BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਸੰਸਾਰ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | November 05, 2024 10:54 PM
 
 
ਬਰੈਂਪਟਨ-‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ’ ਵੱਲੋਂ ਖੁਸ਼ਪਾਲ ਗਰੇਵਾਲ, ਵਰੁਣ ਖੰਨਾ ਤੇ ਮਨਦੀਪ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਹਿੰਦੂ ਮੰਦਿਰ ਸਾਹਮਣੇ ਦੋ ਧਾਰਮਿਕ ਫਿਰਕਿਆਂ ਵਿਚਕਾਰ ਹੋਈਆਂ ਹਿੰਸਕ ਝੜਪਾਂ ਕਾਰਨ ਕੈਨੇਡਾ ਦੇ ਪ੍ਰਵਾਸੀ ਭਾਈਚਾਰਿਆਂ ਵਿੱਚ ਚਿੰਤਾ ਤੇ ਸਹਿਮ ਦਾ ਮਹੌਲ ਹੈ, ਇਸ ਸਹਿਮ ਨੂੰ ਸਰਕਾਰੀ ਤੇ ਭੜਕਾਊ ਮੀਡੀਆ ਨੇ ਹੋਰ ਭੜਕਾਅ ਦਿੱਤਾ ਹੈ। ਕੈਨੇਡਾ ਅੰਦਰਲੇ ਕੁਝ ਧਾਰਮਿਕ ਕੱਟੜਪੰਥੀ ਵਿਅਕਤੀ ਸਰਕਾਰਾਂ ਦੇ ਵੰਡਪਾਊ ਏਜੰਡੇ ਤਹਿਤ ਸਮਾਜ ਵਿੱਚ ਅਸ਼ਾਂਤੀ ਤੇ ਨਫਰਤ ਫੈਲਾਉਣ ਦਾ ਕਾਰਨ ਬਣ ਰਹੇ ਹਨ, ਜਦਕਿ ਆਮ ਲੋਕ ਫਿਰਕੂ ਮਸਲਿਆਂ ਤੋਂ ਕੋਹਾਂ ਦੂਰ ਹਨ। ਉਹਨਾਂ ਕਿਹਾ ਕਿ ਕਿਸੇ ਵੀ ਧਰਤੀ ਉੱਤੇ ਵਿਦੇਸ਼ੀ ਦਖਲਅੰਦਾਜੀ ਨਾਲ ਵੱਖਰੇ ਵਿਚਾਰਾਂ ਵਾਲੇ ਵਿਅਕਤੀਆਂ ਦਾ ਕਤਲ ਨਿੰਦਣਯੋਗ ਹੈ, ਉਹ ਚਾਹੇ ਕੈਨੇਡਾ-ਅਮਰੀਕਾ ਦੀ ਧਰਤੀ ਉਤੇ ਹੋਵੇ ਜਾਂ ਫ਼ਲਸਤੀਨ ਦੀ ਧਰਤੀ ਉਤੇ ਜਾਂ ਕਿਸੇ ਹੋਰ ਦੇਸ਼ ਦੀ ਧਰਤੀ ਤੇ ਹੋਵੇ। ਸਰਕਾਰਾਂ ਆਪਸੀ ਸਹਿਯੋਗ ਅਤੇ ਨਿਆਂਇਕ ਤਰੀਕੇ ਨਾਲ ਕੂਟਨੀਤਿਕ ਮਸਲਿਆਂ  ਨੂੰ ਨਜਿੱਠਣ ਦੀ ਬਜਾਇ ਇਸਤੇ ਸਿਆਸਤ ਕਰਨ ‘ਚ ਲੱਗੀਆਂ ਹੋਈਆਂ ਹਨ। ਦੋਵਾਂ ਦੇਸ਼ਾਂ ਦੇ ਸਰਕਾਰੀ ਅਧਿਕਾਰੀਆਂ, ਸਰਕਾਰ ਪੱਖੀ ਮੀਡੀਆ ਤੇ ਉਹਨਾਂ ਦੀਆਂ ਪਿਛਲੱਗ ਫਿਰਕੂ ਸੰਸਥਾਵਾਂ ਨੇ ਕੂਟਨੀਤਿਕ ਬਿਆਨਬਾਜ਼ੀਆਂ ਕਰਕੇ ਮਹੌਲ ਨੂੰ ਜ਼ਹਿਰੀਲਾ ਕੀਤਾ ਹੋਇਆ ਹੈ। ਸਰਕਾਰੀ ਪ੍ਰਚਾਰ-ਪ੍ਰਾਪੇਗੰਡਾ ਤੇ ਕੂਟਨੀਤਿਕ ਬਿਆਨਬਾਜ਼ੀ ਨੇ ਕੈਨੇਡਾ ਵਿੱਚ ਵੱਸਦੇ ਵੱਖ-ਵੱਖ ਕੌਮੀ-ਕੌਮਾਂਤਰੀ ਭਾਈਚਾਰਿਆਂ ਵਿਚਕਾਰ ਫੁੱਟ ਪਾਉਣ ਅਤੇ ਨਫਰਤ ਫੈਲਾਉਣ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਕੈਨੇਡਾ ਵਿੱਚ ਚੋਣਾਂ ਦਾ ਸਮਾਂ ਨੇੜੇ ਹੈ ਤੇ ਸਰਕਾਰ ਲੋਕਾਂ ਦੇ ਮਹਿੰਗਾਈ, ਬੇਰੁਜਗਾਰੀ, ਟੈਕਸ ਬੋਝ, ਰਿਹਾਇਸ਼ੀ ਘਰਾਂ ਦਾ ਸੰਕਟ, ਸਿਹਤ ਸਹੂਲਤਾਂ ਦੀ ਘਾਟ ਆਦਿ ਬੁਨਿਆਦੀ ਮੁੱਦਿਆਂ ਵੱਲ ਧਿਆਨ ਦੇਣ ਦੀ ਬਜਾਇ ਲੋਕਾਂ ਨੂੰ ਸਾਮਰਾਜੀ ਦਿਸ਼ਾ-ਨਿਰਦੇਸ਼ਤ ਕੂਟਨੀਤਿਕ ਵਿਵਾਦਾਂ ਵਿੱਚ ਉਲਝਾਅ ਰਹੀ ਹੈ ਤੇ ਉੱਧਰ ਭਾਰਤ ਸਰਕਾਰ ਕੈਨੇਡਾ ਵਸਦੇ ਭਾਰਤੀ ਪ੍ਰਵਾਸੀਆਂ ਤੇ ਭਾਰਤੀ ਵਿਦਿਆਰਥੀਆਂ ਦੇ ਮੰਗਾਂ-ਮਸਲਿਆਂ ਉੱਤੇ ਕਦੇ ਗੌਰ ਨਹੀਂ ਕਰਦੀ ਪਰੰਤੂ ਤਾਜ਼ਾ ਵਿਵਾਦ ਵਿੱਚ ਇੱਕ ਖਾਸ ਭਾਈਚਾਰੇ ਨੂੰ ਖੁਸ਼ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ੇਸ਼ ਟਵੀਟ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਲੱਖਾਂ ਵਿਦਿਆਰਥੀਆਂ ਦੇ ਹੱਕ ਵਿੱਚ ਕਿਉਂ ਨਹੀਂ ਬੋਲਦੇ ਜੋ ਭਾਰਤ ਵਿਚ ਬੇਰੁਜ਼ਗਾਰੀ ਤੋਂ ਤੰਗ ਆ ਕੇ ਵਿਦੇਸ਼ਾਂ ਵਿੱਚ ਰੁਲ ਰਹੇ ਹਨ?  
 
ਮਾਇਸੋ ਨੇ ਕੈਨੇਡਾ ਵਸਦੇ ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀ ਭਾਈਚਾਰਿਆਂ ਨੂੰ ਫਿਰਕੂ ਨਫਰਤ ਤੇ ਵੰਡ ਪਾਊ ਨੀਤੀਆਂ ਤੋਂ ਲਾਂਭੇ ਰਹਿਕੇ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਆਪਸ ‘ਚ ਲੜਨ ਦੀ ਬਜਾਇ ਬੁਨਿਆਦੀ ਮੰਗਾਂ ਤੇ ਮਨੁੱਖੀ ਅਧਿਕਾਰਾਂ ਲਈ ਸਾਂਝੇ ਸੰਘਰਸ਼ ਕਰਨ ਦੀ ਲੋੜ ਹੈ ਅਤੇ ਭਾਈਚਾਰਕ ਸਾਂਝ ਬਣਾਕੇ ਰੱਖਣ ਦੀ ਲੋੜ ਹੈ। ਮੌਜੂਦ ਹਾਲਾਤਾਂ ਅੰਦਰ ਅਜਿਹਾ ਕਰਦਿਆਂ ਹੀ ਵਿਦਿਆਰਥੀ ਮਜ਼ਬੂਤ ਕੌਮਾਂਤਰੀ ਭਾਈਚਾਰਕ ਏਕਤਾ ਉਸਾਰਕੇ ਆਪਣੀਆਂ ਹੱਕੀ ਮੰਗਾਂ ਮੰਨਵਾ ਸਕਦੇ ਹਨ। 

Have something to say? Post your comment

 

ਸੰਸਾਰ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਪਹਿਲੀ ਸਿੱਖ ਅਮਰੀਕੀ ਵਜੋਂ ਹਰਮੀਤ ਕੌਰ ਢਿੱਲੋਂ ਨੂੰ ਅਮਰੀਕਾ ਰਾਸ਼ਟਰ ਅੰਦਰ ਚੋਟੀ ਦੇ ਸਿਵਲ ਰਾਈਟਸ ਪੋਸਟ ਵਾਸਤੇ ਨਾਮਜ਼ਦ ਹੋਣ ਲਈ ਵਧਾਈ: ਸਾਲਡੇਫ

ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਕੌਮਾਂਤਰੀ ਅਪਰਾਧਿਕ ਅਦਾਲਤ ਨੇ ਇਜ਼ਰਾਈਲ ਦੇ ਨੇਤਨਯਾਹੂ, ਗੈਲੈਂਟ ਅਤੇ ਹਮਾਸ ਨੇਤਾ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ

ਡੋਨਾਲਡ ਟਰੰਪ ਅਮਰੀਕਾ ਦੇ ਮੁੜ ਰਾਸ਼ਟਰਪਤੀ ਚੁਣੇ ਗਏ

ਵੈਨਕੂਵਰ ਵਿਚਾਰ ਮੰਚ ਨੇ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼ ਕੀਤੀਆਂ