ਪੰਜਾਬ

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | November 12, 2024 08:22 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਟੈਕ-ਫੈਸਟ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਖਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਅਤੇ ਦੂਜੇ ਸ਼ੈਸ਼ਨ ਦਾ ਲਿਟਲ ਫਲਾਵਰ ਸਕੂਲ, ਹਰਸ਼ਾ ਛੀਨਾ ਦੇ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਵੱਲੋਂ ਅਗਾਜ਼ ਕਰਨ ਉਪਰੰਤ ਮੁਕਾਬਲਿਆਂ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

ਇਸ ਮੌਕੇ ਉਪ-ਕੁਲਪਤੀ ਡਾ. ਮਹਿਲ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿਦਿਆਰਥੀਆਂ ਦੀਆਂ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਸਮੇਂ-ਸਮੇਂ ’ਤੇ ਅਜਿਹੇ ਸਮਾਗਮ ਉਲੀਕਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਤੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਲਈ ਮਿਲੇਗਾ ਜੋ ਉਨ੍ਹਾਂ ਦੇ ਆਉਣ ਵਾਲੇ ਸਮੇਂ ’ਚ ਲਾਹੇਵੰਦ ਹੋਵੇਗਾ।

ਇਸ ਮੌਕੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਉਪਰੰਤ ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ’ਚ ਭਾਗ ਲੈਣ ਲਈ ਪੇ੍ਰਰਿਤ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਪ੍ਰਫੁਲਿੱਤ ਕਰਨ ਲਈ ਬਹੁਤ ਜਰੂਰੀ ਹਨ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਭਵਿੱਖ ’ਚ ਵੀ ਵਿਭਾਗ ਇਸ ਤਰ੍ਹਾਂ ਦੇ ਪ੍ਰੋਗਰਾਮ ਹਮੇਸ਼ਾਂ ਉਲੀਕਦਾ ਰਹੇਗਾ। ਇਸ ਮੌਕੇ ਸ੍ਰੀਮਤੀ ਛੀਨਾ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਹਿੱਸਾ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਉਪਰੰਤ ਓਵਰ ਆਲ ਚੈਂਪੀਅਨਸ਼ਿਪ ਟਰਾਫੀ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸੌਂਪੀ।

ਇਸ ਤੋਂ ਪਹਿਲਾਂ ਪ੍ਰਿੰ: ਡਾ. ਕਾਹਲੋਂ ਨੇ ਵਿਭਾਗ ਮੁੱਖੀ ਡਾ. ਹਰਭਜਨ ਸਿੰਘ ਰੰਧਾਵਾ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਦਾ ਪੌਦਿਆਂ ਨਾਲ ਸਵਾਗਤ ਕੀਤਾ। ਇਸ ਮੌਕੇ ਡਾ. ਕਾਹਲੋਂ ਨੇ ਸਮਾਗਮ ਦੀ ਕਾਮਯਾਬੀ ਲਈ ਡਾ. ਰੰਧਾਵਾ ਸਮੇਤ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਫੈਸਟ ’ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ ਨੇ ਗੈਸਟ ਆਫ ਆਨਰ ਦੇ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਕਤ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਡਾ. ਰੰਧਾਵਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਕਲਾ ਕੁਸ਼ਲਤਾ ਨੂੰ ਪ੍ਰਫੁਲਿੱਤ ਕਰਨ ਲਈ ਬਗਡੀਬਗ, ਗੇਮਇੰਗ ਸਟਰੋਮ, ਕੋਡ ਮੈਰਾਥਨ, ਆਈ. ਟੀ. ਚਾਰਟ ਇੰਨੋਵੈਸ਼ਨ, ਕਿਉਜੋਟਿਕਾ ਆਦਿ ਅਲੱਗ-ਅਲੱਗ ਸਰਗਰਮੀਆਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰ: ਡਾ: ਕਾਹਲੋਂ ਅਤੇ ਡਾ: ਰੰਧਾਵਾ ਨੇ ਪ੍ਰੋ: ਸੁਖਵਿੰਦਰ ਕੌਰ, ਡਾ. ਮਨੀ ਅਰੋੜਾ ਨਾਲ ਮਿਲ ਕੇ ਉਕਤ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮਾਗਮ ਮੌਕੇ ਡਾ: ਅਨੂਰੀਤ ਕੌਰ, ਪ੍ਰੋ: ਰੁਪਿੰਦਰ ਕੌਰ, ਪ੍ਰੋ: ਸੋਨਾਲੀ ਤੁਲੀ ਨੇ ਸਟੇਜ ਸੰਚਾਲਕ ਵਜੋਂ ਭੂਮਿਕਾ ਨਿਭਾਈ। ਪ੍ਰੋਗਰਾਮ ਦੇ ਅੰਤ ’ਚ ਡਾ: ਰੰਧਾਵਾ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਮੁੱਚੇ ਸਮਾਗਮ ਦਾ ਸੰਯੋਜਨ ਕਰਨ ਵਾਲੇ ਅਧਿਆਪਕਾਂ ਅਤੇ ਟੀਮ ਦੀ ਸਰਾਹਨਾ ਕੀਤੀ।

Have something to say? Post your comment

 

ਪੰਜਾਬ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਇਨਵੈਸਟ ਪੰਜਾਬ ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ