ਪੰਜਾਬ

ਚੰਡੀਗੜ੍ਹ ਦਾ ਇਕ ਇੰਚ ਹਿੱਸਾ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ, ਇਸ 'ਤੇ ਸਿਰਫ਼ ਪੰਜਾਬ ਦਾ ਹੱਕ ਹੈ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | November 15, 2024 08:01 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਦਰਜ ਕਰਵਾਇਆ। ਵਿੱਤ ਮੰਤਰੀ ਦੇ ਨਾਲ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ।

ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਿਤ ਹੈ। ਇਸ ਲਈ 'ਆਪ' ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ।

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਮੰਗੀ ਹੈ।  ਇਹ ਤਜਵੀਜ਼ ਚੰਡੀਗੜ੍ਹ ਵਿੱਚ ਆਪਣਾ ਵਿਧਾਨ ਸਭਾ ਕੰਪਲੈਕਸ ਸਥਾਪਤ ਕਰਨ ਦੇ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ।  'ਆਪ' ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ।

ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪੰਜਾਬ ਅਤੇ ਹਰਿਆਣਾ ਬਣੇ ਸਨ, ਤਾਂ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਹਰਿਆਣਾ ਆਪਣੀ ਰਾਜਧਾਨੀ ਪੰਚਕੂਲਾ ਵਿਚ ਸਥਾਪਿਤ ਕਰੇਗਾ, ਨਾ ਕਿ ਚੰਡੀਗੜ੍ਹ ਵਿੱਚ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾਉਣੀ ਚਾਹੀਦੀ ਹੈ।
 
‘ਆਪ’ ਦੇ ਵਫ਼ਦ ਨੇ ਇਹ ਵੀ ਚਿੰਤਾ ਜ਼ਾਹਿਰ ਕੀਤੀ ਕਿ ਪਿਛਲੀਆਂ ਸੂਬਾ ਸਰਕਾਰਾਂ ਇਸ ਮੁੱਦੇ ’ਤੇ ਠੋਸ ਸਟੈਂਡ ਲੈਣ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਸਥਿਤੀ ਸਮੇਂ ਦੇ ਨਾਲ ਹੋਰ ਗੁੰਝਲਦਾਰ ਹੋ ਗਈ।  ਚੀਮਾ ਨੇ ਅੱਗੇ ਕਿਹਾ, "ਅਸੀਂ ਪੰਜਾਬ ਦੇ ਹੱਕਾਂ ਨੂੰ ਹੋਰ ਖੋਰਾ ਨਹੀਂ ਲੱਗਣ ਦੇਵਾਂਗੇ। ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਲਈ ਆਪਣੀਆਂ ਕੁਰਬਾਨੀਆਂ ਲਈ ਜਾਣਿਆ ਜਾਂਦਾ ਹੈ, ਅਤੇ ਅਸੀਂ ਅੱਜ ਵੀ ਉਸ ਹੱਕ ਲਈ ਲੜਦੇ ਰਹਾਂਗੇ ਜੋ ਅਸਲੀਅਤ ਵਿੱਚ ਸਾਡਾ ਹੈ।"

'ਆਪ' ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਅੱਗੇ ਵਧਾਉਣਾ ਜਾਰੀ ਰੱਖਣਗੇ, ਇਹ ਯਕੀਨੀ ਬਣਾਉਂਦੇ ਹੋਏ ਕਿ ਪੰਜਾਬ ਦੀ ਆਵਾਜ਼ ਉੱਚੀ ਅਤੇ ਸਪੱਸ਼ਟ ਸੁਣੀ ਜਾਵੇ। ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚੰਡੀਗੜ੍ਹ ਪੰਜਾਬ ਦੀ ਅਣਵੰਡਿਆ ਰਾਜਧਾਨੀ ਬਣਿਆ ਰਹੇ।"

'ਆਪ' ਵਫ਼ਦ ਦੇ ਮੈਮੋਰੰਡਮ ਪਾਰਟੀ ਦੇ ਦ੍ਰਿੜ੍ਹ ਸਟੈਂਡ ਦੀ ਰੂਪ ਰੇਖਾ ਨੂੰ ਦੱਸਦਾ ਹੈ ਕਿ ਚੰਡੀਗੜ੍ਹ ਵਿੱਚ ਕੋਈ ਵੀ ਜ਼ਮੀਨ ਹਰਿਆਣਾ ਨੂੰ ਅਲਾਟ ਨਹੀਂ ਕੀਤੀ ਜਾਣੀ ਚਾਹੀਦੀ, ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ।

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ