ਪੰਜਾਬ

ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਲੈ ਕੇ ਟਾਵਰ ’ਤੇ ਚੜ੍ਹੇ ਨੌਜੁਆਨ ਦਾ ਮਾਮਲਾ:

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 05, 2024 10:04 PM

ਅੰਮ੍ਰਿਤਸਰ- ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਵੀ ਕਈ ਵਾਰ ਮਤੇ ਪਾਸ ਕਰਕੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਸਰਕਾਰਾਂ ਨੂੰ ਲਿਖਿਆ ਗਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਨੌਜੁਆਨ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਸ. ਗੁਰਜੀਤ ਸਿੰਘ ਖ਼ਾਲਸਾ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਗੰਭੀਰ ਮਾਮਲੇ ਪ੍ਰਤੀ ਸੰਜੀਦਾ ਹੋਣ ਅਤੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤ ਕਾਨੂੰਨ ਬਣਾਉਣ ਲਈ ਵੀ ਆਖਿਆ।

Have something to say? Post your comment

 

ਪੰਜਾਬ

ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ

ਸੁਖਬੀਰ ਸਿੰਘ ਬਾਦਲ ਮਾਮਲੇ ਤੇ ਵਿਦਵਾਨਾਂ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੀ ਮੀਟਿੰਗ ਜਲਦ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਮੀਟਿੰਗ ਵਿਚ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਸਿੱਖ ਚਿੰਤਕਾਂ ਨੇ

ਭਾਰਤੀ ਮੀਡੀਆ ਵਲੋਂ ਕੈਨੇਡਾ ਦੀ ਘਟਨਾ ਦੀ ਕੀਤੀ ਜਾ ਰਹੀ ਪੇਸ਼ਕਾਰੀ ਸਿੱਖਾਂ ਦੇ ਖਿਲਾਫ ਸਾਜਿਸ਼ ਜਥੇਦਾਰ ਦਮਦਮਾ ਸਾਹਿਬ

ਵਿੱਤ ਮੰਤਰੀ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ਤਿੰਨ ਕਾਬੂ

ਸਿੱਖ ਬੁੱਧੀਜੀਵੀਆਂ ‘ਤੇ ਅਧਾਰਿਤ ਕੌਮਾਂਤਰੀ ਪੱਧਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਲਾਹਕਾਰ ਕਮੇਟੀ ਗੰਠਿਤ ਹੋਵੇ : ਟਿਵਾਣਾ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ