ਪੰਜਾਬ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਕੌਮੀ ਮਾਰਗ ਬਿਊਰੋ | November 14, 2024 09:00 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ|

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Have something to say? Post your comment

 

ਪੰਜਾਬ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਇਨਵੈਸਟ ਪੰਜਾਬ ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨ

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ

ਵੱਖ ਵੱਖ ਧਾਰਮਿਕ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਫਿਰ ਦਿੱਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੱਤਰ- ਸਿੰਘ ਸਾਹਿਬਾਨ ਜੋ ਹੁਕਮ ਕਰਨਗੇ ਨਿਮਾਣੇ ਸਿੱਖ ਵਾਂਗ ਮਨਜੂਰ ਕਰਾਂਗਾ

ਕੁਰਸੀ ਟੁੱਟ ਜਾਣ ਕਾਰਨ ਸੁਖਬੀਰ ਬਾਦਲ ਨੂੰ ਲੱਗੀ ਸਟ