ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਧਰਮਿੰਦਰ ਸਿੰਘ ਰਟੌਲ/ ਕੌਮੀ ਮਾਰਗ ਬਿਊਰੋ | October 30, 2024 06:33 PM

ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਮੀਲ ਪੱਥਰ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਸਥਾਪਿਤ ਕੀਤੀ ਹੈ। ਖਾਲਸਾ ਕਾਲਜ ਅੰਮ੍ਰਿਤਸਰ ਅਤੇ ਆਉਣ ਵਾਲੇ ਭਵਿੱਖ ’ਚ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਤੋਂ ਇਲਾਵਾ ਮੈਨੇਜ਼ਮੈਂਟ ਹੁਣ ਅੰਤਰਰਾਸ਼ਟਰੀ ਪੱਧਰ ਦੀ ‘ਖਾਲਸਾ ਯੂਨੀਵਰਸਿਟੀ’ ਦਾ ਐਲਾਨ ਕਰਕੇ ਮਾਣ ਮਹਿਸੂਸ ਕਰ ਰਹੀ ਹੈ।

‘ਖਾਲਸਾ ਯੂਨੀਵਰਸਿਟੀ’ ਉੱਚ ਸਿੱਖਿਆ ਅਤੇ ਖੋਜ ਦੀ ਇਕ ਸੁਤੰਤਰ ਸੰਸਥਾ ਹੋਵੇਗੀ। ਮੈਨੇਜ਼ਮੈਂਟ ਨੇ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਦਾ ਪ੍ਰੋਜੈਕਟ ਵੀ ਉਲੀਕਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ’ਚ ਇਹ ਇਸਦਾ ਨਿਵੇਕਲਾ ਕਦਮ ਹੋਵੇਗਾ। 21 ਵਿੱਦਿਅਕ ਸੰਸਥਾਵਾਂ ਨੂੰ ਸਫ਼ਲਤਾਪੂਰਵਕ ਚਲਾ ਰਹੀ ਗਵਰਨਿੰਗ ਕੌਂਸਲ ਦੇ ਅਹੁਦੇਦਾਰ ਸਰਵ ਵਿਆਪੀ ਅਕਾਲ ਪੁਰਖ ਵਾਹਿਗੁਰੂ ਦੀਆਂ ਅਸੀਸਾਂ ਨਾਲ ਆਪਣੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਵਿਗਿਆਨਕ ਗਿਆਨ ਪ੍ਰਦਾਨ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।

ਗਵਰਨਿੰਗ ਕੌਂਸਲ ਅਤਿ-ਆਧੁਨਿਕ ‘ਇਨਫ਼ਾਰਮੇਸ਼ਨ ਟੈਕਨਾਲੋਜੀ ਇੰਸਟੀਚਿਊਟ’ (ਆਈ. ਟੀ. ਇੰਸਟੀਚਿਊਟ) ਵੀ ਜਲਦ ਹੀ ਲੈ ਕੇ ਆ ਰਹੀ ਹੈ। ਕੌਂਸਲ ਅੱਜ ਦੇਸ਼ ਭਰ ’ਚ ਵਿੱਦਿਅਕ ਅਦਾਰਿਆਂ ਦਾ ਪ੍ਰਬੰਧਨ ਕਰਨ ਵਾਲੀ ਸਭ ਤੋਂ ਵੱਕਾਰੀ ਸੰਸਥਾਵਾਂ ’ਚੋਂ ਮੋਹਰੀ ਕਤਾਰ ਵਜੋਂ ਉਭਰੀ ਹੈ। ਖ਼ਾਲਸਾ ਕਾਲਜ ਮੈਨੇਜ਼ਮੈਂਟ ਵੱਲੋਂ ਉੱਚ ਪੱਧਰੀ ‘ਗੁਰਮਤਿ ਸਟੱਡੀ ਸੈਂਟਰ’ ਵੀ ਚਲਾਇਆ ਜਾ ਰਿਹਾ ਹੈ।

ਮੈਨੇਜ਼ਮੈਂਟ ਵੱਲੋਂ ਧਾਰਮਿਕ ਪ੍ਰਚਾਰ, ਪ੍ਰਸਾਰ ਅਤੇ ਵਿਦਿਆਰਥੀਆਂ ਨੂੰ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਕਸਦ ਤਹਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਤੋਂ ਇਕ ਦਿਨ ਪਹਿਲਾਂ ਮਿਤੀ 14 ਨਵੰਬਰ 2024 ਦਿਨ ਵੀਰਵਾਰ ਨੂੰ ਖ਼ਾਲਸਾ ਕਾਲਜ ਸੰਸਥਾਵਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਜਾਵੇਗਾ। ਕੌਂਸਲ ਵੱਲੋਂ ਸਾਰੇ ਗੁਰਪੁਰਬ ਧਾਰਮਿਕ ਤੌਰ ’ਤੇ ਮਨਾਏ ਜਾਂਦੇ ਹਨ, ਜਿਨ੍ਹਾਂ ਦਾ ਸਿੱਧਾ ਪ੍ਰਸਾਰਣ ‘ਕੇ. ਸੀ. ਜੀ. ਸੀ. ਟੀ. ਵੀ.’ ’ਤੇ ਕੀਤਾ ਜਾਂਦਾ ਹੈ।

ਸੋਸਾਇਟੀ ਦੇ ਪ੍ਰਧਾਨ, ਸ: ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ, ਸ: ਰਜਿੰਦਰ ਮੋਹਨ ਸਿੰਘ ਛੀਨਾ ਜੀ ਦੀ ਅਣਥੱਕ ਮਿਹਨਤ ਅਤੇ ਅਗਾਂਹਵਧੂ ਸੋਚ ਕਾਰਨ ਸੋਸਾਇਟੀ ਨੇ ਮਿਆਰੀ ਕਾਲਜ, ਸਕੂਲ ਖੋਲ੍ਹ ਕੇ ਇਤਿਹਾਸ ਸਿਰਜਿਆ ਹੈ। ਸੋਸਾਇਟੀ ਦੇ ਚਾਂਸਲਰ ਸ: ਰਾਜਮੋਹਿੰਦਰ ਸਿੰਘ ਮਜੀਠਾ, ਰੈਕਟਰ ਸ: ਲਖਬੀਰ ਸਿੰਘ ਲੋਧੀਨੰਗਲ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ ਸ: ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਰਾਜਬੀਰ ਸਿੰਘ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ: (ਡਾ.) ਕਰਤਾਰ ਸਿੰਘ ਗਿੱਲ ਸ਼ਾਮਿਲ ਹਨ, ਇਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ।

ਖ਼ਾਲਸਾ ਯੂਨੀਵਰਸਿਟੀ ਤੇ ਵਿੱਦਿਅਕ ਖੇਤਰ ’ਚ ਧਰੁਵ ਤਾਰੇ ਖ਼ੁਦ ਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਤੋਂ ਇਲਾਵਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ (ਖ਼ੁਦ ਮੁਖਤਿਆਰ ਸੰਸਥਾ), ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਨਰਸਿੰਗ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਫਾਰਮੇਸੀ, ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਖਾਲਸਾ ਕਾਲਜ ਆਫ ਬਿਜ਼ਨਿਸ ਸਟੱਡੀਜ਼ ਐਂਡ ਟੈਕਨਾਲੋਜੀ, ਮੋਹਾਲੀ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਚਵਿੰਡਾ ਦੇਵੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ, ਖਾਲਸਾ ਕਾਲਜ ਪਬਲਿਕ ਸਕੂਲ, ਹੇਰ, ਖਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਵਿੱਦਿਆ ਦੇ ਖੇਤਰ ’ਚ ਮੋਹਰੀ ਸੰਸਥਾਵਾਂ ਹਨ।

Have something to say? Post your comment

 

ਪੰਜਾਬ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ-ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ ਆਯੋਜਿਤ

ਸਮੂਹ ਨਿਹੰਗ ਸਿੰਘਾਂ ਵੱਲੋਂ ਦਿਵਾਲੀ 1 ਨਵੰਬਰ ਅਤੇ ਮਹੱਲਾ 2 ਨਵੰਬਰ ਨੂੰ ਖੇਡਿਆ ਜਾਵੇਗਾ- ਬਾਬਾ ਬਲਬੀਰ ਸਿੰਘ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਈ-ਨਿਲਾਮੀ ਦੀ ਸਫ਼ਲਤਾ ਨੇ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

ਅਨਾਜ ਦੀ ਧੀਮੀ ਲਿਫਟਿੰਗ ਕਾਰਨ ਭਲਕੇ 'ਆਪ' ਕਰੇਗੀ ਭਾਜਪਾ ਦਫਤਰ ਦਾ ਘਿਰਾਓ-ਬਰਸਟ

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ