ਪੰਜਾਬ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਕੌਮੀ ਮਾਰਗ ਬਿਊਰੋ | November 08, 2024 06:38 PM

ਰਾਜਪੁਰਾ -ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਦੀ ਅਗਵਾਈ ਵਿੱਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤ ਗਈ। ਮਨਜੀਤ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਅਤੇ ਬਲਾਕ ਕਾਊਂਸਲਰ ਬਲਾਕ ਰਾਜਪੁਰਾ-1 ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ 4 ਨਵੰਬਰ ਤੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਮਾਹਿਰ ਅਧਿਆਪਕ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਕਾਊਂਸਲਿੰਗ ਅਤੇ ਅਗਵਾਈ ਕਰ ਰਹੇ ਹਨ। ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਸਕੂਲ ਹੈੱਡ ਮਾਸਟਰ ਬੇਅੰਤ ਸਿੰਘ ਦੇ ਨਾਲ-ਨਾਲ ਰਾਜਿੰਦਰ ਸਿੰਘ ਚਾਨੀ ਸਸ ਮਾਸਟਰ, ਸ਼ੁਸ਼ਮਾ ਰਾਣੀ ਸਾਇੰਸ ਮਿਸਟ੍ਰੈਸ ਸਕੂਲ ਕਾਊਂਸਲਰ, ਰਾਜ ਕੁਮਾਰੀ ਹਿੰਦੀ ਮਿਸਟ੍ਰੈਸ, ਓਂਕਾਰ ਸਿੰਘ ਖੇਤੀਬਾੜੀ ਮਾਸਟਰ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ, ਉਹਨਾਂ ਲਈ ਲੋੜੀਂਦੀ ਅਕਾਦਮਿਕ ਅਤੇ ਵੋਕੇਸ਼ਨਲ ਸਿੱਖਿਆ, ਇਹਨਾਂ ਨਾਲ ਸੰਬੰਧਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Have something to say? Post your comment

 

ਪੰਜਾਬ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ

ਕੁਰਸੀ ਟੁੱਟ ਜਾਣ ਕਾਰਨ ਸੁਖਬੀਰ ਬਾਦਲ ਨੂੰ ਲੱਗੀ ਸਟ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਸਖ਼ਤ ਮੁਖਾਲਫ਼ਤ ਕਰੇਗੀ ਸੂਬਾ ਸਰਕਾਰ-ਭਗਵੰਤ ਮਾਨ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਅਗਾਜ਼