ਪੰਜਾਬ

ਅਨਾਜ ਦੀ ਧੀਮੀ ਲਿਫਟਿੰਗ ਕਾਰਨ ਭਲਕੇ 'ਆਪ' ਕਰੇਗੀ ਭਾਜਪਾ ਦਫਤਰ ਦਾ ਘਿਰਾਓ-ਬਰਸਟ

ਕੌਮੀ ਮਾਰਗ ਬਿਊਰੋ | October 29, 2024 08:16 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।

ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕੇਂਦਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਸੁਣ ਰਿਹਾ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਲੱਖਾਂ ਟਨ ਅਨਾਜ ਚੁੱਕਣ ਤੋਂ ਇਨਕਾਰ ਕਰ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲੇ ਦੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।

ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਅੱਗੇ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।

ਬਰਸਟ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਵੇਰੇ 11:00 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਬੱਤਰਾ ਥੀਏਟਰ ਤੋਂ ਸਾਰੇ ਲੋਕ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ ਅਤੇ ਰੋਸ ਪ੍ਰਦਰਸ਼ਨ ਰਾਹੀਂ ਕੇਂਦਰ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਣਗੇ।

Have something to say? Post your comment

 

ਪੰਜਾਬ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਡਾ. ਅਮਿਤ ਕੁਮਾਰ

ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਦੌਰਾਨ 09, 10, 23 ਅਤੇ 24 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ

ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਨਵੀਂ ਉਡਾਨ - ਸੂਚਨਾ ਦੀ ਸਵਾਰੀ' –ਜ਼ਿਲ੍ਹਾ ਪ੍ਰਸ਼ਾਸਨ ਨੇ ਅਖ਼ਬਾਰਾਂ ਵੰਡਣ ਵਾਲਿਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ