ਪੰਜਾਬ

ਹਵਾਈ ਅੱਡਿਆਂ ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਨਾ ਪਹਿਨਣ ਦੀ ਪਾਬੰਦੀ ਬਿਲਕੁਲ ਪ੍ਰਵਾਨ ਨਹੀਂ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | November 09, 2024 06:37 PM

ਸ੍ਰੀ ਫਤਿਹਗੜ੍ਹ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਈ ਪਾਬੰਦੀ ਦਾ ਸਖ਼ਤ ਨੋਟਿਸ ਲੈਂਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਜਿਸ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ ਦੀ ਆਜ਼ਾਦੀ ਹਾਸਲ ਕੀਤੀ ਹੈ ਉਸੇ ਦੇਸ਼ ਵਿੱਚ ਭਾਰਤ ਦੇ ਮੌਜੂਦਾ ਹਾਕਮ ਸਿੱਖਾਂ ਧਰਮ ਦੀਆਂ ਵਿਰਾਸਤੀ ਨਿਸ਼ਾਨੀਆਂ ਤੇ ਪਾਬੰਦੀ ਲਗਾ ਕੇ ਸਿੱਖ ਧਰਮ ਵਿੱਚ ਸਿੱਧਾ ਦਖਲ ਦੇਣ ਦੀਆਂ ਨਾਕਾਮ ਚਾਲਾਂ ਚੱਲ ਰਹੀ ਹੈ ਅਤੇ ਸਿੱਖਾਂ ਨੁੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕੇਂਦਰ ਦੀ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ਤੇ ਸੁਰੱਖਿਆਂ ਸੇਵਾਵਾਂ ਵਿੱਚ ਤਾਇਨਾਤ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਧਾਰਮਿਕ ਚਿੰਨ੍ਹ ਕ੍ਰਿਪਾਨ ਧਾਰਨ ਕਰਨ ਤੇ ਪਾਬੰਦੀ ਲਾਉਣ ਵਾਲੇ ਫੈਸਲੇ ਦੀ ਬੁੱਢਾ ਦਲ ਜ਼ੋਰਦਾਰ ਸ਼ਬਦਾਂ ਵਿੱਚ ਜ਼ੋਰਦਾਰ ਨਿਖੇਧੀ ਕਰਦਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਰਮ ਦੀ ਰਹੁਰੀਤਾਂ ਵਿੱਚ ਸਿੱਧਾ ਦਖਲ ਕਰਾਰ ਦੇਂਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਰਕਾਰ ਦਾ ਫੈਸਲਾ ਸਿੱਖ ਕੌਮ ਕਦਾਚਿਤ ਬਰਦਾਸ਼ਤ ਨਹੀਂ ਕਰੇਗੀ।

ਨਿਹੰਗ ਸਿੰਘ ਮੁਖੀ ਨੇ ਕਿਹਾ ਕਿ ਅੱਜ ਕ੍ਰਿਪਾਨ ਤੇ ਪਾਬੰਦੀ ਲਾਈ ਹੈ ਆਉਣ ਵਾਲੇ ਕੱਲ ਨੂੰ ਦਸਤਾਰ ਤੇ ਪਾਬੰਦੀ ਵੱਲ ਵੀ ਤੁਰਨਗੇ ਇਸ ਨੂੰ ਰੋਕਣ ਲਈ ਸਿੱਖ ਕੌਮ ਨੂੰ ਵਿਰਸੇ ਵਿੱਚ ਮਿਲੀਆਂ ਧਾਰਮਿਕ ਨਿਸ਼ਾਨੀਆਂ ਦੀ ਹੋਂਦ ਨੂੰ ਬਰਕਰਾਰ ਰੱਖਣ ਵਾਸਤੇ ਸਮੂੰਹ ਸਿੱਖ ਜਥੇਬੰਦੀਆਂ ਨੂੰ ਇੱਕ ਜੁੱਟ ਹੋ ਕੇ ਘੱਟ ਗਿਣਤੀ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਤੇ ਪਾਬੰਦੀ ਲਾਉਣ ਵਾਲੀਆਂ ਮੰਦਭਾਗੀ ਚਾਲਾਂ ਨੂੰ ਇੱਕ ਪਲੇਟ ਫਾਰਮ ਤੇ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਮਾਰੂ ਹਮਲੇ ਨੂੰ ਤੁਰੰਤ ਰੋਕਣ ਲਈ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਇੱਕ ਪੱਤਰ ਲਿੱਖ ਕੇ ਬੁੱਢਾ ਦਲ ਦੇ ਵਫਦ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ।

Have something to say? Post your comment

 

ਪੰਜਾਬ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ

ਕੁਰਸੀ ਟੁੱਟ ਜਾਣ ਕਾਰਨ ਸੁਖਬੀਰ ਬਾਦਲ ਨੂੰ ਲੱਗੀ ਸਟ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਸਖ਼ਤ ਮੁਖਾਲਫ਼ਤ ਕਰੇਗੀ ਸੂਬਾ ਸਰਕਾਰ-ਭਗਵੰਤ ਮਾਨ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਅਗਾਜ਼