ਖੇਡ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਕੌਮੀ ਮਾਰਗ ਬਿਊਰੋ | November 06, 2024 08:42 PM

ਜਲੰਧਰ- ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ. ਗੁਰਿੰਦਰਜੀਤ ਕੌਰ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੀਵ ਜੋਸ਼ੀ ਅਤੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ ਦੀ ਅਗਵਾਈ ਵਿੱਚ 68ਵੀਆਂ ਰਾਜ ਪੱਧਰੀ ਅੰਤਰ ਜਿਲ੍ਹਾ ਸਕੂਲ ਖੇਡਾਂ ਕਰਾਟੇ ਅੰਡਰ-14 (ਲੜਕੇ/ਲੜਕੀਆਂ) ਟੂਰਨਾਮੈਂਟ ਅੱਜ ਜਲੰਧਰ ਦੇ ਆਰਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਗੁਜਾਂ ਵਿਖੇ ਸ਼ੁਰੂ ਹੋਏ। ਅੱਜ ਟੂਰਨਾਮੈਂਟ ਦੇ ਪਹਿਲੇ ਦਿਨ ਮੁੱਖ ਮਹਿਮਾਨ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਟੇਟ ਅਵਾਰਡੀ ਰਾਜੀਵ ਜੋਸ਼ੀ ਵਲੋਂ ਰਸਮੀ ਤੌਰ 'ਤੇ ਰਿਬਨ ਕੱਟ ਕੇ ਇਸ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਵਲੋਂ ਸਮੂਹ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੂਬੇ ਦੇ 23 ਜਿਲ੍ਹਿਆਂ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਦੇ ਲਗਭਗ 370 ਖਿਡਾਰੀਆਂ ਵਲੋਂ ਭਾਗ ਲਿਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਸੁਰਿੰਦਰ ਕੁਮਾਰ (ਅੰਤਰ-ਰਾਸ਼ਟਰੀ ਕੋਚ) ਨੇ ਦੱਸਿਆ ਕਿ 68ਵੀਆਂ ਰਾਜ ਖੇਡਾਂ ਦੇ ਕਰਾਟੇ (ਅੰਡਰ-14) ਟੂਰਨਾਮੈਂਟ ਵਿੱਚ ਭਾਗ ਲੈ ਰਹੇ ਖਿਡਾਰੀਆਂ ਨੂੰ ਜਿਲ੍ਹੇ ਵਿੱਚ ਹਰ ਤਰ੍ਹਾਂ ਦੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਅਮਨਦੀਪ ਕੌਂਡਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ/ਡੀ.ਐਮ ਸਪੋਰਟਸ, ਸੁਰਿੰਦਰ ਕੁਮਾਰ, ਕਨਵੀਨਰ ਪ੍ਰਿੰਸੀਪਲ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਅਤੇ ਪ੍ਰਿੰਸੀਪਲ ਸਾਰਿਕਾ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਅਮਨਦੀਪ ਕੌਂਡਲ ਨੇ ਦੱਸਿਆ ਕਿ ਸਮੂਹ ਟੀਮਾਂ ਦੇ ਸਮੂਹ ਖਿਡਾਰੀਆਂ ਅਤੇ ਆਫੀਸ਼ਲਜ਼ ਦੇ ਰਹਿਣ, ਖਾਣ-ਪੀਣ ਅਤੇ ਟੂਰਨਾਮੈਂਟ ਦੇ ਮੈਚਾਂ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਮੁੱਖ ਅਧਿਆਪਕ ਰਕੇਸ਼ ਭੱਟੀ, ਮਨੀਸ਼ ਚੋਪੜਾ, ਨਰੇਸ਼ ਕੁਮਾਰ, ਸ਼ਲਿੰਦਰ ਸਿੰਘ, ਇੰਟਰਨੈਸ਼ਨਲ ਕਰਾਟੇ ਕੋਚ ਤੇਜਾ ਕਟਿਆਲ, ਕੋਚ ਰਜੇਸ਼ ਸ਼ਰਮਾ, ਸਲੈਕਟਰ ਰਾਜੇਸ਼ ਕੁਮਾਰ, ਹਰਦੀਪ ਸਿੰਘ, ਓਬਜ਼ਰਵਰ ਰਜਨੀਸ਼ ਨੰਦਾ ਅਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਮੌਜੂਦ ਸਨ।

ਅੱਜ ਟੂਰਨਾਮੈਂਟ ਦੇ ਪਹਿਲੇ ਦਿਨ ਲੜਕੀਆਂ ਦੇ ਅੰਡਰ-14 ਦੇ ਮੁਕਾਬਲੇ ਕਰਵਾਏ ਗਏ। ਕਨਵੀਨਰ ਸੁਖਦੇਵ ਲਾਲ ਬੱਬਰ ਨੇ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ। 26 ਕਿਲੋਗ੍ਰਾਮ ਭਾਰ ਵਰਗ ਵਿੱਚ ਮਾਨਸਾ ਦੀ ਨਵਜੋਤ ਕੌਰ ਨੇ ਪਹਿਲਾ, ਜਲੰਧਰ ਦੀ ਦੀਕਸ਼ਾ ਨੇ ਦੂਸਰਾ, ਪਟਿਆਲਾ ਦੀ ਬੁਸ਼ਰਾ ਅਲੀ ਖਾਨ ਅਤੇ ਲੁਧਿਆਣਾ ਦੀ ਸ਼ਗਨਪ੍ਰੀਤ ਕੌਰ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 30 ਕਿਲੋਗ੍ਰਾਮ ਭਾਰ ਵਰਗ ਵਿੱਚ ਮੋਹਾਲੀ ਦੀ ਅਕਾਲਜੋਤ ਨੇ ਪਹਿਲਾ, ਜਲੰਧਰ ਦੀ ਸਵਾਸਤਿਕਾ ਗੁਪਤਾ ਨੇ ਦੂਸਰਾ, ਲੁਧਿਆਣਾ ਦੀ ਸ਼ਗਨਦੀਪ ਕੌਰ ਅਤੇ ਪਠਾਨਕੋਟ ਦੀ ਖੁਸ਼ੀ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 38 ਕਿਲੋ ਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਏਂਜਲ ਨੇ ਪਹਿਲਾ, ਮੋਹਾਲੀ ਦੀ ਸਵਾਤੀ ਨੇ ਦੂਸਰਾ, ਬਠਿੰਡਾ ਦੀ ਨੂਰਪ੍ਰੀਤ ਅਤੇ ਲੁਧਿਆਣਾ ਦੀ ਹੁਨਰ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 42 ਕਿਲੋਗ੍ਰਾਮ ਭਾਰ ਵਰਗ ਵਿੱਚ ਮਾਨਸਾ ਦੀ ਖੁਸ਼ਪ੍ਰੀਤ ਕੌਰ ਨੇ ਪਹਿਲਾ, ਅੰਮ੍ਰਿਤਸਰ ਦੀ ਸਮਰੀਤ ਕੌਰ ਨੇ ਦੂਸਰਾ, ਪਟਿਆਲਾ ਦੀ ਮੁਸਕਾਨ ਕੌਸ਼ਲ ਅਤੇ ਰੂਪਨਗਰ ਦੀ ਪ੍ਰਭਸਿਮਰਨ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 50 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਗੁਰਰੀਤ ਕੌਰ ਨੇ ਪਹਿਲਾ, ਜਲੰਧਰ ਦੀ ਇਨਾਇਤ ਨੇ ਦੂਸਰਾ, ਅੰਮ੍ਰਿਤਸਰ ਦੀ ਸਚਲੀਨ ਕੌਰ ਅਤੇ ਹੁਸ਼ਿਆਰਪੁਰ ਦੀ ਰਿਧੀ ਸਹਿਗਲ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

Have something to say? Post your comment

 

ਖੇਡ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ