ਸੰਸਾਰ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੌਮੀ ਮਾਰਗ ਬਿਊਰੋ | November 17, 2024 06:32 PM

ਚੰਡੀਗੜ੍ਹ- ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ।

ਲਾਰਡ ਇੰਦਰਜੀਤ ਸਿੰਘ ਦੇ ਚਿੱਤਰ ਦੇ ਘੁੰਡ ਚੁਕਾਈ ਸਮਾਰੋਹ ਵਿੱਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵਿੱਚ ਹੇਠਲੇ ਸਦਨ ‘ਹਾਊਸ ਆਫ ਕਾਮਨਜ’ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ, ਲਾਰਡ ਕੁਲਦੀਪ ਸਿੰਘ ਸਹੋਤਾ, ਸੰਸਦ ਮੈਂਬਰ ਜਸ ਅਠਵਾਲ, ਸੰਸਦ ਮੈਂਬਰ ਕਿਰਥ ਐਂਟਵਿਸਲ, ਸੰਸਦ ਮੈਂਬਰ ਰਿਚਰਡ ਬੇਕਨ, ਸੰਸਦ ਮੈਂਬਰ ਭਗਤ ਸਿੰਘ ਸ਼ੰਕਰ ਅਤੇ ਲੇਡੀ ਸਿੰਘ ਕੰਵਲਜੀਤ ਕੌਰ ਓਬੀਈ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਵੀ ਹਾਜ਼ਰੀ ਸਨ।

ਲਾਰਡ ਇੰਦਰਜੀਤ ਸਿੰਘ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹੋਏ, ਹਾਊਸ ਆਫ ਲਾਰਡਜ਼ ਹੇਰਿਟੇਜ ਕਮੇਟੀ ਦੇ ਚੇਅਰਮੈਨ, ਲਾਰਡ ਸਪੀਕਰ ਫਾਲਕਨਰ ਨੇ ਕਿਹਾ ਕਿ ਉਨ੍ਹਾਂ ਨੇ ਬੀਬੀਸੀ ਦੇ ਸਵੇਰ ਵੇਲੇ ਦੇ ਮਸ਼ਹੂਰ ਪ੍ਰੋਗਰਾਮ ਰਾਹੀਂ ਯੂ.ਕੇ. ਵਿੱਚ ਨਾਸ਼ਤੇ ਵੇਲੇ ਮੇਜ਼ਾਂ ’ਤੇ ਸਿੱਖ ਧਰਮ ਅਤੇ ਧਰਮਾਂਤਰ ਸਾਂਝਾਂ ਦੀ ਗੱਲ ਚਲਾਈ ਹੈ।

ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਸਦ ਵਿੱਚ ਲਾਰਡ ਇੰਦਰਜੀਤ ਸਿੰਘ ਦਾ ਚਿੱਤਰ ਪ੍ਰਦਰਸ਼ਿਤ ਕਰਨਾ ਇੱਕ ਇਤਿਹਾਸਕ ਕਦਮ ਹੈ ਅਤੇ ਇਹ ਚਿੱਤਰ ਇਸ ਇਤਿਹਾਸਕ ਸੰਸਦ ਭਵਨ ਦੇ ਸਭ ਸੰਸਦ ਮੈਂਬਰਾਂ ਅਤੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇਗਾ।

ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਦੇ ਖਜਾਨਚੀ, ਪੁੱਡੂਚੇਰੀ ਤੋਂ ਹਰਸਰਨ ਸਿੰਘ ਨੇ ਇਸ ਪ੍ਰਾਪਤੀ ’ਤੇ ਦੂਰਦਰਸ਼ੀ ਨੇਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂ.ਕੇ. ਦੀ ਸੰਸਦ ਵਿੱਚ ਲਾਰਡ ਸਿੰਘ ਦਾ ਚਿੱਤਰ ਲਗਾਇਆ ਜਾਣਾ ਸਮੁੱਚੀ ਸਿੱਖ ਕੌਮ ਅਤੇ ਪੰਜਾਬੀ ਸਮਾਜ ਲਈ ਬਹੁਤ ਮਾਣ ਵਾਲੀ ਗੱਲ ਹੈ। ਜੀ.ਐਸ.ਸੀ. ਦੇ ਡਿਪਟੀ ਪ੍ਰਧਾਨ ਰਾਮ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਗੁਰਸਿੱਖ ਦਾ ਚਿੱਤਰ ਯੂ.ਕੇ. ਦੀ ਮਾਣਮੱਤੀ ਸੰਸਦ ਦੀਆਂ ਕੰਧ ’ਤੇ ਸਜਾਇਆ ਹੋਵੇਗਾ।

ਕੌਂਸਲ ਦੇ ਡਿਪਟੀ ਪ੍ਰਧਾਨ, ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਸਾਰੇ ਸਿੱਖਾਂ ਲਈ ਵੱਡੇ ਸਨਮਾਨ ਦੀ ਗੱਲ ਹੈ ਕਿ ਲਾਰਡ ਸਿੰਘ ਦੀਆਂ ਪ੍ਰਾਪਤੀਆਂ ਅਤੇ ਨਿਸਵਾਰਥ ਸੇਵਾਵਾਂ ਨੂੰ ਸਭ ਤੋਂ ਉੱਚੇ ਪੱਧਰ ’ਤੇ ਸਵੀਕਾਰਿਆ ਗਿਆ ਹੈ।

ਜੀ.ਐਸ.ਸੀ. ਦੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲਾਰਡ ਸਿੰਘ ਦਾ ਇਹ ਮਾਣ-ਸਨਮਾਨ ਉਨ੍ਹਾਂ ਵੱਲੋਂ ਜੀਵਨ ਭਰ ਦੇ ਸਮਰਪਣ, ਬਰਤਾਨਵੀ ਸਮਾਜ, ਸਿੱਖ ਕੌਮ ਅਤੇ ਧਰਮਾਂ ਦੀ ਆਪਸੀ ਸਾਂਝ ਤੇ ਸਦਭਾਵ ਪ੍ਰਤੀ ਦੇ ਉਨ੍ਹਾਂ ਵੱਲੋਂ ਨਿਭਾਈ ਵਿਲੱਖਣ ਭੂਮਿਕਾ ਦਾ ਸਬੂਤ ਹੈ। ਕੌਂਸਲ ਦੇ ਕਾਰਜਕਾਰੀ ਮੈਂਬਰ, ਮਲੇਸ਼ੀਆ ਤੋਂ ਜਗੀਰ ਸਿੰਘ ਨੇ ਕਿਹਾ ਕਿ ਯੂਕੇ ਦੀ ਸੰਸਦ ਅਤੇ ਧਰਮਾਂਤਰ ਸਦਭਾਵਨਾ ਮੁਹਿੰਮ ਵਿੱਚ ਲਾਰਡ ਸਿੰਘ ਦਾ ਯੋਗਦਾਨ ਭਵਿੱਖ ਦੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਣਾਸਰੂਪ ਰਹੇਗਾ।

ਜੀ.ਐਸ.ਸੀ. ਦੇ ਕਾਰਜਕਾਰੀ ਮੈਂਬਰ, ਯੂ.ਕੇ. ਤੋਂ ਸਤਨਾਮ ਸਿੰਘ ਪੂਨੀਆ ਨੇ ਕਿਹਾ ਕਿ ‘ਬੈਰੋਨ ਸਿੰਘ ਆਫ ਵਿੰਬਲਡਨ’ ਦੀ ਉਪਾਧੀ ਰੱਖਣ ਵਾਲੇ ਲਾਰਡ ਸਿੰਘ ਨੇ ਇਸ ਪ੍ਰਾਪਤੀ ਨਾਲ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਮੁਲਕ ਵਿੱਚ ਸਿੱਖੀ ਕਦਰਾਂ-ਕੀਮਤਾਂ ਨੂੰ ਉੱਚਾ ਚੁੱਕਿਆ ਹੈ ਅਤੇ ਬਰਤਾਨਵੀ ਸੰਸਦ ਵਿੱਚ ਵੀ ਸਾਰੀਆਂ ਪਾਰਟੀਆਂ ਤੋਂ ਸਨਮਾਨ ਤੇ ਪਿਆਰ ਹਾਸਲ ਕੀਤਾ ਹੈ।

ਸਿੱਖ ਪ੍ਰਚਾਰ ਕਮੇਟੀ ਦੇ ਚੇਅਰਮੈਨ, ਰਜਿੰਦਰ ਸਿੰਘ ਨੇ ਇਸ ਸਨਮਾਨ ਨੂੰ ਸਾਰੀ ਸਿੱਖ ਕੌਮ ਲਈ ਇਕ ਇਤਿਹਾਸਕ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਇਹ ਬਹੁਤ ਮਾਣ ਹੋਵੇਗਾ ਜਦੋਂ ਇੱਕ ਗੁਰਸਿੱਖ ਦਾ ਚਿੱਤਰ ਸਥਾਈ ਤੌਰ ’ਤੇ ਯੂ.ਕੇ. ਸੰਸਦ ਦੀ ਕੰਧ ਉੱਪਰ ਨੂੰ ਸ਼ੋਭਿਤ ਹੋਇਆ ਸਭਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

Have something to say? Post your comment

 

ਸੰਸਾਰ

ਹਰਪਾਲ ਸਿੰਘ ਬਰਾੜ ‘ਕਿੰਗ ਚਾਰਲਸ ਕੋਰੋਨੇਸ਼ਨ ਮੈਡਲ’ ਨਾਲ਼ ਸਨਮਾਨਿਤ

ਸਰੀ ਸੈਂਟਰ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਰਾਜਵੀਰ ਢਿੱਲੋਂ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ

ਕੈਨੇਡਾ ਦੇ ਮੌਂਟਰੀਆਲ ਰਹਿਣ ਵਾਲੇ ਨੌਜਵਾਨਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਇੱਕ ਅਹਿਮ ਉਪਰਾਲਾ ਕੀਤਾ ਗਿਆ ਸ਼ੁਰੂ

ਸਰੀ ਦੇ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਵਿਖੇ ਪੂਰੇ ਪਾਤਸ਼ਾਹੀ ਜਾਹੋ-ਜਲਾਲ ਨਾਲ ਕੱਢਿਆ ਗਿਆ ਹੋਲਾ-ਮਹੱਲਾ

ਕੈਨੇਡਾ: ਫਲਕ ਬੇਤਾਬ ਪਿਕਸ ਸੋਸਾਇਟੀ ਵਿਖੇ ਮਾਰਕੀਟਿੰਗ, ਸੰਚਾਰ ਅਤੇ ਫੰਡਰੇਜ਼ਿੰਗ ਦੀ ਡਾਇਰੈਕਟਰ ਬਣੀ

ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ

ਕੈਨੇਡਾ ਅਤੇ ਅਮਰੀਕਾ ਦੇ ਪੰਜਾਬੀ ਸ਼ਾਇਰਾਂ ਵੱਲੋਂ ਪਾਕਿਸਤਾਨ ਦੇ ਇਤਿਹਾਸਕ ਸਥਾਨਾਂ ਦੀ ਯਾਤਰਾ

ਨਾਮਵਰ ਪੰਜਾਬੀ ਗ਼ਜ਼ਲਕਾਰ ਕ੍ਰਿਸ਼ਨ ਭਨੋਟ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਦਾ ਪ੍ਰਗਟਾਵਾ

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ‘ਤੇ ਸਰੀ ਵਿਚ ਵਿਸ਼ੇਸ਼ ਸਮਾਗਮ

ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਸਾਰੀ ਸਹਾਇਤਾ ਰੋਕ ਦਿੱਤੀ