ਪੰਜਾਬ

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਉਮੀਦਵਾਰ ਤੋਂ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | October 31, 2024 05:15 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10, 000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਨ੍ਹਾਂ ਨੂੰ 10, 000 ਰੁਪਏ ਦੀ ਰਿਸ਼ਵਤ ਦੇਣ ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5, 000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10, 000 ਰੁਪਏ ਹੋਰ ਦੇਣ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50, 000 ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਦੋਸ਼ੀ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ-ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ ਆਯੋਜਿਤ

ਸਮੂਹ ਨਿਹੰਗ ਸਿੰਘਾਂ ਵੱਲੋਂ ਦਿਵਾਲੀ 1 ਨਵੰਬਰ ਅਤੇ ਮਹੱਲਾ 2 ਨਵੰਬਰ ਨੂੰ ਖੇਡਿਆ ਜਾਵੇਗਾ- ਬਾਬਾ ਬਲਬੀਰ ਸਿੰਘ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਈ-ਨਿਲਾਮੀ ਦੀ ਸਫ਼ਲਤਾ ਨੇ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ