BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੀਤਾ ਲਾਡਵਾ ਵਿਧਾਨਸਭਾ ਖੇਤਰ ਦੇ ਪਿੰਡਾਂ ਦਾ ਧੰਨਵਾਦੀ ਦੌਰਾ

ਕੌਮੀ ਮਾਰਗ ਬਿਊਰੋ | November 06, 2024 08:05 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਰਿਹਾਇਸ਼ੀ ਭੂਮੀ ਤੋਂ ਵਾਂਝੇ 2 ਲੱਖ ਯੋਗ ਉਮੀਦਵਾਰਾਂ ਨੂੰ 100-100 ਵਰਗ ਗਜ ਦੇ ਪਲਾਟ ਦੀ ਸੌਗਾਤ ਦਵੇਗੀ। ਇਸ ਦੇ ਲਈ ਜਰੂਰੀ ਪ੍ਰਕ੍ਰਿਆ ਪੂਰੀ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਯੋ੧ਨਾ ਤਹਿਤ ਸੂਬੇ ਵਿਚ 5 ਲੱਖ ਲੋਕਾਂ ਨੇ ਪਲਾਟ ਲਈ ਬਿਨੈ ਕੀਤਾ ਸੀ। ਇੰਨ੍ਹਾਂ ਸਾਰੇ ਯੋਗ ਲਾਭਕਾਰਾਂ ਨੂੰ ਵੱਖ-ਵੱਖ ਪੜਾਆਂ ਵਿਚ 100-100 ਵਰਗ ਗਜ ਦੇ ਪਲਾਟ ਕੀਤੇ ਜਾਣਗੇ।

ਮੁੱਖ ਮੰਤਰੀ ਬੁੱਧਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਦੇ ਲਾਡਵਾ ਵਿਧਾਨਸਭਾ ਖੇਤਰ ਵਿਚ ਪਿੰਡ ਉਮਰੀ, ਮਥਾਨਾ, ਦਬਖੇੜਾ, ਵੜੈਚਪੁਰ ਅਤੇ ਛਲੌਂਦੀ ਵਿਚ ਧੰਨਵਾਦੀ ਦੌਰੇ ਨੂੰ ਲੈ ਕੇ ਪ੍ਰਬੰਧਿਤ ਪ੍ਰੋਗ੍ਰਾਮਾਂ ਵਿਚ ਬੋਲ ਰਹੇ ਸਨ। ਸਾਰੇ ਪਿੰਡਾਂ ਵਿਚ ਮੁੱਖ ਮੰਤਰੀ ਦੇ ਆਉਣ 'ਤੇ ਪਿੰਡਵਾਸੀਆਂ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਸਥਾਨਾਂ 'ਤੇ ਮੁੱਖ ਮੰਤਰੀ ਨੂੰ ਸਨਮਾਨ ਸੂਚਕ ਪੱਗ ਪਹਿਨਾ ਕੇ ਅਤੇ ਫੁੱਲ ਮਾਲਾਵਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪਿੰਡ ਪੰਚਾਇਤ ਉਮਰੀ, ਮਥਾਨਾ, ਦਬਖੇੜਾ, ਵੜੈਚਪੁਰ ਅਤੇ ਛਲੌਂਦੀ ਦੀ ਸਾਰੀ ਮੰਗਾਂ ਨੂੰ ਪੂਰਾ ਕੀਤਾ ਅਤੇ ਪਿੰਡ ਮਥਾਨਾ, ਦਬਖੇੜਾ, ਵੜੈਚਪੁਰ ਅਤੇ ਛਲੌਂਦੀ ਨੁੰ 21-21 ਲੱਖ ਰੁਪਏ ਦੀ ਗ੍ਰਾਂਟ ਰਕਮ ਦੇਣ ਦਾ ਐਲਾਨ ਕੀਤਾ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ 2100 ਰੁਪਏ ਦੀ ਰਕਮ ਦੇਣ ਦੇ ਆਪਣੇ ਚੋਣਾਵੀ ਵਾਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕਰਦੇ ਹੋਏ ਅਧਿਕਾਰੀਆਂ ਨੂੰ ਵਿਵਸਥਾ ਬਨਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜਲਦੀ ਹੀ ਸੂਬੇ ਦੀ ਮਹਿਲਾਵਾਂ ਨੂੰ ਇਹ ਸੌਗਾਤ ਦਿੱਤੀ ਜਾਵੇਗੀ।

ਇਸ ਧੰਨਵਾਦੀ ਦੌਰੇ ਦੌਰਾਨ ਮੁੱਖ ਮੰਤਰੀ ਨੇ ਪਿੰਡ ਦਬਖੇੜਾ ਵਿਚ ਵੱਡੇ ਕੰਮਿਊਨਿਟੀ ਸੈਂਟਰ ਦੀ ਸੌਗਾਤ ਦੇਣ ਦੇ ਨਾਲ-ਨਾਲ ਪਿਛੜਾ ਵਰਗ ਚੌਪਾਲ ਦੇ ਨਵੀਨੀਕਰਣ ਦੀ ਵੀ ਮੰਜੂਰੀ ਦਿੱਤੀ। ਮੁੱਖ ਮੰਤਰੀ ਨੇ ਪਿੰਡਵਾਸੀਆਂ ਨੂੰ ਹੱਥ ਜੋੜ ਕੇ ਸੂਬੇ ਵਿਚ ਤੀਜੀ ਵਾਰ ਭਾਜਪਾ ਸਰਕਾਰ ਬਨਾਉਣ ''ੇ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਲਾਡਵਾ ਵਿਧਾਨਸਭਾ ਦੇ ਨਾਲ-ਨਾਲ ਸੂਬੇ ਵਿਚ ਤੇਜ ਗਤੀ ਦੇ ਨਾਲ ਵਿਕਾਸ ਕੰਮ ਕੀਤੇ ਜਾਣਗੇ ਅਤੇ ਸੂਬੇ ਵਿਚ ਸਾਰੀ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾ ਦੀ ਦੇਰੀ ਲਈ ਸਬੰਧਿਤ ਅਧਿਕਾਰੀਆਂ ਦੀ ਜਿਮੇਵਾਰੀ ਤੈਅ ਕੀਤੀ ਜਾਵੇਗੀ।

ਤੀਜੀ ਵਾਰ ਸਰਕਾਰ ਬਨਾਉਣ 'ਤੇ ਤਿੰਨ ਗੁਣਾ ਤਾਕਤ ਨਾਲ ਹੋਵੇਗਾ ਵਿਕਾਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਨੇ ਤੀਜੀ ਵਾਰ ਸਰਕਾਰ ਬਣਾ ਕੇ ਜੋ ਭਰੋਸਾ ਅਤੇ ਜਿਮੇਵਾਰੀ ਸਾਨੂੰ ਸੌਂਪੀ ਹੈ, ਉਸ ਭਰੋਸੇ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਤਿੰਨ ਗੁਣਾ ਤਾਕਤ ਨਾਲ ਸੂਬੇ ਦਾ ਵਿਕਾਸ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਆਖੀਰੀ ਵਿਅਕਤੀ ਨੂੰ ਆਯੂਸ਼ਮਾਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਪ੍ਰਦਾਨ ਕਰਨ ਸਮੇਤ ਕਿਸਾਨਾਂ ਦੀ ਫਸਲਾਂ ਨੂੰ ਐਮਐਸਪੀ 'ਤੇ ਖਰੀਦੇਗੀ, ਕਿਸਾਨਾਂ ਨੂੰ ਸਮੇਂ 'ਤੇ ਮੁਆਵਜਾ ਦੇਣਾ ਅਤੇ ਰੋਡ ਇੰਫ੍ਰਾਸਟਕਚਰ ਨੂੰ ਮਜਬੂਤ ਕਰਨ ਦਾ ਕੰਮ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਬਣਦੇ ਹੀ ਮੀਰਜਾਂ ਨੂੰ ਫਰੀ ਡਾਇਲਸਿਸ ਦੀ ਸਹੂਲਤ ਦਿੱਤੀ ਹੈ।

ਚੋਣਾਵੀ ਵਾਦੇ ਨੁੰ ਪੂਰਾ ਕਰਦੇ ਹੋਏ ਸੁੰਹ ਲੈਣ ਤੋਂ ਪਹਿਲਾਂ ਇਕ ਕਲਮ ਨਾਲ ਦਿੱਤੀ 25 ਹਜਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਸਰਕਾਰੀ ਨੌਕਰੀਆਂ ਵਿਕਰੀਆਂ ਸਨ, ਪਰ ਭਾਜਪਾ ਸਰਕਾਰ ਨੇ ਨੌਜੁਆਨਾਂ ਨੁੰ ਬਿਨ੍ਹਾਂ ਖਰਚੀ-ਬਿਨ੍ਹਾਂ ਪਰਚੀ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਕੀਤਾ। ਸੂਬਾ ਸਰਕਾਰ ਨੇ ਆਪਣੀ ਚੋਣਾਵੀ ਵਾਦੇ ਨੁੰ ਪੂਰਾ ਕਰਦੇ ਹੋਏ ਸੁੰਹ ਲੈਣ ਤੋਂ ਪਹਿਲਾਂ ਇਕ ਇਤਿਹਾਸਕ ਫੈਸਲਾ ਲੈਂਦੇ ਹੋਏ ਇਕ ਕਲਮ ਨਾਲ 25 ਹਜਾਰ ਨੌਜੁਆਨਾਂ ਨੁੰ ਬਿਨ੍ਹਾਂ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਕੀਤਾ।

ਉਨ੍ਹਾਂ ਨੇ ਵਿਰੋਧੀ ਧਿਰ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਚੋਣਾਂ ਦੌਰਾਨ ਕਈ ਉਮੀਦਵਾਰਾਂ ਨੇ ਪਹਿਲਾਂ ਤੋਂ ਹੀ ਆਪਣੇ ਚਹੇਤਿਆਂ ਨੁੰ ਸਰਕਾਰੀ ਨੌਕਰੀਆਂ ਦੇਣ ਦਾ ਭਰੋਸਾ ਦੇ ਦਿੱਤਾ ਸੀ। ਪਰ ਸੂਬੇ ਦੀ ਜਨਤਾ ਨੇ ਵਿਰੋਧੀ ਪਾਰਟੀਆਂ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਧਾਨਸਭਾ ਚੋਣ ਤੋਂ ਪਹਿਲਾਂ ਨੌਜੁਆਨਾਂ ਨੁੰ ਨੌਕਰੀਆਂ ਨਾ ਮਿਲਣ ਇਸ ਦੇ ਲਈ ਕਾਂਗਰਸ ਪਾਰਟੀ ਤਾਂ ਚੋਣ ਕਮਿਸ਼ਨ ਦੇ ਕੋਲ ਚਲੀ ਗਈ ਸੀ ਅਤੇ ਚੋਣ ਜਾਬਤਾ ਦੇ ਚਦਲੇ ਨੌਕਰੀਆਂ 'ਤੇ ਰੋਕ ਲਗਾਉਣੀ ਪਈ। ਇਸ ਤੋਂ ਕਾਂਗਰਸ ਦਾ ਨੌਜੁਆਨਾਂ ਦੇ ਪ੍ਰਤੀ ਦੋਹਰੀ ਨੀਤੀ ਦਾ ਚਿਹਰਾ ਵੀ ਸਾਫ ਹੋ ਗਿਆ ਹੈ।

ਪੰਜਾਬ ਸਰਕਾਰ ਨੇ ਨਹੀਂ ਖਰੀਦੀ ਕਿਸਾਨਾਂ ਦੀ ਫਸਲ

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਵਿਧਾਨਸਭਾ ਚੋਣਾਂ ਦੌਰਾਨ ਵੀ ਹਰਿਆਣਾ ਵਿਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾ ਐਮਐਸਪੀ 'ਤੇ ਖਰੀਦਿਆ ਗਿਆ ਅਤੇ ਕਿਸੇ ਵੀ ਮੰਡੀ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ। ਜਦੋਂ ਕਿ ਪੰਜਾਬ ਵਿਚ ਕੋਈ ਚੋਣ ਨਹੀਂ ਸੀ ਫਿਰ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲ ਨਹੀਂ ਖਰੀਦੀ ਅਤੇ ਨਾ ਹੀ ਫਸਲਾਂ ਦਾ ਨਿਰਧਾਰਿਤ ਮੁੱਲ ਦੇਣ ਦਾ ਕੰਮ ਕੀਤਾ।

ਕਾਂਗਰਸ ਨੇ ਗਰੀਬਾਂ ਦਾ ਨਿਵਾਲਾ ਖੋਹਣ ਦਾ ਕੰਮ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਗਰੀਬ ਵਿਅਕਤੀ ਦਾ ਨਿਵਾਲਾ ਖੋਹਣ ਦਾ ਕੰਮ ਕੀਤਾ, ਜਦੋਂ ਕਿ ਭਾਜਪਾ ਸਰਕਾਰ ਨੇ ਗਰੀਬਾਂ ਨੂੰ ਉਨ੍ਹਾਂ ਦਾ ਹੱਕ ਘਰ-ਘਰ ਜਾ ਕੇ ਦੇਣ ਦਾ ਕੰਮ ਕੀਤਾ। ਹਰਿਆਣਾ ਵਿਚ ਗਰੀਬਾਂ ਨੇ ਹੀ ਤੀਜੀ ਵਾਰ ਭਾਜਪਾ ਸਰਕਾਰ ਬਨਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 14 ਸ਼ਹਿਰਾਂ ਵਿਚ 15 ਹਜਾਰ 430 ਲੋਕਾਂ ਨੂੰ 30-30 ਵਰਗ ਗਜ ਦੇ ਪਲਾਟ ਦੇਣ ਲਈ ਆਫਰ ਲੇਟਰ ਦਿੱਤੇ ਹਨ ਅਤੇ ਵੱਡੇ ਪਿੰਡਾਂ ਵਿਚ 10 ਹਜਾਰ ਲੋਕਾਂ ਨੂੰ 50-50 ਵਰਗ ਗਜ ਦੇ ਪਲਾਟ ਦੇਣ ਦੀ ਯੋਜਨਾ ਨੁੰ ਅਮਲੀਜਾਮਾ ਪਹਿਣਾਇਆ ਹੈ। ਹਰਿਆਣਾ ਸਰਕਾਰ ਨੇ 1 ਲੱਖ 80 ਹਜਾਰ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿਚ ਸਿਲੇਂਡਰ ਦੇਣ ਦੇ ਵਾਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਭਲਾਈਕਾਰੀ ਨੀਤੀਆਂ ਦੇ ਕਾਰਨ ਸਾਲ 2029 ਵਿਚ ਵੀ ਭਾਜਪਾ ਸਰਕਾਰ ਬਣਾਏਗੀ ਅਤੇ ਕਾਂਗਰਸ ਦਾ ਸੁਪੜਾ ਸਾਫ ਹੋ ਜਾਵੇਗਾ।

ਮੁੱਖ ਮੰਤਰੀ ਨੇ ਜੋਧਪੁਰ ਵਾਇਆ ਸਾਲਾਸਰ ਅਤੇ ਲਾਡਵਾ ਤੋਂ ਜੋਤੀਸਰ ਬੱਸ ਸੇਵਾ ਨੂੰ ਦਿੱਤੀ ਹਰੀ ਝੰਡੀ

ਸ੍ਰੀ ਨਾਇਬ ਸਿੰਘ ਸੈਨੀ ਨੇ ਲਾਡਵਾ ਬੱਸ ਸਟੈਂਡ ਤੋਂ ਲਾਡਵਾ ਤੋਂ ਜੋਧਪੁਰ ਵਾਇਆ ਸਾਲਾਸਰ ਅਤੇ ਵਿਦਿਆਰਥੀਆਂ ਦੇ ਲਈ ਲਾਡਵਾ ਤੋਂ ਜੋਤੀਸਰ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਲਾਡਵਾ ਬੱਸ ਸਟੈਂਡ ਤੋਂ ਰੋਜਾਨਾ ਨਿਰਧਾਰਿਤ ਰੂਟ 'ਤੇ ਬੱਸ ਚੱਲੇਗੀ ਅਤੇ ਲੋਕਾਂ ਨੂੰ ਬੱਸ ਸੇਵਾ ਦਾ ਲਾਭ ਮਿਲੇਗਾ।

Have something to say? Post your comment

 

ਹਰਿਆਣਾ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ

ਸਾਬਕਾ ਮੁੱਖ ਮੰਤਰੀ ਓਮ ਪ੍ਰਰਾਸ਼ ਚੌਟਾਲਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟਾਇਆ ਸੋਗ

ਜਥੇਦਾਰ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਸਫਰ-ਏ-ਸ਼ਹਾਦਤ ਸਮਾਗਮ ਹਰਿਆਣਾ ਕਮੇਟੀ ਵਲੋਂ 21ਦਸੰਬਰ ਨੂੰ ਕਾਲਾਂਵਾਲੀ ਵਿਖੇ ਹੋਵੇਗਾ

ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਬਣੇ ਦਾਦੂਵਾਲ

ਕਿਸਾਨਾਂ ਦਾ ਜਥਾ ਸ਼ਨੀਵਾਰ ਨੂੰ ਦਿੱਲੀ ਵੱਲ ਮਾਰਚ ਕਰੇਗਾ

ਕੁਰੂਕਸ਼ੇਤਰ ਵਿਖੇ 13 ਦਸੰਬਰ ਨੂੰ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਅਹੁਦੇਦਾਰਾਂ ਦਾ ਐਲਾਨ