ਰਾਜਪੁਰਾ -ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਦੀ ਅਗਵਾਈ ਵਿੱਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤ ਗਈ। ਮਨਜੀਤ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਅਤੇ ਬਲਾਕ ਕਾਊਂਸਲਰ ਬਲਾਕ ਰਾਜਪੁਰਾ-1 ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ 4 ਨਵੰਬਰ ਤੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਮਾਹਿਰ ਅਧਿਆਪਕ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਕਾਊਂਸਲਿੰਗ ਅਤੇ ਅਗਵਾਈ ਕਰ ਰਹੇ ਹਨ। ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਸਕੂਲ ਹੈੱਡ ਮਾਸਟਰ ਬੇਅੰਤ ਸਿੰਘ ਦੇ ਨਾਲ-ਨਾਲ ਰਾਜਿੰਦਰ ਸਿੰਘ ਚਾਨੀ ਸਸ ਮਾਸਟਰ, ਸ਼ੁਸ਼ਮਾ ਰਾਣੀ ਸਾਇੰਸ ਮਿਸਟ੍ਰੈਸ ਸਕੂਲ ਕਾਊਂਸਲਰ, ਰਾਜ ਕੁਮਾਰੀ ਹਿੰਦੀ ਮਿਸਟ੍ਰੈਸ, ਓਂਕਾਰ ਸਿੰਘ ਖੇਤੀਬਾੜੀ ਮਾਸਟਰ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ, ਉਹਨਾਂ ਲਈ ਲੋੜੀਂਦੀ ਅਕਾਦਮਿਕ ਅਤੇ ਵੋਕੇਸ਼ਨਲ ਸਿੱਖਿਆ, ਇਹਨਾਂ ਨਾਲ ਸੰਬੰਧਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।