ਪੰਜਾਬ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਕੌਮੀ ਮਾਰਗ ਬਿਊਰੋ | November 17, 2024 06:18 PM

ਅੰਮ੍ਰਿਤਸਰ-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ 'ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ