ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | November 13, 2024 09:37 PM

ਅੰਮ੍ਰਿਤਸਰ - ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲਗਭਗ ਤਿੰਨ ਮਹੀਨੇ ਦੀ ਚੁਪੀ ਤੋੜਦਿਆਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੱਤਰ ਸੌਂਪ ਕੇ ਆਪਣੇ ਮਾਮਲੇ ਤੇ ਜਲਦ ਵਿਚਾਰ ਕਰਨ ਦੀ ਮੰਗ ਕੀਤੀ। ਬਾਦਲ ਦਾ ਇਹ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਤੈਨਾਤ ਕਲਰਕ ਗੁਰਵੇਲ ਸਿੰਘ ਨੇ ਪ੍ਰਾਪਤ ਕੀਤਾ। ਆਪਣੇ ਪੱਤਰ ਵਿਚ ਬਾਦਲ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੰਬੋਧਨ ਹੁੰਦਿਆ ਕਿਹਾ ਕਿ ਆਪ ਜੀ ਵੱਲੋਂ ਦਾਸ ਨੂੰ ਤਨਖਾਹੀਆਂ ਕਰਾਰ ਦਿੱਤੇ ਗਏ ਨੂੰ ਢਾਈ ਮਹੀਨੇ ਤੋਂ ਜਿਆਦਾ ਦਾ ਸਮਾ ਹੋ ਚੁੱਕਿਆ ਹੈ। ਇੱਕ ਨਿਮਾਣੇ ਸੇਵਕ ਵਜੋਂ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਮੱਦੇਨਜ਼ਰ ਰੱਖਦੇ ਹੋਏ ਮੈਂ ਆਪਣੇ-ਆਪ ਨੂੰ ਪੰਥਕ, ਰਾਜਨੀਤਕ ਅਤੇ ਸਮਾਜਿਕ ਰੁਝੇਵਿਆਂ ਤੋਂ ਦੂਰ ਰੱਖਿਆ ਹੋਇਆ ਹੈ। ਪਰ ਅੱਜ ਸਿੱਖ ਪੰਥ ਅਤੇ ਪੰਜਾਬ ਸਾਹਮਣੇ ਬਹੁਤ ਵੱਡੀਆਂ ਚੁਣੌਤੀਆਂ ਦਰਪੇਸ਼ ਹਨ। ਦਾਸ ਇਸ ਸਮੇ ਚਾਹੁੰਦੇ ਹੋਏ ਵੀ ਇਹਨਾ ਗੰਭੀਰ ਹਾਲਾਤਾਂ ਵਿੱਚ ਕਿਸੇ ਤਰਾਂ ਦੀ ਵੀ ਮੱਦਦ ਕਰਨ ਵਿੱਚ ਅਸਮਰੱਥ ਹੈ। ਉਹਨਾਂ ਲਿਖਿਆ ਕਿ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਕੰਮਕਾਜ ਉਤੇ ਵੀ ਭਾਰੀ ਅਸਰ ਪੈ ਰਿਹਾ ਹੈ। ਇਸ ਲਈ ਦਾਸ ਅੱਜ ਫਿਰ ਨਿਮਾਣੇ ਸੇਵਕ ਵਜੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਦੋਬਾਰਾ ਜੋਦੜੀ ਕਰਦਾ ਹਾਂ ਕਿ ਹੋਇਆ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਬੁਲਾ ਕੇ ਗੁਰ-ਮਰਿਆਦਾ ਅਨੁਸਾਰ ਜੋ ਵੀ ਹੁਕਮ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਇਆ ਜਾਣਾ ਹੈ ਉਹ ਲਗਾਉਣ ਦੀ ਕ੍ਰਿਪਾਲਤਾ ਕੀਤੀ ਜਾਵੇ । ਦਾਸ ਹਰ ਹੁਕਮ ਦੀ ਪਾਲਣਾਂ ਕਰਨ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਾ ਹੈ। ਇਸ ਤੋਂ ਪਹਿਲਾਂ ਬਾਦਲ ਨੇ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਦੇ ਹੇਠਾਂ ਅਤੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਮੱਥਾ ਟੇਕਿਆ। ਇਸ ਮੌਕੇ ਤੇ ਉਹਨਾਂ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਰੋਜ਼ੀ ਬਰਕੰਦੀ, ਬੰਟੀ ਰੋਮਾਣਾ, ਸ਼ੇਰ ਸਿੰਘ ਮੰਡ ਵਾਲਾ ਜਰਨਲ ਸਕੱਤਰ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਇਨਵੈਸਟ ਪੰਜਾਬ ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਕੁਰਸੀ ਟੁੱਟ ਜਾਣ ਕਾਰਨ ਸੁਖਬੀਰ ਬਾਦਲ ਨੂੰ ਲੱਗੀ ਸਟ