ਪੰਜਾਬ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਕੌਮੀ ਮਾਰਗ ਬਿਊਰੋ | November 06, 2024 04:26 PM
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।
ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।

Have something to say? Post your comment

 

ਪੰਜਾਬ

ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ

ਸੁਖਬੀਰ ਸਿੰਘ ਬਾਦਲ ਮਾਮਲੇ ਤੇ ਵਿਦਵਾਨਾਂ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੀ ਮੀਟਿੰਗ ਜਲਦ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਮੀਟਿੰਗ ਵਿਚ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਸਿੱਖ ਚਿੰਤਕਾਂ ਨੇ

ਭਾਰਤੀ ਮੀਡੀਆ ਵਲੋਂ ਕੈਨੇਡਾ ਦੀ ਘਟਨਾ ਦੀ ਕੀਤੀ ਜਾ ਰਹੀ ਪੇਸ਼ਕਾਰੀ ਸਿੱਖਾਂ ਦੇ ਖਿਲਾਫ ਸਾਜਿਸ਼ ਜਥੇਦਾਰ ਦਮਦਮਾ ਸਾਹਿਬ

ਵਿੱਤ ਮੰਤਰੀ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ਤਿੰਨ ਕਾਬੂ

ਸਿੱਖ ਬੁੱਧੀਜੀਵੀਆਂ ‘ਤੇ ਅਧਾਰਿਤ ਕੌਮਾਂਤਰੀ ਪੱਧਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਲਾਹਕਾਰ ਕਮੇਟੀ ਗੰਠਿਤ ਹੋਵੇ : ਟਿਵਾਣਾ

ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਲੈ ਕੇ ਟਾਵਰ ’ਤੇ ਚੜ੍ਹੇ ਨੌਜੁਆਨ ਦਾ ਮਾਮਲਾ: