ਖੇਡ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | November 09, 2024 07:57 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ‘68ਵੀਂ ਪੰਜਾਬ ਰਾਜ ਸਕੂਲ ਖੇਡਾਂ’ ਦੇ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਸਵਰੂਪ, ਗੌਰਵ ਅਤੇ ਵਰੁਣ ਸ਼ਰਮਾ ਨੇ ਤਲਵੰਡੀ ਸਾਬੋ, ਬਠਿੰਡਾ ਵਿਖੇ ਉਕਤ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਕ੍ਰਮਵਾਰ ਸੋਨਾ, ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਪ੍ਰਿੰ: ਸ: ਗਿੱਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ. ਪੀ. ਈ. ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵੱਲੋਂ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

Have something to say? Post your comment

 

ਖੇਡ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ