BREAKING NEWS
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 16, 2024 08:40 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ ਜਿਥੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਸਿੱਖ ਭਾਈਚਾਰੇ ਨਾਲ ਬਹੁਤ ਧੱਕੇਸ਼ਾਹੀ ਹੋ ਰਹੀ ਹੈ। ਉਹਨਾਂ ਕਿਹਾ ਕਿ ਸਾਡੇ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਸਰਕਾਰਾਂ ਸਾਡੀ ਗੱਲ ਨਹੀਂ ਸੁਣ ਰਹੀਆਂ ਭਾਵੇਂ ਉਹ ਕੇਂਦਰ ਸਰਕਾਰ ਹੋਵੇ, ਦਿੱਲੀ ਦੀ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ ਹੋਵੇ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੇ ਭਾਵਨਾਤਮਕ ਭਾਵਨਾਵਾਂ ਵਿਚ ਵਹਿ ਕੇ ਆਪਣੀ ਕੌਮ ਵਾਸਤੇ ਬਦਲੇ ਲੈਣ ਦੇ ਕੰਮ ਕੀਤੇ ਪਰ ਅੱਜ ਸਜ਼ਾਵਾਂ ਪੂਰੀਆਂ ਹੋਣ ਦੇ ਅਨੇਕਾਂ ਸਾਲਾਂ ਬਾਅਦ ਵੀ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ।
ਸਮਾਗਮ ਵਿਚ ਅਹਿਮ ਸਮਾਜਿਕ, ਰਾਜਨੀਤਕ ਤੇ ਧਾਰਮਿਕ ਸ਼ਖਸੀਅਤਾਂ ਤੋਂ
ਇਲਾਵਾ ਦਿੱਲੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਦਿੱਲੀ 'ਚ ਮੁੜ ਬਣੇਗੀ 'ਆਪ' ਦੀ ਸਰਕਾਰ,ਤੁਹਾਡੇ ਸੁਪਨਿਆਂ ਦੀ ਜਿੱਤ ਹੋਵੇਗੀ -ਚੱਢਾ

'ਗੰਗਾ ਵਿੱਚ ਡੁਬਕੀ ਲਗਾਉਣ ਨਾਲ ਗਰੀਬੀ ਨਹੀਂ ਮਿਟੇਗੀ- ਖੜਗੇ

ਮਨਜਿੰਦਰ ਸਿਰਸਾ ਨੇ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਸਿੱਖ ਪੰਥ ਦੇ ਲਟਕਦੇ ਮਸਲੇ ਕਿਉਂ ਨਹੀਂ ਚੁੱਕੇ ? ਖੜੇ ਕਰਦੇ ਹਨ ਸਵਾਲ- ਰਮਨਦੀਪ ਸਿੰਘ ਸੋਨੂੰ

ਤਖਤ ਹਜੂਰ ਸਾਹਿਬ ਦੇ ਜੱਥੇਦਾਰ ਬਾਬਾ ਕੁਲਵੰਤ ਸਿੰਘ ਜੀ ਨੂੰ 25 ਸਾਲਾ ਸੇਵਾ ਦੀ ਯਾਦ ਵਿਚ ਕੀਤਾ ਗਿਆ ਸਨਮਾਨਿਤ ਅਤੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਏ ਦਸਤਾਰ ਮੁਕਾਬਲੇ

ਭਾਜਪਾ ਦਿੱਲੀ ਦੇ ਲੋਕਾਂ ਨੂੰ ਪਿਆਸਾ ਮਾਰਨਾ ਚਾਹੁੰਦੀ ਹੈ ਆਤਿਸ਼ੀ ਅਤੇ ਮਾਨ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਰਾਸ਼ਟਰਪਤੀ ਮੁਰਮੂ ਨੇ ਕਰਤੱਵ ਪਥ 'ਤੇ ਲਹਿਰਾਇਆ ਤਿਰੰਗਾ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਦਿੱਲੀ ਚੋਣਾਂ 2025: 'ਲਾੜਾ ਕਿੱਥੇ ਹੈ', ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੱਸਿਆ ਭਾਜਪਾ 'ਤੇ ਤਨਜ਼

ਟਰੰਪ ਦੀ ਸੌਂਹ ਚੁੱਕ ਸਮਾਗਮ ਵਿਚ ਸਿੱਖ ਸਖਸ਼ੀਅਤਾਂ ਦੀ ਵੱਡੀ ਸਮੂਲੀਅਤ ਨੇ ਕੌਮਾਂਤਰੀ ਪੱਧਰ ਤੇ ਸਿੱਖ ਕੌਮ ਦੀ ਸਥਿਤੀ ਕੀਤੀ ਸਪੱਸਟ: ਮਾਨ

ਗਿਆਨੀ ਹਰਨਾਮ ਸਿੰਘ ਗੁਰੂ ਤੇਗ ਬਹਾਦਰ ਸਾਹਿਬ ਦੇ ਦਰ ਦੇ ਝਾੜੂਬਰਦਾਰ ਜਾਂ ਸਿਰਸਾ ਦੇ..? ਜੀਕੇ