ਨੈਸ਼ਨਲ

ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਕੌਮੀ ਮਾਰਗ ਬਿਊਰੋ | November 08, 2024 06:46 PM

ਸ੍ਰੀ ਹਜ਼ੂਰ ਸਾਹਿਬ-  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਦਸਿਆ ਕਿ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦਾ ਸਥਾਪਨਾ ਦਿਵਸ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਪ੍ਰਥਾਏ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁ: ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਬਲਵਿੰਦਰ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਬਾਬਾ ਰਾਮ ਸਿੰਘ ਅਤੇ ਸ. ਰਵਿੰਦਰ ਸਿੰਘ ਬੁੰਗਈ ਤੋਂ ਇਲਾਵਾ ਬਾਕੀ ਸਿੱਖ ਸਾਹਿਬਾਨ, ਗਿਆਨੀਆਂ, ਪ੍ਰਚਾਰਕਾਂ, ਕਥਾਵਾਚਕਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਸਰਧਾ ਭਾਵਨਾ ਨਾਲ ਹਾਜ਼ਰੀ ਭਰੀ।
ਉਨ੍ਹਾਂ ਕਿਹਾ ਭੋਗ ਉਪਰੰਤ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਕਿਹਾ ਕਿ ਗੁਰੂ ਮਹਾਰਾਜ ਦਾ ਲੱਖ-ਲੱਖ ਸ਼ੁਕਰਾਨਾ ਹੈ ਕਿ ਨਿਰਵਘਨ ਅਖੰਡ ਗੁਰਬਾਣੀ ਜਾਪ ਹੋਇਆ ਹੈ, ਭੋਗ ਪਏ ਹਨ, ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਬੁੱਢਾ ਦਲ ਦੇ ਸਥਾਪਨਾ ਦਿਵਸ ਮਨਾਉਣ ਦੀ ਪਰੰਪਰਾ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤੇ ਹਰ ਸਾਲ ਦੀ ਤਰ੍ਹਾਂ ਇਹ ਸਮਾਗਮ ਹੋਇਆ ਕਰੇਗਾ। ਇਸ ਸਮੇਂ ਉਨ੍ਹਾਂ ਨਾਲ ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਪ੍ਰਤਾਪ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਈਸ਼ਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗਗਨਦੀਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਲਛਮਣ ਸਿੰਘ, ਬਾਬਾ ਜੱਸਾ ਸਿੰਘ, ਭਾਈ ਮਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸਿੱਖ ਕੌਮ ਨੂੰ ਨਗਰ ਕੀਰਤਨਾਂ ਅੰਦਰ ਖਾਣ ਪੀਣ ਲਈ ਲੰਗਰ ਦੇ ਘੱਟ ਸਟਾਲ ਘਟਾ ਕੇ ਸਿੱਖਿਆ ਦੇ ਲੰਗਰ ਵੱਧ ਲਗਾਉਣ ਦੀ ਲੋੜ: ਜਸਪ੍ਰੀਤ ਸਿੰਘ ਕਰਮਸਰ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ ਕੀਤੀ

ਭਾਜਪਾ ਨੇਤਾ ਜੈ ਭਗਵਾਨ ਗੋਇਲ ਵਲੋਂ ਖੰਡੇ ਦੀ ਬੇਅਦਬੀ, ਪੁਲਿਸ ਮੁੱਖੀ ਨੂੰ ਕਾਨੂੰਨੀ ਕਾਰਵਾਈ ਕਰਣ ਲਈ ਭੇਜਿਆ ਪੱਤਰ: ਪੀਤਮਪੁਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਸ਼ੁਰੂ