ਹਰਿਆਣਾ

ਹਰਿਆਣਾ ਵਿਚ ਐਮਐਸਪੀ 'ਤੇ ਖਰੀਫ ਫਸਲਾਂ ਦੀ ਖਰੀਦ ਜਾਰੀ

ਕੌਮੀ ਮਾਰਗ ਬਿਊਰੋ | October 30, 2024 08:54 PM

ਚੰਡੀਗੜ੍ਹ - ਹਰਿਆਣਾ ਵਿਚ ਖਰੀਫ ਫਸਲਾਂ ਦੀ ਸਰਕਾਰੀ ਖਰੀਦ ਭਾਂਰਤ ਸਰਕਾਰ ਵੱਲੋਂ ਐਲਾਨ ਘੱਟੋ ਘੱਟ ਸਹਾਇਕ ਮੁੱਖ 'ਤੇ ਸੁਗਮਤਾ ਨਾਲ ਕੀਤੀ ਜਾ ਰਹੀ ਹੈ। ਫਸਲ ਖਰੀਦ ਦੇ ਲਈ ਕਿਸਾਨਾਂ ਨੂੰ ਸਮੇਂ 'ਤੇ ਭੂਗਤਾਨ ਯਕੀਨੀ ਕੀਤੀ ਜਾ ਰਿਹਾ ਹੈ। ਹੁਣ ਤਕ ਮੰਡੀਆਂ ਵਿਚ 47.44 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 45, 76, 822 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉੱਥੇ ਹੁਣ ਤਕ ਵੱਖ-ਵੱਖ ਮੰਡੀਆਂ ਵਿਚ 4, 42, 759 ਮੀਟ੍ਰਿਕ ਟਨ ਝੋਨਾ ਦੀ ਆਮਦ ਹੋ ੁੱਕੀ ਹੈ, ਜਿਸ ਵਿੱਚੋਂ 4, 33, 021 ਮੀਟ੍ਰਿਕ ਟਨ ਬਾਜਰਾ ਐਮਐਸਪੀ 'ਤੇ ਖਰੀਦਿਆ ਜਾ ਚੁੱਕਾ ਹੈ। ਝੋਨਾ ਤੇ ਬਾਜਰਾ ਕਿਸਾਨਾਂ ਨੂੰ 9810 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇ੧ੀ ਜਾ ਚੁੱਕੀ ਹੈ। ਇੰਨ੍ਹਾਂ ਵਿਚ ਝੋਨਾ ਦੇ ਲਈ 8880 ਕਰੋੜ ਰੁਪਏ ਅਤੇ ਬਾਜਰੇ ਦੇ ਲਈ 930 ਕਰੋੜ ਰੁਪਏ ਦੀ ਰਕਮ ਸ਼ਾਮਿਲ ਹੈ।

ਖੁਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੈ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਸਮਸਿਆ ਨਹੀਂ ਆ ਰਹੀ ਹੈ। ਮੰਡੀਆਂ ਤੋਂ ਝੋਨੇ ਦਾ ਲਗਾਤਾਰ ਉਠਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਫਸਲ ਵੇਚਣ ਵਿਚ ਮੰਡੀਆਂ ਵਿਚ ਐਂਟਰੀ ਲਈ ਗੈਰ-ਜਰੂਰੀ ਇੰਤਜਾਰ ਨਾ ਕਰਨਾ ਪਵੇ, ਇਸ ਦੇ ਲਈ ਵਿਭਾਗ ਨੇ ਆਨਲਾਇਨ ਗੇਟ ਪਾਸ ਦੀ ਸਹੂਲਤ ਵੀ ਉਪਲਬਧ ਕਰਵਾਈ ਹੈ। ਉਨ੍ਹਾਂ ਨੇ ਦਸਿਆ ਕਿ ਸਰਕਾਰ ਆਮ ਝੋਨੇ ਲਈ 2300 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ ਘੱਟ ਸਹਾਇਕ ਮੁੱਲ ਦੇ ਰਹੀ ਹੈ। ਸਾਰੇ ਸੀਨੀਅਰ ਅਧਿਕਾਰੀ ਪੂਰੀ ਖਰੀਦ ਪ੍ਰਕ੍ਰਿਆ 'ਤੇ ਸਖਤ ਨਿਗਰਾਨੀ ਰੱਖ ਰਹੇ ਹਨ।

ਬੁਲਾਰੇ ਨੇ ਦਸਿਆ ਕਿ ਹੁਣ ਤਕ ਕੁਰੂਕਸ਼ੇਤਰ ਵਿਚ ਸੱਭ ਤੋਂ ਵੱਧ 9, 66, 195 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਉੱਥੇ ਕਰਨਾਲ ਵਿਚ 8, 09, 977 ਮੀਟ੍ਰਿਕ ਟਨ , ਕੈਥਲ ਵਿਚ 7, 90245 ਮੀਟ੍ਹਿਕ ਟਨ, ਅੰਬਾਲਾ ਵਿਚ 5, 13, 324 ਮੀਟ੍ਰਿਕ ਟਨ, ਯਮੁਨਾਨਗਰ ਵਿਚ 5, 12, 587 ਮੀਟ੍ਰਿਕ ਟਨ, ਫਤਿਹਾਬਾਦ ਵਿਚ 4, 89, 196 ਮੀਟ੍ਰਿਕ ਟਨ, ਜੀਂਦ ਵਿਚ 1, 72, 051 ਮੀਟ੍ਰਿਕ ਟਨ, ਸਿਰਸਾ ਵਿਚ 1, 45, 232 ਮੀਟ੍ਰਿਕ ਟਨ ਅਤੇ ਪੰਚਕੂਲਾ ਵਿਚ 76, 889 ਮੀਟ੍ਹਿਕ ਟਨ ਝੋਨੇ ਦੀ ਖਰੀਦ ਹੋਈ ਹੈ।

ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮਹੇਂਦਰਗੜ੍ਹ ਜਿਲ੍ਹਾ ਦੀ ਵੱਖ-ਵੱਖ ਮੰਡੀਆਂ ਵਿਚ 1, 08, 494 ਮੀਟ੍ਰਿਕ ਟਨ ਬਾਜਰੇ ਦੀ ਖਰੀਦ ਹੋ ਚੁੱਕੀ ਹੈ। ਇਸ ਤਰ੍ਹਾ, ਰਿਵਾੜੀ ਜਿਲ੍ਹੇ ਵਿਚ 95, 449 ਮੀਟ੍ਰਿਕ ਟਨ, ਭਿਵਾਨੀ ਵਿਚ 69, 175 ਮੀਟ੍ਰਿਕ ਟਨ, ਚਰਖੀ ਦਾਦਰੀ ਵਿਚ 35, 946 ਮੀਟ੍ਰਿਕ ਟਨ ਅਤੇ ਗੁਰੂਗ੍ਰਾਮ ਵਿਚ 35, 923 ਦੀ ਖਰੀਦ ਕੀਤੀ ਜਾ ਚੁੱਕੀ ਹੈ।

Have something to say? Post your comment

 

ਹਰਿਆਣਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ

ਭਾਜਪਾ ਦੇ ਇਸ਼ਾਰੇ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੋਈ ਗੜਬੜੀ: ਕਰਨ ਸਿੰਘ ਦਲਾਲ

ਹਰਿਆਣਾ ਕਮੇਟੀ ਵਲੋਂ ਅਨਾਜ ਮੰਡੀ ਕਾਲਾਂਵਾਲੀ ਵਿੱਚ ਸ਼ਫਰ-ਏ-ਸ਼ਹਾਦਤ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ