ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 09, 2024 06:35 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਦੇ ਕੰਢੇ ’ਤੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ। ਇਹ ਪ੍ਰਦਰਸ਼ਨੀ 18 ਨਵੰਬਰ ਤੱਕ ਚੱਲੇਗੀ। ਗੁਰਦੁਆਰਾ ਸਾਹਿਬ ਵਿਚ ਅਰਦਾਸ ਕਰ ਕੇ ਪ੍ਰਦਰਸ਼ਨੀ ਆਰੰਭ ਕੀਤੀ ਗਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਰਤ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਇਹ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਵਿਚ ਲਗਾਈ ਜਾਂਦੀ ਹੈ। ਇਸ ਵਾਰ ਕਮੇਟੀ ਨੇ ਭਾਈ ਵੀਰ ਸਿੰਘ ਸਾਹਿਤ ਸਦਨ ਨਾਲ ਮਿਲਕੇ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਹੈਂ ਜਿਸ ਵਿਚ ਗੁਰੂ ਸਾਹਿਬਾਨ ਦੇ ਸਮੇਂ ਦੇ ਇਤਿਹਾਸ ਨਾਲ ਸੰਬੰਧਿਤ ਚਿੱਤਰ ਲਗਾਏ ਗਏ ਹਨ। ਇਸਦੇ ਨਾਲ ਹੀ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਤਰੀਕੇ ਦੇ ਸਟਾਲ ਵੀ ਲਗਾਏ ਜਾਂਦੇ ਹਨ ਜਿਨ੍ਹਾਂ ਵਿਚ ਧਾਰਮਿਕ ਪੁਸਤਕਾਂ ਹੁੰਦੀਆਂ ਹਨ ਜਿਸਦੇ ਦਰਸ਼ਨ ਕਰ ਕੇ ਸੰਗਤਾਂ ਆਪਣਾ ਜੀਵਨ ਸਫਲਾ ਕਰਦੀਆਂ ਹਨ। ਇਸ ਤੋਂ ਇਲਾਵਾ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਨੂੰ ਵਧਾਉਣ ਲਈ ਬਚਿਆ ਨੂੰ ਪ੍ਰੇਰਨ ਦੇ ਲਈ ਪੰਜਾਬੀ ਪ੍ਰਸਾਰ ਕਮੇਟੀ ਨਾਲ ਮਿਲਕੇ ਸਟਾਲ ਲਗਾਇਆ ਗਿਆ ਹੈ ਜਿਸ ਵਿਚ ਖਾਲਸਾ ਸਕੂਲਾਂ ਦੇ ਬੱਚਿਆਂ ਵੱਲੋਂ ਪੇਂਟਿੰਗ ਵੀ ਲਗਾਈ ਗਈ ਅਤੇ ਇਥੇ ਆ ਕੇ ਬੱਚੇ ਧਰਮ ਅਤੇ ਇਤਹਾਸ ਨਾਲ ਸੰਬੰਧਿਤ ਚਿੱਤਰ ਬਣਾ ਕੇ ਇਨਾਮ ਵੀ ਜਿੱਤ ਸਕਦੇ ਹਨ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ 18 ਨਵੰਬਰ ਤੱਕ ਚੱਲਣ ਵਾਲੀ ਪ੍ਰਦਰਸ਼ਨੀ ਦਾ ਉਹ ਲਾਭ ਉਠਾਉਣ ਤੇ ਇਸਨੂੰ ਵੇਖਣ ਵਾਸਤੇ ਜ਼ਰੂਰ ਆਪਣੇ ਪਰਿਵਾਰਾਂ ਤੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਪਹੁੰਚਣ।
ਉਹਨਾਂ ਦੱਸਿਆ ਕਿ ਚਿੱਤਰ ਪ੍ਰਦਰਸ਼ਨੀ ਦੇ ਨਾਲ ਹੀ ਸਿੱਖ ਇਤਿਹਾਸ ਦੀਆਂ ਪੁਸਤਕਾਂ ਵੀ ਇਸ ਪ੍ਰਦਰਸ਼ਨੀ ਤੇ ਸਟਾਲਾਂ ਵਿਚ ਉਪਲਬਧ ਹਨ ਜੋ ਸੰਗਤ ਆਪ ਲੈ ਕੇ ਜਾ ਸਕਦੀ ਹੈ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸਿੱਖ ਕੌਮ ਨੂੰ ਨਗਰ ਕੀਰਤਨਾਂ ਅੰਦਰ ਖਾਣ ਪੀਣ ਲਈ ਲੰਗਰ ਦੇ ਘੱਟ ਸਟਾਲ ਘਟਾ ਕੇ ਸਿੱਖਿਆ ਦੇ ਲੰਗਰ ਵੱਧ ਲਗਾਉਣ ਦੀ ਲੋੜ: ਜਸਪ੍ਰੀਤ ਸਿੰਘ ਕਰਮਸਰ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ ਕੀਤੀ

ਭਾਜਪਾ ਨੇਤਾ ਜੈ ਭਗਵਾਨ ਗੋਇਲ ਵਲੋਂ ਖੰਡੇ ਦੀ ਬੇਅਦਬੀ, ਪੁਲਿਸ ਮੁੱਖੀ ਨੂੰ ਕਾਨੂੰਨੀ ਕਾਰਵਾਈ ਕਰਣ ਲਈ ਭੇਜਿਆ ਪੱਤਰ: ਪੀਤਮਪੁਰਾ

ਕੈਨੇਡਾ ਵਿਖ਼ੇ ਸਿੱਖ ਵਿਰੋਧੀ ਤੱਤਾਂ ਵਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕਰਣ ਦੀ ਸਾਜ਼ਿਸ਼ਾ ਉਪਰੰਤ ਗੁਰੂਘਰਾਂ ਦੀ ਰਾਖੀ ਲਈ ਸ਼ੁਰੂ ਹੋਈ ਹਥਿਆਰਬੰਦ ਗਸ਼ਤ