BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਸੰਸਾਰ

ਵੈਨਕੂਵਰ ਵਿਚਾਰ ਮੰਚ ਨੇ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼ ਕੀਤੀਆਂ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | November 02, 2024 08:31 PM

ਸਰੀ-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕਰ ਕੇ ਬਹੁਪੱਖੀ ਲੇਖਕ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ‘ਅੰਨ੍ਹਾਂ ਖੂਹ’ (ਕਹਾਣੀ ਸੰਗ੍ਰਿਹ) ਅਤੇ ‘ਮੈਨੂੰ ਤਲਾਸ਼ਾਂ ਤੇਰੀਆਂ’(ਕਾਵਿ ਸੰਗ੍ਰਹਿ) ਰਿਲੀਜ਼ ਕੀਤੀਆਂ ਗਈਆਂ। ਮੰਚ ਦੇ ਆਗੂ ਮੋਹਨ ਗਿੱਲ ਨੇ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ ਸਵਾਗਤ ਕੀਤਾ ਅਤੇ ਦਰਸ਼ਨ ਦੋਸਾਂਝ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਨਾਵਲਕਾਰ, ਕਹਾਣੀਕਾਰ ਅਤੇ ਆਲੋਚਕ ਡਾ. ਸੁਰਜੀਤ ਬਰਾੜ ਨੇ ਦਰਸ਼ਨ ਦੋਸਾਂਝ ਬਾਰੇ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਦਰਸ਼ਨ ਦੋਸਾਂਝ ਯਥਾਰਥਵਾਦੀ-ਰੁਮਾਂਸਵਾਦੀ ਗੀਤਕਾਰ ਹੈ। ਗੀਤਕਾਰ ਹੋਣ ਦੇ ਨਾਲ਼ ਨਾਲ਼ ਉਹ ਗਾਇਕ ਵੀ ਹੈ। ਉਹ ਸ਼ਬਦਾਂ ਧਨੀ ਹੈ। ਉਸ ਦੇ ਗੀਤ ਸਰਲਭਾਵੀ, ਕੋਮਲਭਾਵੀ ਹਨ ਜੋ ਬਾਕਮਾਲ ਬਿੰਬਾਂ, ਪ੍ਰਤੀਕਾਂ, ਅਲੰਕਾਰਾਂ ਨਾਲ ਸ਼ਿੰਗਾਰੇ ਹੋਏ ਹਨ। ਇਹ ਗੀਤ ਜ਼ਿੰਦਗੀ ਨੂੰ ਟੁੰਬਣ ਵਾਲੇ ਗੀਤ ਹਨ ਜਿਨ੍ਹਾਂ ਵਿਚ ਜ਼ਿੰਦਗੀ, ਸਮਾਜ ਅਤੇ ਪਿਆਰ ਨਾਲ ਸੰਬੰਧਿਤ ਮਸਲਿਆਂ ਨੂੰ ਬਹੁਤ ਹੀ ਬਾਖੂਬੀ ਨਾਲ ਪੇਸ਼ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਗੀਤਾਂ ਤੋਂ ਪਹਿਲਾਂ ਦਰਸ਼ਨ ਦੋਸਾਂਝ ਕਹਾਣੀਆਂ ਲਿਖਦਾ ਸੀ। ਉਸ ਦੀਆਂ ਕਹਾਣੀਆਂ ਵੀ ਮਨੁੱਖਤਾ ਅਤੇ ਜ਼ਿੰਦਗੀ ਦੇ ਸਨਮੁੱਖ ਮਸਲਿਆਂ ਦੇ ਰੂਬਰੂ ਹੁੰਦੀਆਂ ਹਨ। ਇਹ ਕਹਾਣੀਆਂ ਜੀਵਨ ਵਿਚ ਬੰਦੇ ਦੇ ਹੱਥ ਖਾਲੀ ਰਹਿਣ ਅਤੇ ਆਪਣੀਆਂ ਸਮੱਸਿਆਵਾਂ ਦੇ ਅੰਨ੍ਹੇ ਖੂਹ ਵਿੱਚ ਬੰਦੇ ਦੇ ਡਿੱਗਣ ਦਾ ਬਾਖੂਬੀ ਵਰਨਣ ਕਰਦੀਆਂ ਹਨ।

ਇਸ ਮੌਕੇ ਬੋਲਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਦਰਸ਼ਨ ਦੋਸਾਂਝ ਮੋਗਾ ਦੇ ਸਾਹਿਤਿਕ ਸਮਾਗਮਾਂ ਵਿੱਚ ਆਪਣੇ ਖੂਬਸੂਰਤ ਗੀਤਾਂ ਨਾਲ ਬਹੁਤ ਚਿਰ ਛਾਇਆ ਰਿਹਾ ਹੈ ਅਤੇ ਉਸ ਵੱਲੋਂ ਆਪਣੀ ਸੁਰੀਲੀ ਆਵਾਜ਼ ਵਿਚ ਪੇਸ਼ ਕੀਤੇ ਜਾਂਦੇ ਗੀਤ ਅਕਸਰ ਸਾਹਿਤਕ ਸਮਾਗਮਾਂ ਦੀ ਸ਼ਾਨ ਬਣਦੇ ਰਹੇ ਹਨ।

ਨਛੱਤਰ ਸਿੰਘ ਗਿੱਲ, ਠਾਣਾ ਸਿੰਘ ਖੋਸਾ, ਜਰਨੈਲ ਸਿੰਘ ਆਰਟਿਸਟ, ਹਰਦਮ ਸਿੰਘ ਮਾਨ, ਅਸ਼ੋਕ ਭਾਰਗਵ ਅਤੇ ਮਹਿੰਦਰਪਾਲ ਸਿੰਘ ਪਾਲ ਨੇ ਇਨ੍ਹਾਂ ਪੁਸਤਕਾਂ ਲਈ ਦਰਸ਼ਨ ਦੋਸਾਂਝ ਨੂੰ ਵਧਾਈ ਦਿੱਤੀ। ਦਰਸ਼ਨ ਦੋਸਾਂਝ ਨੇ ਡਾ. ਸੁਰਜੀਤ ਬਰਾੜ ਵੱਲੋਂ ਦਿੱਤੇ ਉਤਸ਼ਾਹ ਦੀ ਗੱਲ ਕਰਦਿਆਂ ਕਿਹਾ ਉਨ੍ਹਾਂ ਦੀ ਹੱਲਾਸ਼ੇਰੀ ਸਦਕਾ ਹੀ ਇਹ ਦੋਵੇਂ ਪੁਸਤਕਾਂ ਹੋਂਦ ਵਿਚ ਆਈਆਂ ਹਨ। ਉਨ੍ਹਾਂ ਇਹ ਪ੍ਰੋਗਰਾਮ ਰਚਾਉਣ ਲਈ ਵੈਨਕੂਵਰ ਵਿਚਾਰ ਮੰਚ ਦਾ ਧੰਨਵਾਦ ਕੀਤਾ। ਅੰਤ ਵਿਚ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ ਨੇ ਸਭਨਾਂ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਪਹਿਲੀ ਸਿੱਖ ਅਮਰੀਕੀ ਵਜੋਂ ਹਰਮੀਤ ਕੌਰ ਢਿੱਲੋਂ ਨੂੰ ਅਮਰੀਕਾ ਰਾਸ਼ਟਰ ਅੰਦਰ ਚੋਟੀ ਦੇ ਸਿਵਲ ਰਾਈਟਸ ਪੋਸਟ ਵਾਸਤੇ ਨਾਮਜ਼ਦ ਹੋਣ ਲਈ ਵਧਾਈ: ਸਾਲਡੇਫ

ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਕੌਮਾਂਤਰੀ ਅਪਰਾਧਿਕ ਅਦਾਲਤ ਨੇ ਇਜ਼ਰਾਈਲ ਦੇ ਨੇਤਨਯਾਹੂ, ਗੈਲੈਂਟ ਅਤੇ ਹਮਾਸ ਨੇਤਾ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ

ਡੋਨਾਲਡ ਟਰੰਪ ਅਮਰੀਕਾ ਦੇ ਮੁੜ ਰਾਸ਼ਟਰਪਤੀ ਚੁਣੇ ਗਏ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ