾਂ ਉਕਤ ਮੁਕਾਬਲਿਆ ਦੌਰਾਨ ਲੜਕਿਆਂ ’ਚ ਖ਼ਾਲਸਾ ਕਾਲਜ ਨੇ ਜਿੱਤ ਦਰਜ ਕਰਵਾਉਂਦਿਆਂ ਜੇਤੂ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਫਸਟ ਰਨਰਅੱਪ ’ਚ ਨਾਮ ਦਰਜ ਕਰਵਾਇਆ। ਜਦਕਿ ਲੜਕੀਆਂ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਜੇਤੂ ਰਹੀ, ਜਿਸ ’ਚ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਲਾਅ ਪਹਿਲਾਂ ਰਨਰਅੱਪ ਰਿਹਾ। ਉਕਤ ਟੂਰਨਾਮੈਂਟ ਦੌਰਾਨ ਵਿਦਿਆਰਥੀਆਂ ਦੇ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਲਾਂਗ ਜੰਪ, ਹਾਈ ਜੰਪ, ਟੱਗ-ਆਫ-ਵਾਰ, ਅਥਲੈਟਿਕਸ ਅਤੇ ਯੋਗਾ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਇਸ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਇਨਾਮ ਤਕਸੀਮ ਕਰ ਕੇ ਸਨਮਾਨਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਨੂੰ ਇਕ ਦੂਸਰੇ ਦੇ ਨਜਦੀਕ ਲਿਆਉਣ ਅਤੇ ਆਪਸੀ ਸਾਂਝ ਅਤੇ ਮਿਲਵਰਤਣ ਪੈਦਾ ਕਰਨ ਲਈ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਦੇ ਸਰਬਪੱਖੀ ਵਿਕਾਸ ਲਈ ਅਤਿ ਲਾਹੇਵੰਦ ਹਨ ਅਤੇ ਵਿਦਿਆਰਥੀਆਂ ਨੂੰ ਹਾਰ ਜਿੱਤ ਦੀ ਭਾਵਨਾ ਤੋਂ ਬਿਨ੍ਹਾਂ ਇਨ੍ਹਾਂ ’ਚ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਵਿਦਿਆਰਥੀਆਂ ਨੂੰ ਵਿਦੇਸ਼ੀ ਖਾਣਿਆਂ ਤੋਂ ਕਿਨਾਰਾ ਕਰਦਿਆਂ ਹੋਇਆ ਸਾਫ਼ ਤੇ ਸ਼ੁੱਧ ਭਾਰਤੀ ਖਾਣੇ ਨੂੰ ਅਪਨਾਉਣ ’ਤੇ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਕਈ ਖ਼ਬਰਾਂ ਵੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ ਕਿ ਵਿਦੇਸ਼ੀ ਪਕਵਾਨਾਂ ਦੇ ਨਤੀਜੇ ਸਰੀਰਿਕ ਵਿਕਾਸ ਲਈ ਅਤਿ ਮੰਦੜੇ ਹਨ।

ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਸ ਵਾਰ ਉਕਤ ਦੀਵਾਲੀ ਟੂਰਨਾਮੈਂਟ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਅੱਜ ਦੇ ਦੋਰ ’ਚ ਖੇਡਾਂ ਦੀ ਘੱਟਦੀ ਰੁੱਚੀ ਵਿਦਿਆਰਥੀਆਂ ’ਚ ਸਰੀਰਕ ਅਤੇ ਮਾਨਸਿਕ ਰੋਗਾਂ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੋਲ ਖੇਡ ਭਾਵਨਾ ਦੇ ਤਹਿਤ ਮੁਕਾਬਲਿਆਂ ’ਚ ਹਿੱਸਾ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਤੋਂ ਇਲਾਵਾ ਖੇਡਾਂ ’ਚ ਚੰਗਾ ਸਥਾਨ ਹਾਸਲ ਕਰਕੇ ਕਾਲਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰਸ਼ਰਨ, ਸਾਗਰ, ਗਗਨ ਅਰਸ਼ਦੀਪ ਸਿੰਘ ਨੇ ਆਪਣੀ ਕਾਰਗੁਜ਼ਾਰੀ ਦਾ ਲੋਹਾ ਮਨਵਾਇਆ।

ਇਸ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਇਹ ਦੀਵਾਲੀ ਟੂਰਨਾਮੈਂਟ ਖ਼ਾਲਸਾ ਕਾਲਜ ਦੀ ਵੱਖਰੀ ਪਹਿਚਾਣ ਬਣ ਚੁੱਕਾ ਹੈ। ਇਸ ਮੌਕੇ ਜੇਤੂ ਟੀਮਾਂ ਨੂੰ ਮੁੱਖ ਮਹਿਮਾਨ ਵੱਲੋਂ ਟਰਾਫੀਆਂ, ਟਰੈਕ ਸੂਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ

Have something to say? Post your comment

 

ਖੇਡ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ