ਨੈਸ਼ਨਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਿਕਲੇ ਨਗਰ ਕੀਰਤਨ ਵਿਚ ਪਰਮਜੀਤ ਸਿੰਘ ਸਰਨਾ ਸਮੇਤ ਪਾਰਟੀ ਮੈਂਬਰਾਂ ਨੇ ਕੀਤੀ ਸ਼ਮੂਲੀਅਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 14, 2024 07:27 PM

ਨਵੀਂ ਦਿੱਲੀ - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਤਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਯੂਥ ਆਗੂ ਰਮਨਦੀਪ ਸਿੰਘ ਸੋਨੂੰ ਫੁੱਲ, ਸੁਖਮਨ ਸਿੰਘ, ਸਤਨਾਮ ਸਿੰਘ ਖੀਵਾ, ਮਹਿੰਦਰ ਸਿੰਘ, ਜਸਮੀਤ ਸਿੰਘ ਪਿੱਤਮਪੁਰਾ, ਸੁਖਵਿੰਦਰ ਸਿੰਘ ਬੱਬਰ, ਸੁਰਿੰਦਰ ਸਿੰਘ ਦਾਰਾ, ਕਰਤਾਰ ਸਿੰਘ ਚਾਵਲਾ, ਬੀਬੀ ਰਣਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।

ਇਸ ਮੌਕੇ ਸਰਦਾਰ ਸਰਨਾ ਨੇ ਸਮੂਹ ਜਗਤ ਨੂੰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਂਦਿਆ ਉਨ੍ਹਾਂ ਵਲੋਂ ਦੱਸੇ ਰਾਹ ਤੇ ਚਲਣ ਦੀ ਤਾਕੀਦ ਕੀਤੀ । ਉਨ੍ਹਾਂ ਕਿਹਾ ਕਿ ਕਮੇਟੀ ਤੇ ਕਾਬਿਜ ਮੌਜੂਦਾ ਪ੍ਰਬੰਧਕਾਂ ਦੀ ਸਰਪ੍ਰਸਤੀ ਹੇਠ ਸਾਡੀਆਂ ਵਿਦਿਅਕ ਸੰਸਥਾਵਾਂ ਬਰਬਾਦੀ ਦੇ ਕੰਡੇ ਤੇ ਪਹੁੰਚ ਚੁਕੀਆਂ ਹਨ ਅਦਾਲਤਾਂ ਅੰਦਰ ਇੰਨ੍ਹਾ ਪ੍ਰਬੰਧਕਾਂ ਉਪਰ ਵਡੀ ਗਿਣਤੀ ਵਿਚ ਕੇਸ ਚਲ ਰਹੇ ਹਨ । ਸਟਾਫ ਨੂੰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ ਹੈ ਤੇ ਕਮੇਟੀ ਦੇ ਸਿਰ ਤੇ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹ ਚੁਕਿਆ ਹੈ । ਸਾਡੀ ਸੰਗਤਾਂ ਨੂੰ ਅਪੀਲ ਹੈ ਕਿ ਆਪਣਾ ਫਰਜ਼ ਪਹਿਚਾਣਦੇ ਹੋਏ ਇੰਨ੍ਹਾ ਅਗੇ ਸੁਆਲ ਕੀਤੇ ਜਾਣ ਦੀ ਸਖ਼ਤ ਲੋੜ ਹੈ ।

Have something to say? Post your comment

 

ਨੈਸ਼ਨਲ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਕੈਨੇਡੀਅਨ ਪਾਰਲੀਮੈਂਟ ਅੰਦਰ ਨਵੰਬਰ 1984 ਨੂੰ 'ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦਿਵਾਉਣ ਲਈ ਮਤਾ ਪੇਸ਼ ਕਰਣਗੇ ਜਗਮੀਤ ਸਿੰਘ 

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਚੇਅਰਮੈਨ ਮਲਕੀਤ ਸਿੰਘ ਬੱਲ ਸੰਤ ਬਾਬਾ ਬਲਵਿੰਦਰ ਸਿੰਘ ਜੀ ਵਲੋ ਕੀਤੇ ਗਏ ਸਨਮਾਨਿਤ

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ