ਪੰਜਾਬ

ਪਹਿਲੀ ਵਾਰ ਧਾਮੀ ਹੋਏ ਗਰਮ ਵਿਰੋਧੀਆਂ ਨੂੰ ਸੁਣਾਈਆ ਤਤੀਆ ਤਤੀਆ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | November 12, 2024 07:05 PM

ਅੰਮ੍ਰਿਤਸਰ - ਅਕਸਰ ਸ਼ਾਤ ਰਹਿਣ ਵਾਲੇ ਅਤੇ ਚਿਹਰੇ ਤੇ ਹਲਕੀ ਮੁਸਕੁਰਾਹਟ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਹਿਲੀ ਵਾਰ ਪ੍ਰੈਸ ਮਿਲਣੀ ਦੌਰਾਨ ਤਲਖ਼ ਹੋਏ ਤੇ ਉਹਨਾਂ ਵਿਰੋਧੀ ਧਿਰ ਵਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਬਿਆਨ ਬਾਜ਼ੀ ਨੂੰ ਲੈ ਕੇ ਤਤੀਆ ਤਤੀਆ ਸੁਣਾ ਕੇ ਨਿਹਾਲ ਕਰ ਦਿੱਤਾ। ਦਰਅਸਲ ਐਡਵੋਕੇਟ ਧਾਮੀ ਬਾਰੇ ਵਿਰੋਧੀ ਧਿਰ ਖਾਸ ਕਰ ਸੁਧਾਰ ਲਹਿਰ ਵਾਲੇ ਬਿਆਨ ਦੇ ਰਹੇ ਸਨ ਕਿ ਐਡਵੋਕੇਟ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵਿਦਵਾਨਾਂ ਦੀ ਰਾਏ ਲੈਣ ਲਈ ਬੁਲਾਈ ਮੀਟਿੰਗ ਵਿਚ ਬਿਨ ਬੁਲਾਏ ਗਏ ਸਨ। ਇਸ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਸੱਦਾ ਮਿਲਿਆ ਸੀ। ਉਹਨਾਂ ਵਲੋਂ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੁਪਤ ਮੁਲਾਕਾਤਾਂ ਬਾਰੇ ਚਲਦੀ ਚਰਚਾ ਦਾ ਜਵਾਬ ਦਿੰਦੇ ਐਡਵੋਕੇਟ ਧਾਮੀ ਨੇ ਕਿਹਾ ਕਿ ਬਤੌਰ ਪ੍ਰਧਾਨ ਸ੍ਰੋਮਣੀ ਕਮੇਟੀ ਜਥੇਦਾਰ ਸਾਹਿਬਾਨ ਨਾਲ ਉਹਨਾਂ ਮਰਿਯਾਦਾ ਨਾਲ ਸਬੰਧਤ ਅਨੇਕ ਮਸਲਿਆਂ ਬਾਰੇ ਵਿਚਾਰ ਕਰਨੀ ਹੁੰਦੀ ਹੈ। ਅਸੀਂ ਅਕਸਰ ਗੁਰਮਤਿ ਸਮਾਗਮਾਂ ਵਿਚ ਮਿਲਦੇ ਹੈ ਤੇ ਵੱਖ ਵੱਖ ਪੰਥਕ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਦੇ ਹਾਂ। ਇਹ ਮੀਟਿੰਗਾਂ ਗੁਪਤ ਨਹੀਂ ਹੁੰਦੀਆਂ। ਉਹਨਾਂ ਕਿਹਾ ਕਿ ਜੇ ਜਥੇਦਾਰ ਸਾਹਿਬ ਨਾਲ ਉਹਨਾਂ ਜਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਸੇ ਸਮੇਂ ਕੋਈ ਵਿਚਾਰ ਕਰ ਲਿਆ ਤਾਂ ਇਸ ਵਿਚ ਗਲਤ ਕੀ ਹੈ। ਕਲ ਸੁਧਾਰ ਲਹਿਰ ਵਾਲੇ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਦਮਦਮਾ ਸਾਹਿਬ ਮਿਲੇ ਸਨ ਤੇ ਕਰੀਬ ਢਾਈ ਘੰਟੇ ਜਥੇਦਾਰ ਦੇ ਨਾਲ ਸਨ ਕੀ ਇਹ ਵੀ ਗੁਪਤ ਮੀਟਿੰਗ ਹੈ। ਉਹਨਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਅਜਿਹੀ ਬਿਆਨਬਾਜ਼ੀ ਨਾ ਕੀਤੀ ਜਾਵੇ ਜਿਸ ਨਾਲ ਪੰਥ ਦਾ ਨੁਕਸਾਨ ਹੋਵੇ।

Have something to say? Post your comment

 

ਪੰਜਾਬ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਇਨਵੈਸਟ ਪੰਜਾਬ ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ