ਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਰਹੇ ਸੁਖਬੀਰ ਸਿੰਘ ਬਾਦਲ ਮਾਮਲੇ ਤੇ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਨ ਲਈ ਮੀਟਿੰਗ ਬੁਲਾਈ ਜਾਵੇਗੀ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਸਿੱਖ ਵਿਦਵਾਨਾਂ ਨਾਲ ਪਿਛਲੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਅਜ ਇਹ ਮਾਮਲਾ ਵਿਦਵਾਨਾਂ ਨਾਲ ਵਿਚਾਰਿਆ ਗਿਆ ਅਤੇ ਹੁਣ ਦੁਬਾਰਾ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਸਿੱਖ ਜੱਥੇਬੰਦੀਆਂ ਨਾਲ ਮੁੜ ਮੀਟਿੰਗ ਬੁਲਾਈ ਜਾਵੇਗੀ। ਕੈਨੇਡਾ ਵਿਚ ਵਾਪਰੀਆਂ ਘਟਨਾਵਾਂ ਬਾਰੇ ਗੱਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਹਿੰਦੂ ਮੰਦਿਰ 'ਤੇ ਸਿੱਖਾਂ ਦਾ ਹਮਲਾ ਨਹੀਂ ਸੀ, ਸਗੋਂ ਸਿਰਫ ਇਕ ਸਾਧਾਰਨ ਝੜਪ ਸੀ ਅਤੇ ਰਾਸ਼ਟਰੀ ਮੀਡੀਆ ਦੁਆਰਾ ਸਿੱਖਾਂ ਦੇ ਖਿਲਾਫ ਇਹ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਕੈਨੇਡਾ ਅਤੇ ਭਾਰਤ ਵਿਚ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ। ਏਅਰ ਇੰਡੀਆ ਸਟਾਫ਼ ਵੱਲੋਂ ਕਿਰਪਾਨ ਪਹਿਨਣ ਦੀ ਪਾਬੰਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕੋਈ ਪੱਤਰ ਨਹੀਂ ਪਹੁੰਚਿਆ ਹੈ ਅਤੇ ਅਸੀਂ ਸ਼੍ਰੋਮਣੀ ਕਮੇਟੀ ਨੂੰ ਦੱਸਾਂਗੇ ਕਿ ਉਹ ਇਸ ਮਾਮਲੇ ਸਬੰਧੀ ਸਰਕਾਰ ਨਾਲ ਸੰਪਰਕ ਕਰਨ ਕਿਉਂਕਿ ਸਾਨੂੰ ਸਾਡੇ ਇਹ ਕਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਖਸ਼ੇ ਸਨ।