BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਹਰਿਆਣਾ

ਸਰਦਾਰ ਪੇਟੇਲ ਦੀ ਜੈਯੰਤੀ ਮੌਕੇ ਵਿਚ ਰਾਸ਼ਟਰੀ ਏਕਤਾ ਦਿਵਸ 'ਤੇ ਕੁਰੂਕਸ਼ੇਤਰ ਵਿਚ ਪ੍ਰਬੰਧਿਤ ਰਨ ਫਾਰ ਯੂਨਿਟੀ

ਕੌਮੀ ਮਾਰਗ ਬਿਊਰੋ | November 01, 2024 06:58 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2047 ਤਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਜੋ ਸੰਕਲਪ ਲਿਆ ਹੈ, ਉਸ ਦੇ ਲਈ ਦੇਸ਼ ਦੇ 140 ਕਰੋੜ ਲੋਕਾਂ ਤੇ ਹਰਿਆਣਾ ਦੇ ਲੋਕਾਂ ਦੀ ਜਿਮੇਵਾਰੀ ਬਣਦੀ ਹੈ ਕਿ ਉਹ ਸਰਦਾਰ ਵਲੱਭਭਾਈ ਪਟੇਲ ਦੀ ਜੈਯੰਤੀ ਦੇ ਮੌਕੇ 'ਤੇ ਸੰਕਲਪ ਲੈਂਦੇ ਹੋਏ ਉਨ੍ਹਾਂ ਦੇ ਸਪਨਿਆਂ ਨੂੰ ਸਾਕਾਰ ਕਰਨ ਵਿਚ ਅੱਗੇ ਵੱਧਣ। ਵਿਕਸਿਤ ਭਾਰਤ ਬਨਾਉਣ ਵਿਚ ਹਰਿਆਣਾ ਦਾ ਮਹਾਨ ਯੋਗਦਾਨ ਹੋਵੇਗਾ।

ਮੁੱਖ ਮੰਤਰੀ ਵੀਰਵਾਰ ਨੂੰ ਲੋਹ ਪੁਰਸ਼ ਸਰਦਾਰ ਵਲੱਭਭਾਈ ਪਟੇਲ ਦੀ ਜੈਯੰਤੀ ਦੇ ਮੌਕੇ ਵਿਚ ਕੁਰੂਕਸ਼ੇਤਰ ਵਿਚ ਪ੍ਰਬੰਧਿਤ ਸੂਬਾ ਪੱਧਰੀ ਰਨ ਫਾਰ ਯੂਨਿਟੀ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਰਨ ਫਾਰ ਯੂਨਿਟੀ ਦਾ ਹਿੱਸਾ ਬਣੇ ਲੋਕਾਂ ਨੁੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਸਰਦਾਰ ਵਲੱਭਭਾਈ ਪਟੇਲ ਦੀ ਫੋਟੋ 'ਤੇ ਪੁਸ਼ਪਾਂਜਲੀ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ 'ਤੇ ਰਨ ਫਾਰ ਯੂਨਿਟੀ ਵਿਚ ਖੁਦ ਦੌੜ ਲਗਾਉਂਦੇ ਹੋਏ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਸਰਦਾਰ ਵਲੱਭਭਾਈ ਪਟੇਲ ਬਹੁਆਂਯਾਮੀ ਸੋਚ ਵਾਲੇ ਸਖਸ਼ੀਅਤ ਦੇ ਧਨੀ ਸਨ ਅਤੇ ਜਨ-ਜਨ ਦੇ ਦਿਲਾਂ ਵਿਚ ਵਸਦੇ ਹਨ। ਕੁਰੂਕਸ਼ੇਤਰ ਦੀ ਇਸ ਪਵਿੱਤਰ ਧਰਤੀ ਤੋਂ ਏਕਤਾ ਦਾ ਸੰਦੇਸ਼ ਅੱਜ ਪੂਰੇ ਵਿਸ਼ਵ ਵਿਚ ਜਾਵੇਗਾ। ਰਨ ਫਾਰ ਯੂਨਿਟੀ ਦਾ ਉਦੇਸ਼ ਕੌਮੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜਬੂਤ ਕਰਨਾ ਹੈ। ਅੱਜ ਪੂਰੇ ਭਾਰਤ ਵਿਚ ਸਰਦਾਰ ਵਲੱਭਭਾਈ ਪੇਟਲ ਦੀ 150ਵੀਂ ਜੈਯੰਤੀ ਦੇ ਮੌਕੇ 'ਤੇ ਕੌਮੀ ਏਕਤਾ ਦਿਵਸ ਦਾ ਪ੍ਰਬੰਧ ਕੀਤਾ ਜਾ ਰਿਹਾਹੈ। ਰਾਸ਼ਟਰ ਦੀ ਏਕਤਾ ਦੀ ਦੌੜ ਵਿਚ ਹਰਿਆਣਾਵਾਸੀ ਵੀ ਅੱਗੇ ਆ ਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜਬੂਤ ਕਰਨ ਦਾ ਕੰਮ ਕਰਣਗੇ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਏਕਤਾ ਦੀ ਮਾਲਾ ਵਿਚ ਅਸੀਂ ਸਾਰੇ ੧ੁੜੇ ਹੋਏ ਹਨ। ਸਾਡਾ ਤਨ, ਮਨ ਵੱਖ ਹੈ ਪਰ ਅਸੀਂ ਸਾਰੇ ਇਕੱਠੇ ਮਿਲ ਕੇ ਰਾਸ਼ਟਰ ਨੂੰ ਮਜਬੂਤ ਕਰਨ ਦਾ ਕੰਮ ਕਰ ਰਹੇ ਹਨ। ਭਾਰਤ ਦੀ ਏਕਤਾ ਅਤੇ ਅਖੰਡਤਾ ਨੁੰ ਮਜਬੂਤ ਕਰਨ ਵਿਚ ਸੁਤੰਤਰਤਾ ਸੈਨਾਨੀ ਲੋਹ ਪੁਰਸ਼ ਸਰਦਾਰ ਵਲੱਭਭਾਈ ਪਟੇਲ ਦਾ ਅਹਿਮ ਯੋਗਦਾਨ ਹੈ। ਦੁਨੀਆ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਦਾਰ ਵਲੱਭਭਾਈ ਪਟੇਲ ਵਿਚ 562 ਰਿਆਸਤਾਂ ਦਾ ਬਿਨ੍ਹਾਂ ਕਿਸੇ ਭੇਦਭਾਵ ਤੇ ਜਾਤੀ ਭੇਦ ਦੇ ਮਰਜ ਕਰਵਾਇਆ ਹੈ।

ਉਨ੍ਹਾਂ ਨੇ ਕਿਹਾ ਕਿ ਸਰਦਾਰ ਪਟੇਲ ਉੱਚ ਕੋਟੀ ਦੇ ਰਾਜਨੇਤਾ ਅਤੇ ਪ੍ਰਸਾਸ਼ਨਿਕ ਵਿਅਕਤੀ ਸਨ। ਉਨ੍ਹਾ ਦੇ ਜੀਵਨ ਤੋਂ ਸਾਨੂੰ ਜਾਨਣ ਨੂੰ ਮਿਲਦਾ ਹੈ ਕਿ ਉਨ੍ਹਾਂ ਦਾ ਜੀਵਨ ਸਦਾ ਦੇਸ਼ ਹਿੱਤ ਅਤੇ ਦੇਸ਼ ਦੇ ਲੋਕਾਂ ਦੀ ਸਮਸਿਆਵਾਂ ਦੇ ਹੱਲ ਕਰਨ ਲਈ ਸਮਰਪਿਤ ਰਿਹਾ, ਤਾਂ ਜੋ ਆਉਣ ਵਾਲੀ ਪੀੜੀਆਂ ਖੁੱਲੀ ਹਵਾ ਵਿਚ ਸਾਂਹ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਸਰਦਾਰ ਪਟੇਲ ਵਿਚ ਸੁਤੰਤਰਤਾ ਸੰਗ੍ਰਾਮ ਵਿਚ ਅਹਿਮ ਭੁਕਿਮਾ ਨਿਭਾਈ, ਉੱਞੇ ਹੀ ਆਜਾਦੀ ਦੇ ਬਾਅਦਦੇਸ਼ ਇਕ ਧਾਗੇ ਵਿਚ ਪਿਰੋਣ ਦਾ ਅਮੁੱਲ ਕੰਮ ਵੀ ਕੀਤਾ।

ਸ੍ਰੀ ਨਾਂਇਬ ਸਿੰਘ ਸੈਨੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਰਦਾਰ ਵਲੱਭਭਾਈ ਪਟੇਲ ਦੇ ਸਿਦਾਂਤਾਂ 'ਤੇ ਚਲਦੇ ਹੋਏ ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35-ਏ ਨੂੰ ਹਟਾ ਕੇ ਰਾਸ਼ਟਰ ਨੂੰ ਇਕ ਕਰ ਕੇ ਸਰਦਾਰ ਪਟਲੇ ਦੇ ਅਖੰਡ ਭਾਤਰ ਦੇ ਸਪਨੇ ਨੁੰ ਸਾਾਕਾਰ ਕਰਨ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਵਲੱਭਭਾਈ ਪਟੇਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਗੁਜਰਾਤ ਵਿਚ ਵਿਸ਼ਵ ਦੀ ਸੱਭ ਤੋਂ ਉੱਚੀ ਪ੍ਰਤਿਮਾ ਬਣਾਏ ਹੈ ਜਿਸ ਨੂੰ ਸਟੈਚੂ ਆਫ ਯੂਨਿਟੀ ਦਾ ਨਾਂਅ ਦਿੱਤਾ ਗਿਆ ਹੈ। ਇਹ ਪ੍ਰਤਿਮਾ ਨੌਜੁਆਨ ਪੀੜੀ ਦੇ ਨਾਲ-ਨਾਲ ਸਾਰਿਆਂ ਲਈ ਪੇ੍ਰਰਣਾਦਾਇਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪਹਿਲ ਲੋਹ ਪੁਰਸ਼ ਸਰਦਾਰ ਵਲੱਭਭਾਈ ਪਟੇਲ ਦੀ ਜੈਯੰਤੀ ਮੌਕੇ 'ਤੇ ਅਗਲੇ ਇਕ ਸਾਲ ਦੌਰਾਨ ਵੱਖ-ਵੱਖ ਪ੍ਰੋਗ੍ਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼, ੋਸੂਬੇ , ਸ਼ਹਿਰ, ਮੋਹੱਲਾ, ਪਿੰਡ ਨੂੰ ਸਾਫ ਬਣਾਏ ਰੱਖਣ ਲਈ ਜੋ ਸੰਕਲਪ ਲਿਆ ਹੈ ਉਸ ਨੁੰ ਸਾਨੂੰ ਮਿਲਕੇ ਪੂਰਾ ਕਰਨਾਹੈ। ਸਵੱਛਤਾ ਨੂੰ ਬਣਾਏ ਰੱਖਣ ਵਿਚ ਸਾਨੂੰ ਸਾਰਿਆਂ ਨੂੰ ਆਪਣੀ-ਆਪਣੀ ਭੁਕਿਮਾ ਨਿਭਾਉਣੀ ਹੈ। ਇਹ ਕੰਮ ਸਿਰਫ ਇਕ ਵਿਅਕਤੀ ਦਾ ਨਹੀਂ ਸਗੋ ਸੱਭ ਨੁੰ ਮਿਲ ਕੇ ਕਰਨਾ ਹੈ।

ਸ੍ਰੀ ਨਾਂਇਬ ਸਿੰਘ ਸੈਨੀ ਨੇ ਇਸ ਮੌਕੇ 'ਤੇ ਮੌਜੂਦ ਸਾਰਿਆਂ ਨੂੰ ਕੌਮੀ ਏਕਤਾ ਦੀ ਸੁੰਹ ਵੀ ਦਿਵਾਈ ਅਤੇ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਮਜਬੂਤ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਓਲੰਪਿਕ ਤੇ ਏਸ਼ਿਅਨ ਖੇਡਾਂ ਵਿਚ ਧਾਕ ਜਮਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਮੁੱਖ ਮੰਤਰੀ ਨੇ ਇਸ ਮੌਕੇ 'ਤੇ ਮੌਜੂਦ ਸਾਰਿਆਂ ਨੂੰ ਦੀਵਾਲੀ ਪਰਵ, ਭਰਾ ਦੂਜ, ਗੋਵਰਧਨ ਪੂਜਾ, ਹਰਿਆਣਾ ਦਿਵਸ ਤੇ ਆਖੀਰੀ ਤਿਉਹਾਰਾਂ ਦੀ ਵਧਾਈ ਦਿੰਦੇ ਹੋਏ ਸਾਰਿਆਂ ਦੇ ਜੀਵਨ ਵਿਚ ਖੁਸ਼ਹਾਲੀ ਦੀ ਕਾਮਨਾ ਕੀਤੀ। ਰਨ ਫਾਰ ਯੂਨਿਟੀ ਦਰੋਣਾਚਾਰਿਆ ਸਟੇਡੀਅਮ ਤੋਂ ਸ਼ੁਰੂ ਹੋ ਕੇ ਮਿਨੀ ਸਕੱਤਰੇਤ , ਪੰਚ ਚੌਕ, ਜਿੰਦਲ ਚੌਕ ਤੋਂ ਵਾਪਸ ਹੁੰਦੇ ਹੋਏ ਦਰੋਣਾਚਾਰਿਆ ਸਟੇਡੀਅਮ ਵਿਚ ਸਪੰਨ ਹੋਈ।

ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਅੰਬਾਲਾ ਡਿਵੀਜਨਲ ਕਮਿਸ਼ਨਰ ਗੀਤਾ ਭਾਰਤੀ, ਆਈਜੀ ਅੰਬਾਲਾ ਰੇਂਜ ਸਿਬਾਸ ਕਵੀਰਾਜ, ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਸਮੇਤ ਹੋਰ ਮਾਣਯੋਗ ਲੋਕ ਸ਼ਾਮਿਲ ਰਹੇ।

Have something to say? Post your comment

 

ਹਰਿਆਣਾ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ

ਸਾਬਕਾ ਮੁੱਖ ਮੰਤਰੀ ਓਮ ਪ੍ਰਰਾਸ਼ ਚੌਟਾਲਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟਾਇਆ ਸੋਗ

ਜਥੇਦਾਰ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਸਫਰ-ਏ-ਸ਼ਹਾਦਤ ਸਮਾਗਮ ਹਰਿਆਣਾ ਕਮੇਟੀ ਵਲੋਂ 21ਦਸੰਬਰ ਨੂੰ ਕਾਲਾਂਵਾਲੀ ਵਿਖੇ ਹੋਵੇਗਾ

ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਬਣੇ ਦਾਦੂਵਾਲ

ਕਿਸਾਨਾਂ ਦਾ ਜਥਾ ਸ਼ਨੀਵਾਰ ਨੂੰ ਦਿੱਲੀ ਵੱਲ ਮਾਰਚ ਕਰੇਗਾ

ਕੁਰੂਕਸ਼ੇਤਰ ਵਿਖੇ 13 ਦਸੰਬਰ ਨੂੰ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਅਹੁਦੇਦਾਰਾਂ ਦਾ ਐਲਾਨ