ਪੰਜਾਬ

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ ਆਯੋਜਿਤ

ਕੌਮੀ ਮਾਰਗ ਬਿਊਰੋ | October 30, 2024 08:34 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਈਕੋ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਗ੍ਰੀਨ ਦੀਵਾਲੀ ਕਲੀਨ ਦੀਵਾਲੀ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਡਿਸਟ੍ਰਿਕ ਲੀਗਲ ਸਰਵਿਸਜ ਅਥਾਰਟੀ, ਸੀ. ਜੇ. ਐੱਮ-ਕਮ-ਸਕੈਟਰੀ, ਸ.ਅਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਅਤੇ ਵਾਤਾਵਰਣ ਪ੍ਰਦੂਸ਼ਣ ਲਈ ਸਾਡੇ ਰਹਿਣ-ਸਹਿਣ ਦੇ ਢੰਗ ਅਤੇ ਲਾਪ੍ਰਵਾਹੀ ਅਹਿਮ ਰੋਲ ਅਦਾ ਕਰ ਰਹੇ ਹਨ ਅਤੇ ਦੀਵਾਲੀ ਵਰਗੇ ਤਿਉਹਾਰ ਦੇ ਨਾਮ ਤੇ ਅਸੀ ਬੇਪ੍ਰਵਾਹੀ ਨਾਲ ਆਤਿਸ਼ਬਾਜੀ ਕਰਦੇ ਹੋਏ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਧਿਆਪਕ ਹੋਣ ਦੇ ਨਾਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਤਿਉਹਾਰ ਦੀ ਪਵਿੱਤਰਤਾ ਨੂੰ ਸਮਝਦੇ ਹੋਏ ਇਸ ਨੂੂੰ ਰਵਾਇਤੀ ਢੰਗ ਨਾਲ ਮਨਾਉਂਦੇ ਹੋਏ ਆਤਿਸ਼ਬਾਜੀ ਤੋਂ ਗੁਰੇਜ਼ ਕਰੀਏ।

ਇਸ ਮੌਕੇ ਸ: ਬੈਂਸ ਨੇ ਕਿਹਾ ਕਿ ਗ੍ਰੀਨ ਦੀਵਾਲੀ ਕਲੀਨ ਦੀਵਾਲੀ ਵਰਤਮਾਨ ਸਮੇਂ ਦੀ ਜ਼ਰੂਰਤ ਹੈ ਅਤੇ ਸਾਡੇ ਦੁਆਰਾ ਅਜਿਹੀ ਹੀ ਦੀਵਾਲੀ ਮਨਾਈ ਜਾਵੇ ਅਤੇ ਅਸੀਂ ਲਾਪਰਵਾਹੀ ਸਦਕਾ ਕੁਦਰਤ ਨਾਲ ਖਿਲਵਾੜ ਨਾ ਕਰੀਏ। ਇਸ ਦੌਰਾਨ ਪ੍ਰੋਗਰਾਮ ਕੋ-ਆਰਡੀਨੇਟਰ ਡਾ. ਬਿੰਦੂ ਸ਼ਰਮਾ ਨੇ ਪ੍ਰਿੰ: ਡਾ. ਕੁਮਾਰ ਅਤੇ ਵਿਦਿਆਰਥੀਆਂ ਦੇ ਨਾਲ ਗ੍ਰੀਨ ਅਤੇ ਕਲੀਨ ਦੀਵਾਲੀ ਮਨਾਉਣ ਦਾ ਅਹਿਦ ਵੀ ਲਿਆ ਅਤੇ ਵਿਦਿਆਰਥੀਆਂ ਨੇ ਸਮੂੰਹ ਚਰਚਾ ’ਚ ਭਾਗ ਲੈਂਦੇ ਹੋਏ ਗ੍ਰੀਨ ਦੀਵਾਲੀ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਪ੍ਰਿੰ: ਡਾ: ਕੁਮਾਰ ਨੇ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਡਾ. ਦੀਪਿਕਾ ਕੋਹਲੀ ਨਾਲ ਮਿਲ ਕੇ ਨੇ ਡਾ. ਬੈਂਸ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ।

Have something to say? Post your comment

 

ਪੰਜਾਬ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ-ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ

ਸਮੂਹ ਨਿਹੰਗ ਸਿੰਘਾਂ ਵੱਲੋਂ ਦਿਵਾਲੀ 1 ਨਵੰਬਰ ਅਤੇ ਮਹੱਲਾ 2 ਨਵੰਬਰ ਨੂੰ ਖੇਡਿਆ ਜਾਵੇਗਾ- ਬਾਬਾ ਬਲਬੀਰ ਸਿੰਘ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਈ-ਨਿਲਾਮੀ ਦੀ ਸਫ਼ਲਤਾ ਨੇ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

ਅਨਾਜ ਦੀ ਧੀਮੀ ਲਿਫਟਿੰਗ ਕਾਰਨ ਭਲਕੇ 'ਆਪ' ਕਰੇਗੀ ਭਾਜਪਾ ਦਫਤਰ ਦਾ ਘਿਰਾਓ-ਬਰਸਟ

ਰਾਜ ਪੱਧਰੀ ਕਲਾ ਉਤਸਵ ਵਿੱਚ ਵਿਦਿਆਰਥੀਆਂ ਨੇ ਕਲਾਵਾਂ ਦਾ ਪ੍ਰਦਰਸ਼ਨ ਕਰਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਝਲਕ ਦਿਖਾਈ