ਨੈਸ਼ਨਲ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 12, 2024 07:19 PM

ਨਵੀਂ ਦਿੱਲੀ - ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਸੀਨੀਅਰ ਵਕੀਲ ਐਚ ਐਸ ਫੂਲਕਾ, ਕਾਮੀਨੀ ਵੋਹਰਾ ਅਤੇ ਗੁਰਬਖ਼ਸ਼ ਸਿੰਘ ਨਾਲ ਪੇਸ਼ ਹੋਏ ਸਨ ।

ਅਦਾਲਤ ਅੰਦਰ ਅਜ ਮਾਮਲੇ ਦੀ ਸ਼ਿਕਾਇਤ ਕਰਤਾ ਬੀਬੀ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਪੂਰੀ ਹੋ ਗਈ ਹੈ ਤੇ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਕਰਣ ਦੇ ਆਦੇਸ਼ ਦਿੱਤੇ ਗਏ। ਜਿਕਰਯੋਗ ਹੈ ਕਿ ਬੀਤੇ ਕਲ ਟਾਈਟਲਰ ਵਲੋਂ ਇਹ ਮਾਮਲਾ ਰੋਕਣ ਲਈ ਅਦਾਲਤ ਅੰਦਰ ਅਪੀਲ ਦਾਖਿਲ ਕੀਤੀ ਗਈ ਸੀ ਜਿਸਨੂੰ ਅਦਾਲਤ ਵਲੋਂ ਨਾਮੰਜੂਰ ਕਰਦਿਆਂ ਮਾਮਲੇ ਦੀ ਸੁਣਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ ਸਨ ।
ਲਖਵਿੰਦਰ ਕੌਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਪੁਲਬੰਗਸ਼ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਬਾਦਲ ਸਿੰਘ ਦਾ ਗੁਰਦੁਆਰਾ ਪੁਲਬੰਗਸ਼ ਨੇੜੇ ਭੀੜ ਨੇ ਕਤਲ ਕਰ ਦਿੱਤਾ ਹੈ ਜਿਸ ਦੀ ਅਗਵਾਈ ਜਗਦੀਸ਼ ਟਾਈਟਲਰ ਕਰ ਰਿਹਾ ਸੀ । ਅਦਾਲਤ ਨੇ 30 ਅਗਸਤ ਨੂੰ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ।

Have something to say? Post your comment

 

ਨੈਸ਼ਨਲ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਕੈਨੇਡੀਅਨ ਪਾਰਲੀਮੈਂਟ ਅੰਦਰ ਨਵੰਬਰ 1984 ਨੂੰ 'ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦਿਵਾਉਣ ਲਈ ਮਤਾ ਪੇਸ਼ ਕਰਣਗੇ ਜਗਮੀਤ ਸਿੰਘ 

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਚੇਅਰਮੈਨ ਮਲਕੀਤ ਸਿੰਘ ਬੱਲ ਸੰਤ ਬਾਬਾ ਬਲਵਿੰਦਰ ਸਿੰਘ ਜੀ ਵਲੋ ਕੀਤੇ ਗਏ ਸਨਮਾਨਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਿਕਲੇ ਨਗਰ ਕੀਰਤਨ ਵਿਚ ਪਰਮਜੀਤ ਸਿੰਘ ਸਰਨਾ ਸਮੇਤ ਪਾਰਟੀ ਮੈਂਬਰਾਂ ਨੇ ਕੀਤੀ ਸ਼ਮੂਲੀਅਤ

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ