ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 13, 2024 05:48 PM

ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਇਨਵੈਸਟ ਪੰਜਾਬ ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ