BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਧਰਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ | October 30, 2024 07:57 PM

ਅੰਮ੍ਰਿਤਸਰ- ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰੰਤੂ ਇਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਤੇ ਬਹੁ-ਧਰਮੀ ਦੇਸ਼ ਹੈ, ਜਿਥੇ ਹਰ ਧਰਮ ਦੇ ਲੋਕਾਂ ਦੇ ਇਤਿਹਾਸ ਅਤੇ ਮਾਨਤਾਵਾਂ ਦਾ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਜੇਕਰ ਭਾਰਤ ਸਰਕਾਰ ਹੀ ਇਸ ਤਰ੍ਹਾਂ ਪੱਖਪਾਤੀ ਰਵੱਈਆ ਅਪਣਾਏਗੀ ਤਾਂ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੇ ਹੱਕ ਹਕੂਕ ਕਿਵੇਂ ਕਾਇਮ ਰਹਿਣਗੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਸਮਰਪਤ ਇਹ ਪੋਸਟ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੇ ਸੱਜੇ ਪੱਖੀ ਲੋਕਾਂ ਵੱਲੋਂ ਕੇਂਦਰੀ ਮੰਤਰਾਲੇ ਦੀ ਪੋਸਟ ’ਤੇ ਇਕ ਏਜੰਡੇ ਤਹਿਤ ਫੈਲਾਏ ਗਏ ਨਫ਼ਰਤੀ ਪ੍ਰਚਾਰ ਕਰਕੇ ਹਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਇਹ ਇਤਰਾਜ਼ ਪ੍ਰਗਟ ਕਰ ਚੁੱਕੀ ਹੈ ਕਿ ਬਹੁਤ ਸਾਰੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਸਿੱਖ ਵਿਰੋਧੀ ਏਜੰਡਾ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਦੀ ਇਕ ਹੋਰ ਮਿਸਾਲ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਪਾਈ ਪੋਸਟ ਮਗਰੋਂ ਇਨ੍ਹਾਂ ਨਫ਼ਰਤੀ ਹਿੰਸਾ ਫੈਲਾਉਣ ਵਾਲਿਆਂ ਵੱਲੋਂ ਇਸ ਦਾ ਵਿਰੋਧ ਕਰਨ ਨਾਲ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਵਿਲੱਖਣਤਾ ਹੈ ਕਿ ਇਹ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਨਿਰਾਲੇ ਢੰਗ ਨਾਲ ਤਿਉਹਾਰ ਮਨਾਉਂਦੇ ਹਨ, ਪਰੰਤੂ ਸਿੱਖਾਂ ਦਾ ਇਹ ਖਾਸਾ ਘਟਗਿਣਤੀਆਂ ਪ੍ਰਤੀ ਨਫ਼ਰਤ ਰੱਖਣ ਵਾਲੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ ਸ਼ਕਤੀਆਂ ਦੇ ਪਿੱਛੇ ਲੱਗ ਕੇ ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ ਹਟਾ ਦੇਣੀ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਤਾਂ ਇਹ ਹੈ ਕਿ ਉਹ ਅਜਿਹੇ ਲੋਕਾਂ ਨੂੰ ਨੱਥ ਪਾਵੇ, ਪਰੰਤੂ ਅਫ਼ਸੋਸਨਾਕ ਹੈ ਕਿ ਸਰਕਾਰ ਹੀ ਇਨ੍ਹਾਂ ਦੇ ਪ੍ਰਭਾਵ ਹੇਠ ਫੈਸਲੇ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦੇ ਤਿਉਹਾਰਾਂ ਦਾ ਸਤਿਕਾਰ ਕਰਦਾ ਹੈ, ਪਰੰਤੂ ਇਹ ਵੀ ਬਰਦਾਸ਼ਤ ਨਹੀਂ ਕਿ ਕੋਈ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਹੋਂਦ ਹਸਤੀ ਨੂੰ ਸੱਟ ਮਾਰੇ।

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ