ਪੰਜਾਬ

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ  ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਕੌਮੀ ਮਾਰਗ ਬਿਊਰੋ | November 09, 2024 06:38 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੌਮੀ ਸੰਘਰਸ਼ ਨੂੰ ਸਮਰਪਿਤ ਇਸ ਪਰਿਵਾਰ ਦੇ ਜੀਅ ਦਾ ਤੁਰ ਜਾਣਾ ਪੰਥ ਲਈ ਵੀ ਉਨ੍ਹਾਂ ਹੀ ਦੁਖਦਾਈ ਹੈ ਜਿਨ੍ਹਾਂ ਕਿ ਉਨ੍ਹਾਂ ਦੇ ਪਰਿਵਾਰ ਲਈ।
ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨਾ ਠੀਕ ਨਹੀਂ-ਐਡਵੋਕੇਟ ਧਾਮੀ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

ਧਮਕ ਬੇਸ ਮੁੱਖ ਮੰਤਰੀ ਦੀ ਪੁਲਿਸ ਵਲੋਂ ਕੀਤੀ ਕੁੱਟ ਮਾਰ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਅੱਖਾਂ ਵਿਚ ਹੰਝੂ ਤੇ ਦਿਲ ਵਿਚ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਦੀ ਤੜਪ ਲੈ ਕੇ ਯਾਤਰੂ ਘਰਾਂ ਨੂੰ ਪਰਤੇ

ਪਹਿਲੀ ਵਾਰ ਧਾਮੀ ਹੋਏ ਗਰਮ ਵਿਰੋਧੀਆਂ ਨੂੰ ਸੁਣਾਈਆ ਤਤੀਆ ਤਤੀਆ